Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

‘ਯੁੱਧ ਨਸ਼ਿਆਂ ਵਿਰੁੱਧ’ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 8.7 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਸਮੇਤ 91 ਨਸ਼ਾ ਤਸਕਰ ਕਾਬੂ

September 26, 2025 05:08 PM
SehajTimes

ਚੰਡੀਗੜ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 208ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 353 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 208 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,944 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 8.7 ਕਿਲੋ ਹੈਰੋਇਨ, 13 ਕਿਲੋ ਭੁੱਕੀ, 5 ਕਿਲੋ ਅਫ਼ੀਮ, 1113 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸਨ ਦੌਰਾਨ 73 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 353 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 390 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 45 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ