Tuesday, November 18, 2025

Chandigarh

ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਸੌਖਾਲੀ ਪਹੁੰਚ ਲਈ ਮੰਡੀਆਂ ਵਿੱਚ 29 ਹੋਰ ਏ.ਟੀ.ਐਮ. ਲਾਏ ਜਾਣਗੇ: ਹਰਚੰਦ ਸਿੰਘ ਬਰਸਟ

September 26, 2025 03:36 PM
SehajTimes

ਬੋਰਡ ਮੀਟਿੰਗ ਦੌਰਾਨ ਕਈ ਏਜੰਡੇ ਪਾਸ

"ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੇ ਸੀਜ਼ਨ ਲਈ ਪੁਖ਼ਤਾ ਖ਼ਰੀਦ ਪ੍ਰਬੰਧ"

ਚੰਡੀਗੜ੍ਹ/ਐਸ.ਏ.ਐਸ.ਨਗਰ : ਪੰਜਾਬ ਮੰਡੀ ਬੋਰਡ ਵੱਲੋਂ ਮਾਲੀਆ ਸਿਰਜਣ ਅਤੇ ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ 14 ਜ਼ਿਲ੍ਹਿਆਂ ਵਿੱਚ 29 ਹੋਰ ਏ.ਟੀ.ਐਮ. ਲਗਾਏ ਗਏ ਹਨ। ਦੱਸਣਯੋਗ ਹੈ ਕਿ ਪਟਿਆਲਾ ਤੇ ਜਲੰਧਰ ਦੀਆਂ ਮੰਡੀਆਂ ਵਿੱਚ ਚਾਰ ਏਟੀਐਮਜ਼ ਚਾਲੂ ਹੋ ਚੁੱਕੇ ਹਨ। ਮੋਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਇਹ ਏ.ਟੀ.ਐਮ. ਬੈਂਕਿੰਗ ਸੇਵਾਵਾਂ ਤੱਕ ਕਿਸਾਨਾਂ ਅਤੇ ਆਮ ਲੋਕਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾ ਕੇ ਉਨ੍ਹਾਂ ਦਾ ਸਮਾਂ ਅਤੇ ਮਿਹਨਤ ਦੋਵਾਂ ਦੀ ਬੱਚਤ ਕਰਦਿਆਂ ਉਨ੍ਹਾਂ ਲਈ ਬੇਹੱਦ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਪੰਜਾਬ ਮੰਡੀ ਬੋਰਡ ਦੇ ਮਾਲੀਏ ਵਿੱਚ ਵੀ ਵਾਧਾ ਕਰ ਰਹੇ ਹਨ। ਚੇਅਰਮੈਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੰਡੀ ਬੋਰਡ ਨਾਲ ਸਬੰਧਤ ਵੱਖ-ਵੱਖ ਮੁੱਖ ਏਜੰਡਿਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਮਹੱਤਵਪੂਰਨ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੈਸਲਿਆਂ ਨੂੰ ਜਲਦ ਤੋਂ ਜਲਦ ਲਾਗੂ ਕਰਨ ਦਾ ਸੰਕਲਪ ਵੀ ਲਿਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਚੁੱਕੇ ਜਾ ਰਹੇ ਕਦਮਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਮੰਡੀਆਂ 'ਚ ਯੂਨੀਪੋਲ ਲਗਾਉਣਾ, ਖਾਲੀ ਪਲਾਟਾਂ ਦੀ ਈ-ਨਿਲਾਮੀ ਅਤੇ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਆਮ ਜਨਤਾ ਦੀ ਸਹੂਲਤ ਲਈ ਹੋਰ ਵਿਕਾਸ ਕਾਰਜ ਸ਼ਾਮਲ ਹਨ।

ਸੂਬਾ ਸਰਕਾਰ ਦੀ ਸੁਚਾਰੂ ਖਰੀਦ ਸਬੰਧੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਵੱਧ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਾਉਣੀ ਖਰੀਦ ਸੀਜ਼ਨ 2025-26 ਲਈ ਸੂਬਾ ਸਰਕਾਰ ਵੱਲੋਂ 1822 ਖਰੀਦ ਕੇਂਦਰ ਸਥਾਪਤ ਕੀਤੇ ਹਨ ਜਿਨ੍ਹਾਂ ਵਿੱਚ ਸਫਾਈ, ਬਿਜਲੀ, ਪੀਣ ਵਾਲਾ ਪਾਣੀ, ਵਾਸ਼ਰੂਮ, ਸ਼ੈੱਡ ਅਤੇ ਬੈਠਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਇਆ ਜਾ ਸਕੇ। ਮੀਟਿੰਗ ਵਿੱਚ ਪਿਛਲੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ 'ਤੇ ਹੋਈ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ, ਹੋਰ ਅਧਿਕਾਰੀ ਅਤੇ ਬੋਰਡ ਆਫ ਡਾਇਰੈਕਟਰ ਦੇ ਮੈਂਬਰ ਸ਼ਾਮਲ ਸਨ।

Have something to say? Post your comment

 

More in Chandigarh

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ