Friday, October 03, 2025

Chandigarh

ਪੰਜਾਬ ਨੂੰ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਐਲਾਨੀ ਗਈ ਨਿਗੁਣੀ ਹੜ੍ਹ ਰਾਹਤ ਰਾਸ਼ੀ ਦੀ ਵਿੱਤ ਮੰਤਰੀ ਚੀਮਾ ਵੱਲੋਂ ਕਰੜੀ ਨਿਖੇਧੀ

September 26, 2025 10:07 PM
SehajTimes

ਕਾਂਗਰਸ 'ਤੇ 'ਲਾਸ਼ਾਂ ਦੀ ਰਾਜਨੀਤੀ' ਕਰਨ ਦਾ ਲਾਇਆ ਦੋਸ਼

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ ਦੀ ਵਰਤੋਂ ਕਰਦਿਆਂ ਜੁਲਾਈ ਅਤੇ ਅਗਸਤ ਵਿੱਚ ਸੂਬੇ ਭਰ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਨਾਲ ਨਜਿੱਠਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ, ਖਾਸ ਤੌਰ 'ਤੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਦੇਰੀ ਨਾਲ ਕੀਤੇ ਦੌਰੇ, ਮਾਮੂਲੀ ਵਿੱਤੀ ਸਹਾਇਤਾ ਅਤੇ ਪਠਾਨਕੋਟ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਵਿੱਚ ਅਸਫਲ ਰਹਿਣ ਲਈ ਸਵਾਲ ਕੀਤਾ। ਵਿੱਤ ਮੰਤਰੀ ਨੇ ਇਸ ਮੌਕੇ ਕਾਂਗਰਸ ਪਾਰਟੀ 'ਤੇ ਵੀ ਮੌਕਾਪ੍ਰਸਤ ਰਾਜਨੀਤੀ ਕਰਨ ਦਾ ਦੋਸ਼ ਵੀ ਲਗਾਉਂਦਿਆ ਕਿਹਾ ਕਿ ਇਸ ਸੰਕਟ ਦੌਰਾਨ ਸੂਬੇ ਦਾ ਸਾਥ ਦੇਣ ਦੀ ਬਜਾਏ, ਪੰਜਾਬ ਕਾਂਗਰਸ ਲੀਡਰਸ਼ਿਪ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਹੱਕ ਵਿੱਚ ਭੁਗਤ ਰਹੀ ਹੈ।

'ਪੰਜਾਬ ਦੇ ਮੁੜ ਵਸੇਬੇ' ਦੇ ਮਤੇ ਦੇ ਹੱਕ ਵਿੱਚ ਬੋਲਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਗਸਤ ਵਿੱਚ ਕਪੂਰਥਲਾ ਜ਼ਿਲ੍ਹੇ ਵਿੱਚ ਸ਼ੁਰੂ ਹੋਈ ਤਬਾਹੀ ਦੀ ਇੱਕ ਗੰਭੀਰ ਤਸਵੀਰ ਪੇਸ਼ ਕੀਤੀ, ਅਤੇ ਅਗਸਤ ਦੇ ਅੰਤ ਤੱਕ ਸੂਬੇ ਵਿੱਚ ਸਭ ਤੋਂ ਭਿਆਨਕ ਹੜ੍ਹਾਂ ਦਾ ਜਿਕਰ ਕੀਤਾ। ਇਹ ਜ਼ਿਕਰ ਕਰਦੇ ਹੋਏ ਕਿ ਰਾਜ ਸਰਕਾਰ ਨੇ ਰਾਹਤ ਅਤੇ ਬਚਾਅ ਕਾਰਜਾਂ ਲਈ ਆਪਣੇ ਸਾਰੇ ਉਪਲਬਧ ਸਰੋਤ ਜੁਟਾਏ, 'ਆਪ' ਵਿਧਾਇਕਾਂ ਅਤੇ ਮੰਤਰੀਆਂ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅਣਥੱਕ ਮਿਹਨਤ ਕੀਤੀ, ਵਿੱਤ ਮੰਤਰੀ ਚੀਮਾ ਨੇ ਸਵਾਲ ਕੀਤਾ ਕਿ ਕੀ ਕੇਂਦਰ ਨੇ ਸੰਘੀ ਢਾਂਚੇ ਦੇ ਅੰਦਰ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕੀਤੀਆਂ ਹਨ।

ਹੜ੍ਹ ਸ਼ੁਰੂ ਹੋਣ ਤੋਂ ਲਗਭਗ ਇੱਕ ਮਹੀਨੇ ਬਾਅਦ ਹੋਈ ਪ੍ਰਧਾਨ ਮੰਤਰੀ ਦੀ ਫੇਰੀ ਵਿੱਚ ਮਹੱਤਵਪੂਰਨ ਦੇਰੀ ਨੂੰ ਉਜਾਗਰ ਕਰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਇਸ ਦੀ ਤੁਲਨਾ ਅਫਗਾਨਿਸਤਾਨ ਨੂੰ ਰਾਹਤ ਪਹੁੰਚਾਉਣ ਵਿੱਚ ਤੇਜ਼ ਪ੍ਰਤੀਕਿਰਿਆ ਨਾਲ ਕੀਤੀ, ਅਤੇ ਇਸ ਪਹੁੰਚ ਵਿੱਚ ਅਸਮਾਨਤਾ 'ਤੇ ਸਵਾਲ ਉਠਾਏ। ਵਿੱਤ ਮੰਤਰੀ ਚੀਮਾ ਨੇ ਚੀਮਾ ਨੇ ਕੇਂਦਰ ਸਰਕਾਰ ਦੇ ਲੋੜੀਂਦੇ ਕਾਰਵਾਈ ਕਰਨ ਵਿੱਚ ਆਯੋਗ ਰਹਿਣ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਸ ਤੋਂ ਵੀ ਜ਼ਿਆਦਾ ਪਰੇਸ਼ਾਨ ਕਰਨ ਵਾਲੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਵੱਲੋਂ 1600 ਕਰੋੜ ਰੁਪਏ ਦੇ ਮਾਮੂਲੀ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਹੈ, ਜਿਸ ਵਿੱਚੋਂ ਵੀ ਅੱਜ ਤੱਕ ਪੰਜਾਬ ਦੇ ਖਜਾਨੇ ਵਿੱਚ ਇੱਕ ਵੀ ਰੁਪਿਆ ਨਹੀਂ ਪਹੁੰਚਿਆ।

ਆਫ਼ਤ ਕਾਰਨ ਸੂਬੇ ਅੰਦਰ ਮਨੁੱਖੀ ਜੀਵਨ ਨੂੰ ਪਹੁੰਚੀ ਡੂੰਘੀ ਸੱਟ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ 26 ਅਗਸਤ ਦੀ ਦਿਲ ਦਹਿਲਾ ਦੇਣ ਵਾਲੀ ਘਟਨਾ ਦਾ ਜ਼ਿਕਰ ਕੀਤਾ ਜਿਸ ਵਿੱਚ ਇੱਕ ਪਰਿਵਾਰ ਬਹੁਤ ਦੁਖਦਾਈ ਤੌਰ 'ਤੇ ਪ੍ਰਭਾਵਿਤ ਹੋਇਆ ਸੀ। ਹੜ੍ਹ ਨੇ 15 ਸਾਲਾ ਦੀ ਮੀਨੂੰ ਦੀ ਜਾਨ ਲੈ ਲਈ ਅਤੇ ਉਸ ਦੇ ਛੋਟੇ ਭੈਣ-ਭਰਾ, 9 ਸਾਲਾ ਲਾਡੀ ਅਤੇ 6 ਸਾਲਾ ਲੱਛੂ ਲਾਪਤਾ ਹੋ ਗਏ। ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ, ਬਾਗ, ਨੇ ਨਾ ਸਿਰਫ਼ ਆਪਣੇ ਤਿੰਨ ਬੱਚਿਆਂ ਨੂੰ ਗੁਆਇਆ, ਸਗੋਂ ਆਪਣੇ ਪਸ਼ੂਆਂ ਨੂੰ ਵੀ ਖੋਹਣ ਦਾ ਵੱਡਾ ਦੁਖਾਂਤ ਝੱਲਿਆ। ਉਨ੍ਹਾਂ ਹੜ੍ਹ ਕਾਰਨ ਜਾਨਾ ਗਵਾਉਣ ਵਾਲੇ ਜ਼ਿਲ੍ਹੇ ਦੇ 7 ਸਾਲਾ ਸਾਹਿਲ ਅਤੇ 12 ਸਾਲਾ ਕੇਸ਼ਵ ਕੁਮਾਰ ਦਾ ਵੀ ਜਿਕਰ ਕੀਤਾ।

ਪ੍ਰਧਾਨ ਮੰਤਰੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ 'ਤੇ ਤਿੱਖਾ ਹਮਲਾ ਕਰਦੇ ਹੋਏ, ਵਿੱਤ ਮੰਤਰੀ ਨੇ ਕਿਹਾ, "ਪ੍ਰਧਾਨ ਮੰਤਰੀ ਉਸ ਪਰਿਵਾਰ ਨੂੰ ਦਿਲਾਸਾ ਦੇਣ ਵਿੱਚ ਵੀ ਅਸਫਲ ਰਹੇ ਜਿਸਨੇ ਆਪਣੇ ਤਿੰਨ ਮੈਂਬਰਾਂ ਨੂੰ ਹੜ੍ਹਾਂ ਵਿੱਚ ਗੁਆ ਦਿੱਤਾ, ਅਤੇ ਉਨ੍ਹਾਂ ਆਪਣੇ ਦੌਰੇ ਨੂੰ ਸਿਰਫ਼ ਫੋਟੋ ਖਿਚਵਾਉਣ ਤੱਕ ਸੀਮਤ ਕਰ ਦਿੱਤਾ।"

ਵਿੱਤ ਮੰਤਰੀ ਨੇ ਸਦਨ ਨੂੰ ਯਾਦ ਦਿਵਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਗਸਤ ਦੇ ਅਖੀਰ ਵਿੱਚ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਬਕਾਇਆ ਫੰਡਾਂ ਵਿੱਚ 60,000 ਕਰੋੜ ਰੁਪਏ ਜਾਰੀ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਇੱਕ ਚਿੰਤਾਜਨਕ ਅਸਮਾਨਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਲੋਕਾਂ ਦੁਆਰਾ ਚੁਣੇ ਹੋਏ ਮੁੱਖ ਮੰਤਰੀ ਲਈ ਪਹੁੰਚਯੋਗ ਨਹੀਂ ਹਨ ਪਰ ਨਿਯੁਕਤ ਵਿਅਕਤੀਆਂ ਨੂੰ ਆਸਾਨੀ ਨਾਲ ਮਿਲਦੇ ਹਨ। ਵਿੱਤ ਮੰਤਰੀ ਨੇ ਵਿਧਾਨ ਸਭਾ ਵਿੱਚੋਂ ਭਾਜਪਾ ਵਿਧਾਇਕਾਂ ਦੀ ਗੈਰਹਾਜ਼ਰੀ 'ਤੇ ਵੀ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ ਜੇਕਰ ਸਦਨ ਵਿੱਚ ਹੁੰਦੇ ਤਾਂ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਵਰਤੋਂ ਬਾਰੇ ਸਪੱਸ਼ਟਤਾ ਪ੍ਰਦਾਨ ਕਰ ਸਕਦੇ ਸਨ, ਜਿਸ ਵਿੱਚੋਂ ਇੱਕ ਵੀ ਪੈਸਾ ਸੂਬਾ ਸਰਕਾਰ ਦੇ ਖਜ਼ਾਨੇ ਵਿੱਚ ਹੁਣ ਤੱਕ ਨਹੀਂ ਪਹੁੰਚਿਆ ਹੈ। ਉਨ੍ਹਾਂ ਕਿਹਾ, "ਅੱਜ, ਭਾਜਪਾ ਦਾ ਚਿਹਰਾ ਦੇਸ਼ ਭਰ ਵਿੱਚ ਬੇਨਕਾਬ ਹੋ ਗਿਆ ਹੈ,"।

ਵਿੱਤ ਮੰਤਰੀ ਨੇ ਅਫਵਾਹਾਂ ਫੈਲਾਉਣ ਲਈ ਵਿਰੋਧੀ ਧਿਰ ਨੂੰ ਵੀ ਝਾੜ ਪਾਈ ਅਤੇ ਸਪੱਸ਼ਟ ਕੀਤਾ ਕਿ ਸੂਬੇ ਨੂੰ ਪ੍ਰਾਪਤ ਹੋਏ 240 ਕਰੋੜ ਰੁਪਏ ਵਿੱਤੀ ਸਾਲ 2025-26 ਲਈ ਆਫ਼ਤ ਪ੍ਰਬੰਧਨ ਬਜਟ ਦੇ ਤਹਿਤ ਕੇਂਦਰ ਸਰਕਾਰ ਤੋਂ ਪਹਿਲਾਂ ਹੀ ਬਕਾਇਆ 481 ਕਰੋੜ ਰੁਪਏ ਦਾ ਹਿੱਸਾ ਹਨ। ਆਫ਼ਤ ਪ੍ਰਬੰਧਨ ਫੰਡ ਬਾਰੇ ਤੱਥਾਂ ਨੂੰ ਸਪੱਸ਼ਟ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਆਫ਼ਤ ਪ੍ਰਬੰਧਨ ਲਈ ਅਲਾਟ ਕੀਤੇ ਗਏ ਫੰਡ ਹਰ ਸਾਲ ਪ੍ਰਾਪਤ ਹੁੰਦੇ ਹਨ, ਅਤੇ ਜੇਕਰ ਇਹ ਫੰਡ ਅਣਵਰਤੇ ਰਹਿੰਦੇ ਹਨ, ਤਾਂ ਇਨ੍ਹਾਂ 'ਤੇ 8.15% ਵਿਆਜ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਆਫ਼ਤ ਪ੍ਰਬੰਧਨ ਐਕਟ 2010 ਵਿੱਚ ਲਾਗੂ ਕੀਤਾ ਗਿਆ ਸੀ। 2017 ਅਤੇ 2022 ਦੇ ਵਿਚਕਾਰ, ਕੇਂਦਰ ਸਰਕਾਰ ਨੇ ਪੰਜਾਬ ਵਿੱਚ ਆਫ਼ਤ ਪ੍ਰਬੰਧਨ ਲਈ 2,061 ਕਰੋੜ ਰੁਪਏ ਅਲਾਟ ਕੀਤੇ ਸਨ, ਜਿਸ ਵਿੱਚੋਂ ਕਾਂਗਰਸ ਸਰਕਾਰ ਨੇ 1,678 ਕਰੋੜ ਰੁਪਏ ਵਰਤੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ, ਤਿੰਨ ਸਾਲਾਂ ਵਿੱਚ 1,582 ਕਰੋੜ ਰੁਪਏ ਪ੍ਰਾਪਤ ਹੋਏ ਸਨ, ਜਿਸ ਵਿੱਚੋਂ 649 ਕਰੋੜ ਰੁਪਏ ਖਰਚ ਕੀਤੇ ਗਏ।

ਵਿੱਤ ਮੰਤਰੀ ਨੇ ਕਿਹਾ ਕਿ ਆਫ਼ਤ ਪ੍ਰਬੰਧਨ ਫੰਡਾਂ 'ਤੇ ਕਾਂਗਰਸ ਪਾਰਟੀ ਦੀ ਬਿਆਨਬਾਜ਼ੀ ਪੰਜਾਬ ਦੇ ਹਿੱਤਾਂ ਦੇ ਉਲਟ ਹੈ। ਉਨ੍ਹਾਂ ਕਾਂਗਰਸੀ ਆਗੂਆਂ ਦੀ ਆਲੋਚਨਾ ਕਰਦਿਆਂ ਤੰਜ ਕੱਸਿਆ ਕਿ ਉਨ੍ਹਾਂ ਦੇ ਵਿਦਿਅਕ ਪਿਛੋਕੜ ਦੁਆਰਾ ਉਨ੍ਹਾਂ ਨੂੰ ਬਿਹਤਰ ਆਰਥਿਕ ਸਮਝ ਨਾਲ ਲੈਸ ਕਰਨਾ ਚਾਹੀਦਾ ਸੀ। ਵਿੱਤ ਮੰਤਰੀ ਚੀਮਾ ਨੇ ਸ਼ੇਰ ਸਿੰਘ ਦੀ ਬਰਖਾਸਤਗੀ ਦੀ ਮੰਗ ਕਰਨ 'ਤੇ ਕਾਂਗਰਸ ਪਾਰਟੀ ਦੇ ਰੁਖ 'ਤੇ ਵੀ ਸਵਾਲ ਉਠਾਇਆ, ਅਤੇ ਪੁੱਛਿਆ ਕਿ ਕੀ ਇਹ ਦਲਿਤਾਂ ਵਿਰੁੱਧ ਪੱਖਪਾਤ ਨੂੰ ਦਰਸਾਉਂਦਾ ਹੈ।

ਵਿੱਤ ਮੰਤਰੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਪੰਜਾਬ ਨਾਲ ਆਪਣਾ "ਮਤਰੇਈ ਮਾਂ ਵਾਲਾ" ਸਲੂਕ ਖਤਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਹਤ ਫੰਡਾਂ ਨੂੰ ਤੁਰੰਤ ਜਾਰੀ ਕਰਨਾ ਇੱਕ ਬੁਨਿਆਦੀ ਲੋੜ ਹੈ ਅਤੇ ਲੱਖਾਂ ਪੰਜਾਬੀਆਂ ਲਈ ਇੱਕ ਜਾਇਜ਼ ਹੱਕ ਹੈ। ਉਨ੍ਹਾਂ ਕਿਹਾ ਕਿ ਕੌਮੀ ਖੁਰਾਕ ਸੁਰੱਖਿਆ ਵਿੱਚ ਸੂਬੇ ਦੇ ਮਹੱਤਵਪੂਰਨ ਯੋਗਦਾਨ ਅਤੇ 1962, 1965, 1971 ਦੀਆਂ ਜੰਗਾਂ ਅਤੇ ਮਈ ਵਿੱਚ ਹਾਲ ਹੀ ਵਿੱਚ ਹੋਈ ਜੰਗ ਦੌਰਾਨ ਅਤੇ ਸੂਬੇ ਦੀਆਂ ਬੇਮਿਸਾਲ ਕੁਰਬਾਨੀਆਂ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਆਪਣੇ ਨਿੱਜੀ ਤਜਰਬੇ ਨੂੰ ਸਾਂਝਾ ਕਰਦਿਆਂ ਵਿੱਤ ਮੰਤਰੀ ਨੇ ਆਪਣੇ ਸਵਰਗੀ ਪਿਤਾ, ਮੇਹਰ ਸਿੰਘ ਨੂੰ ਯਾਦ ਕੀਤਾ, ਜੋ ਕਿ ਇੱਕ ਭਾਰਤੀ ਫੌਜ ਦੇ ਸਿਪਾਹੀ ਸਨ ਅਤੇ ਜਿਨ੍ਹਾਂ ਨੇ 1962 ਅਤੇ 1971 ਦੀਆਂ ਜੰਗਾਂ ਬਹਾਦਰੀ ਨਾਲ ਲੜੀਆਂ ਸਨ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ