Friday, October 03, 2025

Chandigarh

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

September 26, 2025 09:21 PM
SehajTimes

ਸੰਕਟ ਦੀ ਘੜੀ ਵਿੱਚ ਲੋਕਾਂ ਦੀ ਸਹਾਇਤਾ ਕਰਨ ਲਈ ਜ਼ਿੰਮੇਵਾਰੀ 'ਤੇ ਜ਼ੋਰ ਦਿੱਤਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਵੱਖ-ਵੱਖ ਕਸਬਿਆਂ ਅਤੇ ਸ਼ਹਿਰਾਂ ਵਿੱਚ ਸਫਾਈ, ਰਾਹਤ ਅਤੇ ਮੁੜ ਵਸੇਬੇ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ.) ਦੇ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲ੍ਹੇ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਵਰਗੀਆਂ ਨਦੀਆਂ ਦੇ ਨਾਲ-ਨਾਲ ਸਹਾਇਕ ਨਦੀਆਂ ਵਿੱਚ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਅਗਸਤ ਦੇ ਅਖੀਰ ਅਤੇ ਸਤੰਬਰ ਦੇ ਸ਼ੁਰੂ ਵਿੱਚ ਤੇਜ਼ ਬਾਰਿਸ਼ ਕਾਰਨ ਕਈ ਕਸਬਿਆਂ ਵਿੱਚ ਭਾਰੀ ਹੜ੍ਹ ਆਏ ਅਤੇ ਪਾਣੀ ਭਰ ਗਿਆ ਸੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਸ਼ਹਿਰੀ ਖੇਤਰਾਂ ਵਿੱਚ ਸਥਿਤੀ ਆਮ ਵਾਂਗ ਬਹਾਲ ਕਰਨ ਲਈ ਸਾਫ਼-ਸਫਾਈ, ਪੀਣ ਯੋਗ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਸਾਵਧਾਨੀਆਂ ਵਰਤਣ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ। ਪਾਣੀ ਨਾਲ ਭਰੇ ਇਲਾਕਿਆਂ ਵਿੱਚ ਗਾਰ, ਰੇਤ ਅਤੇ ਹੋਰ ਮਲਬੇ ਦੇ ਜਮ੍ਹਾਂ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵਿਸ਼ੇਸ਼ ਸਫਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਪਣੇ ਮੌਜੂਦਾ ਅਮਲੇ ਦੀ ਵਰਤੋਂ ਕਰਨ ਅਤੇ ਇਸ ਨੇਕ ਕਾਰਜ ਲਈ ਸਮਰਪਿਤ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ। ਭਗਵੰਤ ਸਿੰਘ ਮਾਨ ਨੇ ਡੇਂਗੂ, ਮਲੇਰੀਆ ਵਰਗੀਆਂ ਬਰਸਾਤੀ ਮੌਸਮ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਕੰਟਰੋਲ ਕਰਨ ਲਈ ਵੱਡੇ ਪੱਧਰ 'ਤੇ ਫੌਗਿੰਗ ਕਰਵਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਇੰਜੀਨੀਅਰਿੰਗ ਸਟਾਫ ਨੂੰ ਨੁਕਸਾਨੀਆਂ ਗਈਆਂ ਜਨਤਕ ਜਾਇਦਾਦਾਂ ਅਤੇ ਨਿੱਜੀ ਜਾਇਦਾਦਾਂ, ਜਿਸ ਵਿੱਚ ਮਕਾਨ, ਦੁਕਾਨਾਂ ਅਤੇ ਹੋਰ ਢਾਂਚੇ ਸ਼ਾਮਲ ਹਨ, ਦਾ ਤੁਰੰਤ ਸਰਵੇਖਣ ਕਰਨ ਦਾ ਵੀ ਸੱਦਾ ਦਿੱਤਾ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸਰਵੇਖਣ ਰਿਪੋਰਟ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਜਾਵੇ ਤਾਂ ਜੋ ਢੁਕਵੀਂ ਰਾਹਤ ਅਤੇ ਮੁਆਵਜ਼ੇ ਲਈ ਸੂਬਾ ਸਰਕਾਰ ਨੂੰ ਅੱਗੇ ਭੇਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜਲ ਸਪਲਾਈ ਸਕੀਮਾਂ, ਸਟਰੀਟ ਲਾਈਟਾਂ, ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਅਤੇ ਖਰਾਬ ਹੋਈਆਂ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕਾਂ ਦੀ ਮੁਰੰਮਤ ਵਿੱਚ ਤੇਜ਼ੀ ਲਿਆਉਣ ਜਾਂ ਖੱਡੇ ਭਰਨ ਦਾ ਕੰਮ ਮੌਨਸੂਨ ਸੀਜ਼ਨ ਖਤਮ ਹੋਣ ਤੋਂ ਬਾਅਦ ਹੀ ਸ਼ੁਰੂ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਤਰਜੀਹ ਦੇ ਅਧਾਰ 'ਤੇ ਲੋੜੀਂਦੇ ਕੰਮਾਂ ਦੀ ਸੂਚੀ ਤਿਆਰ ਕਰਨ, ਸਮਾਂ-ਸੀਮਾ ਨਿਰਧਾਰਤ ਕਰਨ ਅਤੇ ਹਰੇਕ ਕੰਮ ਲਈ ਜ਼ਿੰਮੇਵਾਰ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ। ਪਾਰਦਰਸ਼ਤਾ 'ਤੇ ਜ਼ੋਰ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਜਨਤਕ ਫੰਡਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਥਾਨਕ ਸੰਸਥਾਵਾਂ ਨੂੰ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਵਿੱਚ ਲੋਕਾਂ ਦੀ ਭਾਈਵਾਲੀ ਨੂੰ ਲਾਮਬੰਦ ਕਰਨ ਲਈ ਸਥਾਨਕ ਯੂਥ ਕਲੱਬਾਂ, ਐਨ.ਜੀ.ਓ. ਅਤੇ ਸਮਾਜਿਕ ਸੰਗਠਨਾਂ ਨੂੰ ਸ਼ਾਮਲ ਕਰਨ ਦੀ ਵੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਰਾਹਤ ਅਤੇ ਪੁਨਰਵਾਸ ਗਤੀਵਿਧੀਆਂ ਦੇ ਤਾਲਮੇਲ ਵਿੱਚ ਸਹਾਇਤਾ ਲਈ ਵੱਖ-ਵੱਖ ਸ਼ਹਿਰੀ ਜ਼ੋਨਾਂ, ਖਾਸ ਕਰਕੇ ਵੱਡੇ ਕਸਬਿਆਂ ਲਈ ਨੋਡਲ ਅਫਸਰ ਨਿਯੁਕਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਚਾਰ ਅਤੇ ਸਹਾਇਤਾ ਲਈ ਇਨ੍ਹਾਂ ਨੋਡਲ ਅਫਸਰਾਂ ਦੇ ਨਾਮ ਅਤੇ ਸੰਪਰਕ ਨੰਬਰ ਸ਼ਹਿਰ ਵਾਸੀਆਂ ਨਾਲ ਸਾਂਝੇ ਕੀਤੇ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਚੱਲ ਰਹੇ ਰਾਹਤ ਅਤੇ ਪੁਨਰਵਾਸ ਯਤਨਾਂ ਦੀ ਰਿਪੋਰਟਿੰਗ ਅਤੇ ਤਸਦੀਕ ਵਿੱਚ ਸਹਾਇਤਾ ਲਈ ਪੈਸਕੋ ਦੇ ਸਾਬਕਾ ਸੈਨਿਕਾਂ ਨੂੰ ਸ਼ਾਮਲ ਕਰਨ ਦੀ ਮਹੱਤਤਾ 'ਤੇ ਵੀ ਚਾਨਣਾ ਪਾਇਆ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕਮਿਸ਼ਨਰਾਂ ਨੂੰ ਉਨ੍ਹਾਂ ਦੇ ਸਬੰਧਤ ਨਗਰ ਨਿਗਮਾਂ ਵਿੱਚ ਅਜਿਹੀਆਂ ਸਾਰੀਆਂ ਗਤੀਵਿਧੀਆਂ ਲਈ ਜਵਾਬਦੇਹ ਬਣਾਇਆ ਜਾਵੇਗਾ। ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ/ਜਨਰਲ) ਆਪਣੇ ਜ਼ਿਲ੍ਹਿਆਂ ਵਿੱਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੁਆਰਾ ਕੀਤੇ ਗਏ ਨੁਕਸਾਨ ਦੀ ਰਿਪੋਰਟਿੰਗ ਅਤੇ ਮੁੜ ਵਸੇਬੇ ਦੇ ਕਾਰਜਾਂ ਦੀ ਨਿਗਰਾਨੀ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਯਤਨਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਮੌਜੂਦ ਸਨ।

Have something to say? Post your comment

 

More in Chandigarh

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ "ਪਹਿਲ ਮਾਰਟ" ਦਾ ਉਦਘਾਟਨ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ- ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ