Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖ਼ੀ ਉਤੇ ਸਾਧਿਆ ਨਿਸ਼ਾਨਾ

September 26, 2025 09:54 PM
SehajTimes

ਸਿੱਖਿਆ ਮੰਤਰੀ ਨੇ ਵਿਰੋਧੀ ਧਿਰ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਦੇ ਮੁੜ ਵਸੇਬੇ ਲਈ ਸੌੜੇ ਸਿਆਸੀ ਹਿੱਤਾਂ ਤੋਂ ਉਪਰ ਉੱਠ ਕੇ ਲੋਕ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ

ਚੰਡੀਗੜ੍ਹ : ਸੂਬੇ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਵੇਖਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਮਾਂ ਸਿਆਸੀ ਬਿਆਨਬਾਜ਼ੀ ਦਾ ਨਹੀਂ ਬਲਕਿ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਨੂੰ ਰੋਕਣ ਅਤੇ ਹੜ੍ਹ ਪ੍ਰਭਾਵਿਤ ਸੂਬੇ ਦੇ ਮੁੜ ਵਸੇਬੇ ਲਈ ਭਵਿੱਖੀ ਰਣਨੀਤੀਆਂ ਤਿਆਰ ਕਰਨ ਦਾ ਹੈ। ਉਨ੍ਹਾਂ ਨੇ ਬੀ.ਬੀ.ਐਮ.ਬੀ. ਦੇ ਕੰਮਕਾਜ ਅਤੇ ਇਸ ਕੁਦਰਤੀ ਆਫ਼ਤ ‘ਤੇ ਵਿਰੋਧੀ ਧਿਰ ਵੱਲੋਂ ਬੇਬੁਨਿਆਦ ਬਿਆਨਬਾਜ਼ੀ ਕਰਕੇ ਕੀਤੀ ਜਾ ਰਹੀ ਰਾਜਨੀਤੀ 'ਤੇ ਵੀ ਗੰਭੀਰ ਸਵਾਲ ਉਠਾਏ। ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਵਿਰੋਧੀ ਧਿਰ ਨੂੰ ਸੌੜੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਲੋਕਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਹੜ੍ਹਾਂ ਦੇ ਮਾਰੂ ਪ੍ਰਭਾਵਾਂ ਨੂੰ ਉਜਾਗਰ ਕੀਤਾ, ਜਿਸ ਵਿੱਚ 59 ਮਨੁੱਖੀ ਜਾਨਾਂ ਚਲੀਆਂ ਗਈਆਂ, ਘਰ ਤਬਾਹ ਹੋ ਗਏ, ਹਜ਼ਾਰਾਂ ਪਸ਼ੂਆਂ ਨੂੰ ਨੁਕਸਾਨ ਪਹੁੰਚਿਆ ਅਤੇ ਸੂਬੇ ਦੇ ਖੇਤੀਬਾੜੀ ਖੇਤਰ ਨੂੰ ਗੰਭੀਰ ਝਟਕਾ ਲੱਗਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਹੜ੍ਹਾਂ ਕਾਰਨ ਹੋਇਆ ਨੁਕਸਾਨ ਇਸ ਤੋਂ ਵੀ ਵਿਆਪਕ ਹੈ ਕਿਉਂਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੱਪ ਲੜਨ, ਸੰਪਰਕ ਟੁੱਟਣ ਕਾਰਨ ਆਈਸੋਲੇਸ਼ਨ ਵਰਗੇ ਹੋਰਨਾਂ ਕਾਰਨਾਂ ਕਰਕੇ ਕਈ ਜਾਨਾਂ ਗਈਆਂ। ਸਿੱਖਿਆ ਮੰਤਰੀ ਨੇ ਜਨਤਕ ਬੁਨਿਆਦੀ ਢਾਂਚੇ ਨੂੰ ਹੋਏ ਗੰਭੀਰ ਨੁਕਸਾਨ ਵੱਲ ਵੀ ਧਿਆਨ ਖਿੱਚਿਆ, ਜਿਸ ਵਿੱਚ 3,200 ਤੋਂ ਵੱਧ ਸਕੂਲ ਪ੍ਰਭਾਵਿਤ ਹੋਏ ਅਤੇ 1,300 ਤੋਂ ਵੱਧ ਕਲਾਸਰੂਮ ਵਰਤੋਂ ਯੋਗ ਨਹੀਂ ਰਹੇ।

ਉਨ੍ਹਾਂ ਕਿਹਾ, "ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਹੈ। ਇਨ੍ਹਾਂ ਫਸਲਾਂ 'ਤੇ ਨਿਰਭਰ ਪੰਜਾਬ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸੂਬੇ ਦੀਆਂ ਜਿਹੜੀਆਂ ਔਰਤਾਂ ਕਿਸੇ ਨੂੰ ਵੀ ਗੰਦੀਆਂ ਜੁੱਤੀਆਂ ਪਾ ਕੇ ਆਪਣੇ ਘਰਾਂ ਵਿੱਚ ਨਹੀਂ ਵੜਨ ਦਿੰਦੀਆਂ ਸਨ, ਉਨ੍ਹਾਂ ਦੇ ਵਿਹੜੇ ਹੁਣ ਚਿੱਕੜ ਤੇ ਗਾਰ ਨਾਲ ਭਰੇ ਹੋਏ ਹਨ।"

ਸ. ਹਰਜੋਤ ਸਿੰਘ ਬੈਂਸ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) 'ਤੇ ਨਿਸ਼ਾਨਾ ਵਿੰਨਦਿਆਂ ਬੋਰਡ ਦੇ ਚੇਅਰਮੈਨ ਵੱਲੋਂ ਹਾਈ ਕੋਰਟ ਵਿੱਚ ਦਿੱਤੇ ਗਏ ਗੁੰਮਰਾਹਕੁੰਨ ਬਿਆਨ ਦਾ ਹਵਾਲਾ ਦਿੱਤਾ। ਸ. ਬੈਂਸ ਨੇ ਕੇਂਦਰੀ ਜਲ ਕਮਿਸ਼ਨ ਦੀ 24 ਅਪ੍ਰੈਲ ਦੀ ਰਿਪੋਰਟ ਤੋਂ ਤਕਨੀਕੀ ਡੇਟਾ ਪੇਸ਼ ਕੀਤਾ, ਜਿਸ ਵਿੱਚ ਪੰਜਾਬ ਦੇ ਮੁੱਖ ਜਲ ਭੰਡਾਰਾਂ ਵਿੱਚ 44.85 ਫੀਸਦ ਪਾਣੀ, ਜੋ ਆਮ ਨਾਲੋਂ ਕਾਫ਼ੀ ਘੱਟ ਸੀ ਅਤੇ ਹਿਮਾਚਲ ਪ੍ਰਦੇਸ਼ ਦੇ ਜਲ ਭੰਡਾਰਾਂ ਵਿੱਚ 40.60 ਫੀਸਦ ਪਾਣੀ ਭੰਡਾਰਨ ਦਾ ਜ਼ਿਕਰ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਉਸ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1555 ਫੁੱਟ ਸੀ, ਪਾਣੀ ਦੀ ਗੰਭੀਰ ਘਾਟ ਦੇ ਬਾਵਜੂਦ ਬੀ.ਬੀ.ਐਮ.ਬੀ. ਨੇ ਪੰਜਾਬ ਦੇ ਹਿੱਸੇ ਦੇ ਪਾਣੀ ਨੂੰ ਹਰਿਆਣਾ ਵੱਲ ਮੋੜਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਨਾਲ ਪਾਵਰ ਹਾਊਸ ਦੇ ਰੁਕਣ ਦਾ ਖ਼ਤਰਾ ਪੈਦਾ ਹੋ ਗਿਆ ਸੀ।

ਗੋਬਿੰਦ ਸਾਗਰ ਜਲ ਭੰਡਾਰ ਬਾਰੇ ਗੰਭੀਰ ਸਵਾਲ ਚੁੱਕਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਹੈਰਾਨੀ ਵਾਲੀ ਗੱਲ ਹੈ ਕਿ ਬੀ.ਬੀ.ਐਮ.ਬੀ. ਭਾਖੜਾ ਡੈਮ, ਜਿਸ ਦੀ ਮਿਆਦ 100 ਸਾਲ ਸੀ, ਦੇ ਜਲ ਭੰਡਾਰ ਵਿੱਚ ਗਾਰ ਦੀ ਮਾਤਰਾ ਬਾਰੇ ਵੀ ਜਾਣਕਾਰੀ ਨਹੀਂ ਦੇ ਸਕਿਆ। ਹੁਣ ਇਸ ਦੀ ਕਿੰਨੀ ਮਿਆਦ ਬਾਕੀ ਹੈ - 10 ਸਾਲ, 15 ਸਾਲ, ਜਾਂ ਇਸ ਤੋਂ ਘੱਟ?" ਉਨ੍ਹਾਂ ਨੇ ਜਲ ਭੰਡਾਰ ਦੀ ਸਮਰੱਥਾ, ਤਲਛਟ ਦੇ ਪੱਧਰ ਅਤੇ ਢਾਂਚਾਗਤ ਸਮਰੱਥਾ ਦਾ ਮੁਲਾਂਕਣ ਕਰਨ ਲਈ ਮਾਹਿਰਾਂ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਉਣ ਦੀ ਮੰਗ ਕੀਤੀ ਤਾਂ ਜੋ ਇਸ ਅਤਿਅੰਤ ਅਹਿਮ ਤੇ ਸੰਵੇਦਨਸ਼ੀਲ ਡੈਮ ਦਾ ਵਿਆਪਕ ਮੁਲਾਂਕਣ ਯਕੀਨੀ ਬਣਾਇਆ ਜਾ ਸਕੇ।

ਸਿੱਖਿਆ ਮੰਤਰੀ ਨੇ ਅਚਾਨਕ ਆਉਣ ਵਾਲੇ ਪਾਣੀ ਦੇ ਵਹਾਅ ਨੂੰ ਘੱਟ ਕਰਨ ਲਈ ਡੈਮਾਂ ਦੇ ਕੈਚਮੈਂਟ ਖੇਤਰਾਂ ਵਿੱਚ ਚੈੱਕ ਡੈਮ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਬੀ.ਬੀ.ਐਮ.ਬੀ. ਨੇ ਰਿਪੋਰਟਾਂ ਵਿੱਚ ਪਹਿਲਾਂ ਵੀ ਇਸ ਉਪਾਅ ਬਾਰੇ ਸਿਫਾਰਸ਼ ਕੀਤੀ ਗਈ ਸੀ ਪਰ ਅਫਸੋਸ ਦੀ ਗੱਲ ਹੈ ਕਿ ਇਸ ਸਬੰਧੀ ਕਦੇ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ, "ਸਾਨੂੰ ਜਲਵਾਯੂ ਪਰਿਵਰਤਨ ਅਤੇ ਬੁਨਿਆਦੀ ਢਾਂਚੇ ਦੀ ਤਿਆਰੀ ਬਾਰੇ ਚਰਚਾ ਕਰਨੀ ਚਾਹੀਦੀ ਹੈ। ਸਾਡੇ ਡੈਮਾਂ ਅਤੇ ਕੈਚਮੈਂਟ ਖੇਤਰਾਂ ਦਾ ਮੁਲਾਂਕਣ ਕਰਨਾ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਦੁਖਾਂਤ ਨੂੰ ਰੋਕਣ ਲਈ ਸਰਗਰਮ ਉਪਾਅ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ।"

ਸ. ਬੈਂਸ ਨੇ ਕਿਹਾ ,“10 ਦਿਨ ਹੋ ਗਏ ਹਨ, ਪਰ ਸਾਡੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਪ੍ਰਧਾਨ ਮੰਤਰੀ, ਜੋ ਹੋਰਨਾਂ ਸੂਬਿਆਂ ਵਿੱਚ ਰੋਡ ਸ਼ੋਅ ਕੱਢਣ ਵਿੱਚ ਮਸਰੂਫ਼ ਹਨ, ਵੱਲੋਂ ਮੁਲਾਕਾਤ ਲਈ ਸਮਾਂ ਦੇਣ ਲਈ ਇੱਕ ਵੀ ਸੁਨੇਹਾ ਨਹੀਂ ਆਇਆ। ਸਿੱਖਿਆ ਮੰਤਰੀ ਨੇ ਕਿਹਾ,”ਇਹ ਕੇਂਦਰ ਲਈ ਪੰਜਾਬ ਦੇ ਦਰਦ ਨੂੰ ਹਮਦਰਦੀ ਨਾਲ ਸਮਝਣ ਦਾ ਵਕਤ ਹੈ।" ਉਨ੍ਹਾਂ ਕੇਂਦਰ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਨੂੰ ਫੌਰੀ ਸਹਾਇਤਾ ਪ੍ਰਦਾਨ ਕਰਨ ਅਤੇ ਅਹਿਮ ਮੁੱਦਿਆਂ ਨੂੰ ਹੱਲ ਕਰਨ ਲਈ ਦੋ-ਪੱਖੀ ਪਹੁੰਚ ਅਪਣਾਉਣ ਲਈ ਅਪੀਲ ਕੀਤੀ।

ਉਨ੍ਹਾਂ ਨੇ ਆਪਣੇ ਕੈਬਨਿਟ ਸਾਥੀ, ਹਰਦੀਪ ਸਿੰਘ ਮੁੰਡੀਆਂ ਪ੍ਰਤੀ ਪ੍ਰਧਾਨ ਮੰਤਰੀ ਦੇ ਵਿਹਾਰ `ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਦੋਂ ਸ੍ਰੀ ਮੁੰਡੀਆਂ ਹੜ੍ਹ ਪ੍ਰਭਾਵਿਤ ਪੰਜਾਬ ਵਾਸਤੇ ਮਦਦ ਲਈ ਬੇਨਤੀ ਕਰ ਰਹੇ ਸਨ ਤਾਂ ਪ੍ਰਧਾਨ ਮੰਤਰੀ ਨੇ ਇਹ ਕਹਿ ਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਕਿ “ਤੁਸੀਂ ਹਿੰਦੀ ਨਹੀਂ ਸਮਝਦੇ?” ਕੀ ਪ੍ਰਧਾਨ ਮੰਤਰੀ ਤਾਮਿਲਨਾਡੂ ਵਿੱਚ ਵੀ ਕਿਸੇ ਨੂੰ ਇਹ ਕਹਿਣ ਦੀ ਹਿੰਮਤ ਰੱਖਦੇ ਹਨ ਕਿ "ਤੁਸੀਂ ਹਿੰਦੀ ਨਹੀਂ ਜਾਣਦੇ?"

ਉਨ੍ਹਾਂ ਕਿਹਾ ਇਤਿਹਾਸ ਗਵਾਹ ਹੈ ਕਿ ਪੰਜਾਬ ਵਰ੍ਹਿਆਂ ਤੋਂ ਜ਼ਖ਼ਮਾਂ ਦੀ ਟੀਸ ਝੱਲਦਾ ਆ ਰਿਹਾ ਹੈ ਅਤੇ ਅੱਜ ਫਿਰ ਇਹ ਜ਼ਖ਼ਮ ਰਿਸ ਰਹੇ ਹਨ। ਅੱਜ ਇਸ ਔਖੀ ਘੜੀ ਵਿੱਚ, ਅਣਗਿਣਤ ਵਿਅਕਤੀ ਇੱਕ ਦੂਜੇ ਦਾ ਸਾਥ ਦੇਣ ਲਈ ਇਕੱਠੇ ਹੋਏ ਹਨ। ਉਨ੍ਹਾਂ ਨੇ ਵਲੰਟੀਅਰਾਂ, ਅਧਿਕਾਰੀਆਂ ਅਤੇ ਨਾਗਰਿਕਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਸੀਂ ਸਾਰਿਆਂ ਦ੍ਰਿੜਤਾ ਨਾਲ ਪੰਜਾਬ ਦੇ ਨਾਲ ਖੜ੍ਹੇ ਰਹੇ ਅਤੇ ਬੰਨ੍ਹਾਂ ਵਿੱਚ ਪਏ ਪਾੜਾਂ ਨੂੰ ਪੂਰਿਆ ਤੇ ਕਈ ਬੰਨ੍ਹਾਂ ਨੂੰ ਟੁੱਟਣ ਨਹੀਂ ਦਿੱਤਾ ਅਤੇ ਹੁਣ ਅਸੀਂ ਪੰਜਾਬ ਨੂੰ ਮੁੜ-ਪੈਰਾਂ ਉੱਤੇ ਖੜ੍ਹਾ ਕਰਨ ਲਈ ਅਰਦਾਸ ਕਰਦੇ ਹਾਂ। ਸਾਡਾ ਸੂਬਾ ਹਲੀਮੀ ਅਤੇ ਸੇਵਾ ਭਾਵਨਾ ਦੀਆਂ ਕਦਰਾਂ-ਕੀਮਤਾਂ `ਤੇ ਜਿਉਂਦਾ ਹੈ ਅਤੇ ਜੋ ਲੋਕ ਇਨ੍ਹਾਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦੇ ਹਨ ਉਹ ਹਮੇਸ਼ਾ ਸਾਡੇ ਰਾਹ-ਦਸੇਰੇ ਬਣੇ ਰਹਿਣਗੇ।"

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ