Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

‘ਯੁੱਧ ਨਸ਼ਿਆਂ ਵਿਰੁੱਧ’ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 854 ਗ੍ਰਾਮ ਹੈਰੋਇਨ ਅਤੇ 26 ਕੁਇੰਟਲ ਭੁੱਕੀ ਸਮੇਤ 83 ਨਸ਼ਾ ਤਸਕਰ ਕਾਬੂ

September 26, 2025 10:04 PM
SehajTimes

ਚੰਡੀਗੜ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 403 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 209 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,047 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 854 ਗ੍ਰਾਮ ਹੈਰੋਇਨ, 26 ਕੁਇੰਟਲ ਭੁੱਕੀ, 21 ਕਿਲੋ ਗਾਂਜਾ, 1688 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4010 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸਨ ਦੌਰਾਨ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 403 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 444 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 38 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ