Wednesday, January 21, 2026
BREAKING NEWS
ਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾ

Chandigarh

ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖੋ: ਮੁੱਖ ਮੰਤਰੀ ਦੀ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਹਦਾਇਤ

September 26, 2025 07:15 PM
SehajTimes

ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਸੂਬੇ ਭਰ ਵਿੱਚ ਕਾਨੂੰਨ ਵਿਵਸਥਾ ਦੇ ਹਾਲਾਤ ਉਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਸੀ.ਪੀਜ਼ ਅਤੇ ਐਸ.ਐਸ.ਪੀਜ਼ ਨਾਲ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਹੜ੍ਹ ਪੀੜਤਾਂ ਦਾ ਸਮੇਂ ਸਿਰ ਮੁੜ-ਵਸੇਬਾ ਯਕੀਨੀ ਬਣਾਉਣ ਲਈ ਇਨ੍ਹਾਂ ਅਧਿਕਾਰੀਆਂ ਦੀ ਸਿਵਲ ਪ੍ਰਸ਼ਾਸਨ ਵਿੱਚ ਆਪਣੇ ਹਮਰੁਤਬਾ ਅਧਿਕਾਰੀਆਂ ਨਾਲ ਤਾਲਮੇਲ ਰੱਖਣ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਹੜ੍ਹਾਂ ਦੌਰਾਨ ਅਸਲ ਨੁਕਸਾਨ ਝੱਲਣ ਵਾਲੇ ਪੀੜਤਾਂ ਨੂੰ ਜ਼ਰੂਰ ਮੁਆਵਜ਼ਾ ਮਿਲੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਇਸ ਮੰਤਵ ਲਈ ਉਤਸ਼ਾਹ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਅਤਿ-ਜ਼ਰੂਰੀ ਟੀਚੇ ਦੀ ਪ੍ਰਾਪਤੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਸੁਚਾਰੂ ਤਾਲਮੇਲ ਦੀ ਲੋੜ ਹੈ।

ਮੁੱਖ ਮੰਤਰੀ ਨੇ ਪੀੜਤਾਂ ਤੱਕ ਲੋੜੀਂਦੀ ਸਹਾਇਤਾ ਪੁੱਜਣੀ ਯਕੀਨੀ ਬਣਾਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਭਰੋਸਾ ਬਹਾਲੀ ਦੇ ਕਦਮ ਚੁੱਕਣ ਦੀ ਵਕਾਲਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਰਾਹਤ ਕਾਰਜ ਸੁਚਾਰੂ ਹੋਣ ਤਾਂ ਕਿ ਪੀੜਤਾਂ ਤੱਕ ਸਹਾਇਤਾ ਨਿਰਵਿਘਨ ਪੁੱਜੇ। ਅਪਰਾਧ ਅਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਸੀ.ਪੀਜ਼ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਭਰ ਵਿੱਚ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਦੀਆਂ ਕੋਸ਼ਿਸ਼ਾਂ ਤੇਜ਼ ਕਰਨ ਲਈ ਆਖਿਆ। ਹੜ੍ਹਾਂ ਦੌਰਾਨ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫੋਰਸ ਦੇ ਲਾਮਿਸਾਲ ਯੋਗਦਾਨ ਨੂੰ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਨਾਲ ਯਾਦ ਕੀਤਾ ਜਾਵੇਗਾ। ਉਨ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਨਸ਼ਿਆਂ ਖ਼ਿਲਾਫ਼ ਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਲਈ ਪੰਜਾਬ ਪੁਲਿਸ ਨੂੰ ਸਰਾਹਿਆ। ਉਨ੍ਹਾਂ ਪੰਜਾਬ ਪੁਲਿਸ ਦੇ ਅਮੀਰ ਵਿਰਸੇ ਦੀ ਤਾਰੀਫ਼ ਕੀਤੀ ਅਤੇ ਭਰੋਸਾ ਪ੍ਰਗਟਾਇਆ ਕਿ ਪੁਲਿਸ ਹਰ ਹੀਲੇ ਪੰਜਾਬ ਦਾ ਅਮਨ, ਤਰੱਕੀ ਤੇ ਖ਼ੁਸ਼ਹਾਲੀ ਦੀ ਰਾਖੀ ਜਾਰੀ ਰੱਖੇਗੀ। ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 

More in Chandigarh

ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ 'ਆਪ੍ਰੇਸ਼ਨ ਪ੍ਰਹਾਰ' ਦੀ ਕੀਤੀ ਸ਼ਲਾਘਾ

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

'ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਨੰਬਰਦਾਰ ਯੂਨੀਅਨ ਵੱਲੋਂ ਨਾਇਬ ਤਹਿਸੀਲਦਾਰ ਨਾਲ ਅਹਿਮ ਬੈਠਕ

ਐਮ ਐਲ ਏ ਰੰਧਾਵਾ ਵੱਲੋਂ ਮਾਈਨਿੰਗ ਅਧਿਕਾਰੀਆਂ ਨੂੰ ਗੈਰਕਾਨੂੰਨੀ ਖਣਨ ਨਾ ਹੋਣ ਦੇਣ ਦੀ ਸਖ਼ਤ ਹਦਾਇਤ