Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਸੋਨਾਲੀਕਾ ਗਰੁੱਪ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 4.5 ਕਰੋੜ ਦੀ ਮਦਦ

September 26, 2025 05:06 PM
SehajTimes

ਚੰਡੀਗੜ੍ਹ : ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲਗਭਗ 4.5 ਕਰੋੜ ਰੁਪਏ ਦਾ ਯੋਗਦਾਨ ਪਾ ਗਿਆ ਹੈ।ਇਸ ਤੋਂ ਇਲਾਵਾ ਹੜ੍ਹਾਂ ਦੀ ਮਾਰੇ ਹੇਠ ਆਏ ਇਲਾਕਿਆਂ ਨੂੰ ਹੋਰ ਇਮਦਾਦ ਦੇਣ ਲਈ ਸੋਨਾਲੀਕਾ ਫਰਮ ਨੇ ਮਿਸ਼ਨ "ਚੜ੍ਹਦੀ ਕਲਾ" ਤਹਿਤ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਵਿੱਚ ਪੰਜਾਹ ਲੱਖ ਰੁਪਏ ਦਿੱਤੇ ਹਨ। ਇਸ ਸਬੰਧ ਵਿੱਚ ਸੋਨਾਲੀਕਾ ਫਰਮ ਦੇ ਸੀਨੀਅਰ ਉੱਪ ਪ੍ਰਧਾਨ( ਕਾਰਪੋਰੇਟ ਰਿਲੇਸ਼ਨਜ਼) ਸ਼੍ਰੀ ਜੇ.ਐਸ. ਚੌਹਾਨ ਅਤੇ ਸੀਨੀਅਰ ਉਪ ਪ੍ਰਧਾਨ (ਅਕਾਊਂਟਸ ਐਂਡ ਫਾਈਨਾਂਸ) ਸ਼੍ਰੀ ਰਜਨੀਸ਼ ਜੈਨ ਨੇ ਨਿੱਜੀ ਤੌਰ `ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਹ ਲੱਖ ਰੁਪਏ ਦੀ ਰਕਮ ਦਾ ਚੈੱਕ ਸੌਂਪਿਆ। ਇਸ ਤੋਂ ਇਲਾਵਾ ਸੋਨਾਲੀਕਾ ਲੀਡਿੰਗ ਐਗਰੀ ਐਵੋਲੂਸ਼ਨ ਫਰਮ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੂੰ ਐਮਰਜੈਂਸੀ ਸਿਹਤ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ 12 ਐਂਬੂਲੈਂਸਾਂ ਵੀ ਦਾਨ ਕੀਤੀਆਂ ਜਾ ਰਹੀਆਂ ਹਨ। ਇਹ ਐਂਬੂਲੈਂਸਾਂ ਬ੍ਰਾਂਡਿੰਗ ਪ੍ਰਕਿਰਿਆ ਅਧੀਨ ਹਨ ਅਤੇ ਅਗਲੇ 2-3 ਦਿਨਾਂ ਵਿੱਚ ਡਿਲੀਵਰ ਕਰ ਦਿੱਤੀਆਂ ਜਾਣਗੀਆਂ। ਇਨ੍ਹਾਂ ਦੀ ਕੀਮਤ ਲਗਭਗ 2.00 ਕਰੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋ ਕਰੋੜ ਤੋਂ ਵੱਧ ਦਾ ਯੋਗਦਾਨ ਟਰੈਕਟਰਾਂ ਦੇ ਰੂਪ ਵਿੱਚ ਦਿੱਤਾ ਗਿਆ ਹੈ। ਇਸ ਫਰਮ ਨੇ ਦਾਨ ਦੇ ਰੂਪ ਵਿੱਚ ਲਗਭਗ 4.5 ਕਰੋੜ ਰੁਪਏ ਖਰਚ ਕੀਤੇ ਹਨ।

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ