Tuesday, December 16, 2025

Chandigarh

ਮੁੱਖ ਮੰਤਰੀ ਵੱਲੋਂ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਐਲਾਨ

September 26, 2025 07:22 PM
SehajTimes

ਕਿਹਾ, ਸੂਬੇ ਕੋਲ ਜਲਦ ਹੋਵੇਗੀ ਖੁਦ ਦੀ ਸਹਿਕਾਰੀ ਨੀਤੀ

ਚੰਡੀਗੜ੍ਹ : ਇੱਕ ਮਹੱਤਵਪੂਰਨ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਸਹਿਕਾਰੀ ਸਭਾਵਾਂ, ਜਿਨ੍ਹਾਂ ਵਿੱਚ ਪੀਏਸੀਐਸ, ਮਿਲਕ ਸੋਸਾਈਟੀਜ਼ ਅਤੇ ਲੇਬਰ ਸੁਸਾਇਟੀਆਂ ਸ਼ਾਮਲ ਹਨ, ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਇਸਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸਹਿਕਾਰੀ ਲਹਿਰ ਸਵੈ-ਇੱਛਤ ਸੰਗਠਨ, ਮੈਂਬਰਾਂ ਦੇ ਜਮਹੂਰੀ ਢੰਗ ਨਾਲ ਵਿਚਰਨ ਅਤੇ ਖੁੱਲ੍ਹੀ ਪਹੁੰਚ ਦੇ ਸਿਧਾਂਤਾਂ 'ਤੇ ਕਾਇਮ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਸਹਿਕਾਰੀ ਖੇਤਰ ਦਾ ਵਿਸਥਾਰ, ਮਜ਼ਬੂਤੀ ਅਤੇ ਇਸਨੂੰ ਹੋਰ ਸਮਾਵੇਸ਼ੀ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਇਸਦਾ ਸਿੱਧਾ ਲਾਭ ਕਿਸਾਨਾਂ, ਮਜ਼ਦੂਰਾਂ ਅਤੇ ਪੇਂਡੂ ਭਾਈਚਾਰਿਆਂ ਨੂੰ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਖੁਦ ਦੀ ਸਹਿਕਾਰੀ ਨੀਤੀ ਤਿਆਰ ਕਰ ਰਹੀ ਹੈ, ਜਿਸਦਾ ਸਪੱਸ਼ਟ ਉਦੇਸ਼ ਸਹਿਕਾਰੀ ਸਭਾਵਾਂ ਨਾਲ ਵਧੇਰੇ ਲੋਕਾਂ ਨੂੰ ਜੋੜਨਾ, ਭਾਗੀਦਾਰੀ ਦੇ ਮੌਕੇ ਵਧਾਉਣਾ ਅਤੇ ਨਿਰਪੱਖ ਮੁਕਾਬਲੇ ਨੂੰ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸਦਾ ਵਿਸ਼ੇਸ਼ ਮੰਤਵ ਸਹਿਕਾਰੀ ਸਭਾਵਾਂ ਨੂੰ ਪੰਜਾਬ ਦੇ ਪੇਂਡੂ ਅਤੇ ਆਰਥਿਕ ਵਿਕਾਸ ਦਾ ਕੇਂਦਰੀ ਥੰਮ੍ਹ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖਣ ਵਿੱਚ ਆਇਆ ਕਿ ਪੁਰਾਣੇ ਨਿਰਦੇਸ਼, ਜੋ ਨਵੀਂ ਸੁਸਾਇਟੀ ਦੀ ਰਜਿਸਟ੍ਰੇਸ਼ਨ ਨੂੰ ਰੋਕਣ (ਜਿਥੇ ਪਹਿਲਾਂ ਕੋਈ ਸੁਸਾਇਟੀ ਹੋਵੇ), ਕਾਰਜਸ਼ੀਲ ਖੇਤਰਾਂ ਨੂੰ ਸਖ਼ਤੀ ਨਾਲ ਪਰਿਭਾਸ਼ਿਤ ਕਰਨ ਅਤੇ ਘੱਟੋ-ਘੱਟ ਦੂਰੀ (ਜਿਵੇਂ ਕਿ ਲੇਬਰ ਸੁਸਾਇਟੀਆਂ ਲਈ 8 ਕਿਲੋਮੀਟਰ) ਦੀ ਸ਼ਰਤ ਲਾਉਣਾ, ਪੰਜਾਬ ਸਹਿਕਾਰੀ ਸਭਾਵਾਂ ਐਕਟ, 1961 ਦੀ ਭਾਵਨਾ ਅਤੇ ਸਹਿਕਾਰੀ ਲਹਿਰ ਦੀ ਧਾਰਨਾ ਦੇ ਉਲਟ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਰਤਾਂ ਨੇ ਸਵੈ-ਇੱਛਤ ਭਾਗੀਦਾਰੀ ਨੂੰ ਨਿਰਾਸ਼ ਕਰਨ ਦੇ ਨਾਲ-ਨਾਲ ਏਕਾਧਿਕਾਰ ਵਾਲੀਆਂ ਸਥਿਤੀਆਂ ਪੈਦਾ ਕੀਤੀਆਂ, ਜਿਸ ਨਾਲ ਮੈਂਬਰਾਂ ਦੀ ਆਵਾਜ਼ ਵੀ ਸੀਮਤ ਹੋ ਗਈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਹਰੇਕ ਕਿਸਾਨ, ਮਜ਼ਦੂਰ ਅਤੇ ਉੱਦਮੀ ਨੂੰ ਆਪਣੀ ਪਸੰਦ ਦਾ ਸਹਿਕਾਰੀ ਸੰਗਠਨ ਬਣਾਉਣ ਦੀ ਆਜ਼ਾਦੀ ਦੇਣ ਵਿੱਚ ਅਗਵਾਈ ਕਰੇਗਾ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਨੂੰ ਅਮਲ ਵਿੱਚ ਲਿਆਉਣ ਲਈ ਸੂਬਾ ਸਰਕਾਰ ਨੇ ਹੁਣ ਅਜਿਹੀਆਂ ਸਾਰੀਆਂ ਪਾਬੰਦੀਆਂ ਵਾਲੀਆਂ ਹਦਾਇਤਾਂ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੀਆਂ ਸੁਸਾਇਟੀਆਂ ਦੀ ਰਜਿਸਟ੍ਰੇਸ਼ਨ ਬਿਨਾਂ ਕਿਸੇ ਬੇਵਜ੍ਹਾ ਰੁਕਾਵਟ ਦੇ ਐਕਟ ਅਨੁਸਾਰ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਪੀਏਸੀਐਸ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵੀ ਘਟਾ ਰਹੀ ਹੈ ਤਾਂ ਜੋ ਛੋਟੇ ਕਿਸਾਨ ਅਤੇ ਕਮਜ਼ੋਰ ਵਰਗ ਇਸ ਵਿੱਚ ਸ਼ਾਮਲ ਹੋ ਸਕਣ ਅਤੇ ਇਸਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਇਹ ਕਦਮ ਜ਼ਮੀਨੀ ਪੱਧਰ 'ਤੇ ਸਮਾਵੇਸ਼, ਨਿਰਪੱਖ ਮੁਕਾਬਲੇ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਂਦਿਆਂ ਸੂਬਾ ਸਰਕਾਰ ਦੀ ਪੰਜਾਬ ਵਿੱਚ ਸਹਿਕਾਰੀ ਲਹਿਰ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਣਾ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ