Saturday, October 04, 2025

Chandigarh

ਸੂਬੇ ਵਿੱਚ ਬਾਗ਼ਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ : ਮੋਹਿੰਦਰ ਭਗਤ

September 26, 2025 09:23 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਵਾਨੀ ਖ਼ੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਵੱਲੋਂ ਸੂਬੇ ਦੇ ਵੱਖ ਵੱਖ ਜਿਲ੍ਹਿਆਂ ਦੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਮੀਟਿੰਗ ਦੀ ਕੀਤੀ ਗਈ। ਇਸ ਮੀਟਿੰਗ ਦੌਰਾਨ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਕਿਸਾਨਾਂ ਨੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੂੰ ਆਪਣੀਆਂ ਮੁਸਕਲਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ। ਮੰਤਰੀ ਵੱਲੋਂ ਉਨ੍ਹਾਂ ਦੀਆਂ ਮੁਸਕਲਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਉਨ੍ਹਾ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਵੱਲੋਂ ਉਨ੍ਹਾ ਨੂੰ ਸਰਕਾਰ ਵੱਲੋਂ ਮਿਲ ਰਹੇ ਵਿੱਤੀ ਲਾਭ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਪ੍ਰਗਟਾਇਆ।

ਇਸ ਮੌਕੇ ਬਾਗਬਾਨੀ ਮੰਤਰੀ ਨੇ ਦੱਸਿਆ ਕਿ ਨੈਸ਼ਨਲ ਬਾਗਬਾਨੀ ਮਿਸ਼ਨ ਤਹਿਤ ਸਰਕਾਰ ਵੱਲੋਂ ਨਵੇਂ ਬਾਗ ਲਗਾਉਣ, ਕੋਲਡ ਸਟੋਰੇਜ, ਪੈਕ ਹਾਊਸ, ਤਕਨੀਕੀ ਸਹਾਇਤਾ ਅਤੇ ਮਾਰਕੀਟਿੰਗ ਸੁਵਿਧਾਵਾਂ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਨਾਲ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜ ਕੇ ਉਤਪਾਦਨਸ਼ੀਲਤਾ ਅਤੇ ਆਮਦਨ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਅਤੇ ਬਾਗਬਾਨੀ ਖੇਤਰ ਨਾਲ ਜੁੜੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਪੰਜਾਬ ਵਿੱਚ ਬਾਗਬਾਨੀ ਦੇ ਵਿਕਾਸ ਲਈ ਹਰ ਕਦਮ ਚੁੱਕਿਆ ਜਾਵੇਗਾ, ਤਾਂ ਜੋ ਕਿਸਾਨਾਂ ਦੀ ਆਮਦਨ ਵਧੇ ਅਤੇ ਨਵੀਆਂ ਰੋਜ਼ਗਾਰ ਸੰਭਾਵਨਾਵਾਂ ਪੈਦਾ ਹੋਣ। ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਕੋਲਡ ਸਟੋਰੇਜ ਯੂਨਿਟਾਂ ਦੇ ਮਾਲਕਾਂ ਅਤੇ ਵੱਖ-ਵੱਖ ਕਿਸਾਨਾਂ ਤੋਂ ਇਲਾਵਾ ਬਾਗਬਾਨੀ ਸਕੱਤਰ ਸ੍ਰੀ ਬਸੰਤ ਗਰਗ, ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਹੋਰ ਉੱਚ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ