Wednesday, November 26, 2025

Chandigarh

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

September 26, 2025 04:20 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ.ਐਲ.ਡੀ. ਸ਼ਹੀਦ ਦਲਜੀਤ ਸਿੰਘ, ਲਾਸ ਨਾਇਕ ਸ਼ਹੀਦ ਰਿੰਕੂ ਸਿੰਘ ਤੇ ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਸੰਗੀਤਕਾਰ ਚਰਨਜੀਤ ਅਹੂਜਾ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ