Friday, October 03, 2025

Chandigarh

ਵਿਸ਼ਵ ਸੈਰ-ਸਪਾਟਾ ਦਿਵਸ: ਪੰਜਾਬ ਨੇ ਦੁਨੀਆਂ ਭਰ ਦੇ ਲੋਕਾਂ ਨੂੰ ਸੂਬੇ ਦੇ ਵੰਨ-ਸੁਵੰਨੇ ਸੱਭਿਆਚਾਰ, ਵਿਰਾਸਤ ਅਤੇ ਪ੍ਰਾਹੁਣਚਾਰੀ ਨੂੰ ਮਾਨਣ ਦਾ ਸੱਦਾ ਦਿੱਤਾ : ਸੌਂਦ

September 26, 2025 07:19 PM
SehajTimes

ਚੰਡੀਗੜ੍ਹ : ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਲਈ ਇੱਕ ਮੋਹਰੀ ਸੱਭਿਆਚਾਰਕ ਅਤੇ ਵਿਰਾਸਤੀ ਸਥਾਨ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸੌਂਦ ਨੇ ਕਿਹਾ ਕਿ ਸਾਲ 2024 ਦੌਰਾਨ ਸੈਰ-ਸਪਾਟਾ ਵਿਭਾਗ ਵੱਲੋਂ ਮਾਘੀ ਮੇਲਾ, ਬਸੰਤ ਤਿਉਹਾਰ, ਕਪੂਰਥਲਾ ਹੈਰੀਟੇਜ ਫੈਸਟੀਵਲ, ਕਿਲਾ ਰਾਏਪੁਰ ਪੇਂਡੂ ਓਲੰਪਿਕ, ਨੇਚਰ ਫੈਸਟੀਵਲ, ਬਠਿੰਡਾ ਵਿਰਾਸਤੀ ਮੇਲਾ, ਪਟਿਆਲਾ ਹੈਰੀਟੇਜ ਫੈਸਟੀਵਲ, ਹੋਲਾ ਮੁਹੱਲਾ ਅਤੇ ਨਿਹੰਗ ਓਲੰਪਿਕ ਸਮੇਤ ਕਈ ਪ੍ਰਮੁੱਖ ਸੱਭਿਆਚਾਰਕ ਮੇਲੇ ਅਤੇ ਤਿਉਹਾਰ ਕਰਵਾਏ ਗਏ। ਇਨ੍ਹਾਂ ਸਮਾਗਮਾਂ ਨੇ ਜਿੱਥੇ ਪੰਜਾਬ ਦੇ ਅਮੀਰ ਰੀਤੀ ਰਿਵਾਜ਼ ਨੂੰ ਪ੍ਰਦਰਸ਼ਿਤ ਕੀਤਾ ਉੱਥੇ ਹੀ ਘਰੇਲੂ ਅਤੇ ਅੰਤਰਰਾਸ਼ਟਰੀ ਸੈਲਾਨੀਆਂ ਨੂੰ ਆਕਰਸਿ਼ਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਸੈਰ ਸਪਾਟਾ ਮੰਤਰੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ 2025 ਵਿੱਚ ਵੀ ਸਾਡੇ ਤਿਉਹਾਰ ਵੱਡੇ ਪੱਧਰ `ਉੱਤੇ ਮਨਾਏ ਜਾ ਰਹੇ ਹਨ, ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲਾ ਰਾਏਪੁਰ ਪੇਂਡੂ ਓਲੰਪਿਕ, ਪਟਿਆਲਾ ਹੈਰੀਟੇਜ ਫੈਸਟੀਵਲ, ਸ਼ਹੀਦ ਭਗਤ ਸਿੰਘ ਨਗਰ ਵਿੱਚ ਇਨਕਲਾਬ ਫੈਸਟੀਵਲ ਅਤੇ ਕਈ ਹੋਰ ਸਮਾਗਮਾਂ ਨਾਲ ਹੋਈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ, ਨਵੰਬਰ 2025 ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦੇਣ ਅਤੇ ਉਨ੍ਹਾਂ ਦੇ ਬਲੀਦਾਨ ਅਤੇ ਸੰਦੇਸ਼ ਨੂੰ ਅੱਗੇ ਫੈਲਾਉਣ ਲਈ ਕਈ ਸਮਾਗਮਾਂ ਦੀ ਲੜੀ ਮਨਾਉਣ ਜਾ ਰਿਹਾ ਹੈ । ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਨੂੰ ਇਸ ਇਤਿਹਾਸਕ ਯਾਦਗਾਰ ਦੀ ਯੋਜਨਾਬੰਦੀ ਅਤੇ ਪ੍ਰਬੰਧਨ ਲਈ ਨੋਡਲ ਵਿਭਾਗ ਵਜੋਂ ਜ਼ਿੰਮੇਵਾਰੀ ਦਿੱਤੀ ਗਈ ਹੈ। ਸੌਂਦ ਨੇ ਕਿਹਾ,“ਪੰਜਾਬ ਸੰਤਾਂ, ਸ਼ਹੀਦਾਂ ਅਤੇ ਕਵੀਆਂ ਦੀ ਧਰਤੀ ਹੈ। ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਅਸੀਂ ਦੁਨੀਆ ਨੂੰ ਸਾਡੀ ਸੱਭਿਆਚਾਰਕ ਅਮੀਰੀ, ਵਿਰਾਸਤ ਅਤੇ ਪ੍ਰਾਹੁਣਚਾਰੀ ਨੂੰ ਅਨੁਭਵ ਕਰਨ ਲਈ ਸੱਦਾ ਦਿੰਦੇ ਹਾਂ,”।

Have something to say? Post your comment

 

More in Chandigarh

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ "ਪਹਿਲ ਮਾਰਟ" ਦਾ ਉਦਘਾਟਨ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ- ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ