Friday, October 03, 2025

Majha

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

September 26, 2025 03:57 PM
SehajTimes

ਪਾਕਿਸਤਾਨੀ ਤਸਕਰਾਂ ਵੱਲੋਂ ਖੇਮਕਰਨ ਅਤੇ ਫਿਰੋਜ਼ਪੁਰ ਸੈਕਟਰਾਂ ਵਿੱਚ ਡਰੋਨ ਰਾਹੀਂ ਪਹੰੁਚਾਈ ਜਾ ਰਹੀ ਸੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ : ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਅਿਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਵੱਡੇ ਨਸ਼ਾ ਅਤੇ ਹਥਿਆਰ ਤਸਕਰੀ ਨੈੱਟਵਰਕ ਦੇ ਛੇ ਕਾਰਕੁਨਾਂ ਨੂੰ , 4.03 ਕਿਲੋ ਹੈਰੋਇਨ ਅਤੇ 2 ਅਤਿ-ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ, ਗਿਰੋਹ ਨੂੰ ਬੇਅਸਰ ਕਰ ਦਿੱਤਾ ਹੈ।ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਮੁੱਲਾ ਰਹੀਮਾ ਉਤਾਰ ਦੇ ਰਹਿਣ ਵਾਲੇ ਜਗੀਰ ਸਿੰਘ ਉਰਫ਼ ਸੁੱਚਾ (35), ਫਿਰੋਜ਼ਪੁਰ ਦੇ ਪਿੰਡ ਚਾਹ ਬੋਹੜੀਆ ਦੇ ਰਹਿਣ ਵਾਲੇ ਅੰਗਰੇਜ ਸਿੰਘ (20), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ (30), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਪਲਵਿੰਦਰ ਸਿੰਘ (35), ਫਿਰੋਜ਼ਪੁਰ ਦੀ ਘਿੰਨੀਵਾਲਾ ਕੈਨਾਲ ਕਲੋਨੀ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਉਰਫ਼ ਲੱਕੀ (24) ਅਤੇ ਫਿਰੋਜ਼ਪੁਰ ਦੀ ਨੌਰੰਗ ਕੇ ਸਿਆਲ ਕੈਨਾਲ ਕਲੋਨੀ ਦੇ ਰਹਿਣ ਵਾਲੇ ਬਲਜਿੰਦਰ ਸਿੰਘ (42) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮ.ਐਮ. ਗਲੌਕ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰ ਸ਼ਾਹ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮ, ਖੇਮਕਰਨ ਅਤੇ ਫਿਰੋਜ਼ਪੁਰ ਖੇਤਰਾਂ ਵਿੱਚ ਪਾਕਿ-ਤਸਕਰਾਂ ਦੁਆਰਾ ਡਰੋਨ ਰਾਹੀਂ ਭੇਜੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ, ਜੋ ਅੱਗੇ ਅੰਮ੍ਰਿਤਸਰ ਖੇਤਰ ਵਿੱਚ ਸਪਲਾਈ ਕੀਤੀ ਜਾਂਦੀ ਸੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆ ਸ਼ੱਕੀ ਜਗੀਰ ਅਤੇ ਅੰਗਰੇਜ - ਜੋ ਕਿ ਚਚੇਰੇ ਭਰਾ ਹਨ ਅਤੇ ਫਿਰੋਜ਼ਪੁਰ ਵਿੱਚ ਇੱਕ ਢਾਬਾ ਚਲਾਉਂਦੇ ਹਨ - ਨੂੰ ਪਹਿਲੋਂ 220 ਗ੍ਰਾਮ ਹੈਰੋਇਨ ਅਤੇ ਇੱਕ ਗਲੌਕ ਪਿਸਤੌਲ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦੀ ਹੋਰ ਜਾਂਚ ਅਤੇ ਖੁਲਾਸੇ ਉਪਰੰਤ ਮੁਲਜ਼ਮ ਗੁਰਪ੍ਰੀਤ, ਪਲਵਿੰਦਰ, ਲਖਵਿੰਦਰ ਅਤੇ ਬਲਜਿੰਦਰ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ।

ਸੀ.ਪੀ. ਨੇ ਕਿਹਾ ਕਿ ਜਗੀਰ, ਪਲਵਿੰਦਰ ਅਤੇ ਗੁਰਪ੍ਰੀਤ ਦੇ ਖੁਲਾਸੇ `ਤੇ, ਇੱਕ .30 ਬੋਰ ਪਿਸਤੌਲ ਸਮੇਤ 2.813 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਲਖਵਿੰਦਰ ਅਤੇ ਬਲਜਿੰਦਰ ਤੋਂ ਹੋਰ ਪੁੱਛਗਿੱਛ ਕਰਨ `ਤੇ 1 ਕਿਲੋ ਹੈਰੋਇਨ ਦੀ ਹੋਰ ਬਰਾਮਦਗੀ ਹੋਈ, ਜਿਸ ਨਾਲ ਕੁੱਲ ਬਰਾਮਦਗੀ 4.03 ਕਿਲੋਗ੍ਰਾਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਗੇਟ ਇਸਲਾਮਾਬਾਦ ਅੰਮ੍ਰਿਤਸਰ ਵਿਖੇ ਧਾਰਾ 21(ਬੀ)(ਸੀ) ਅਤੇ 29 ਐਨਡੀਪੀਐਸ ਐਕਟ ਅਤੇ ਅਸਲਾ ਐਕਟ ਦੀ ਧਾਰਾ 25(1) ਤਹਿਤ ਐਫਆਈਆਰ ਨੰਬਰ 286 ਮਿਤੀ 21.09.2025 ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਪੰਜਾਬ ਪੁਲਿਸ ਨੇ ਯੂਏਈ ਤੋਂ ਹਵਾਲਗੀ ਲੈਣ ਉਪਰੰਤ ਬੀਕੇਆਈ ਅੱਤਵਾਦੀ ਪਰਮਿੰਦਰ ਸਿੰਘ ਪਿੰਦੀ ਨੂੰ ਭਾਰਤ ਲਿਆਂਦਾ

ਦਮਦਮੀ ਟਕਸਾਲ ਨੇ ਭਾਈ ਹਵਾਰਾ ਦੀ ਮਾਤਾ ਬੀਬੀ ਨਰਿੰਦਰ ਕੌਰ ਦੀ ਸਿਹਤ ਹਾਲ ਜਾਣਿਆ

ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ; 10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ