Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

September 27, 2025 01:40 PM
SehajTimes

ਪਟਿਆਲਾ : ਪੰਜਾਬ ਦੀ ਸਿਰਮੌਰ ਵਿੱਦਿਅਕ ਸੰਸਥਾ ਸਰਕਾਰੀ ਮਹਿੰਦਰਾ ਕਾਲਜ ’ਚ ਅੱਜ ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਬਤੌਰ ਰੈਗੂਲਰ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ 150 ਸਾਲ ਦਾ ਇਤਿਹਾਸ ਸਮੋਈ ਬੈਠੇ ਸਰਕਾਰੀ ਮਹਿੰਦਰਾ ਕਾਲਜ ਨੇ ਦੇਸ਼ ਲਈ ਨਿਆਇਕ ਅਧਿਕਾਰੀ, ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ. ਸਮੇਤ ਫੌਜ, ਪੁਲਿਸ, ਪੱਤਰਕਾਰਤਾ ਸਮੇਤ ਹਰੇਕ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਦੇਣ ਵਾਲੇ ਵਿਦਿਆਰਥੀ ਅਤੇ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਸ ਸੰਸਥਾ ਨੂੰ ਹੋਰ ਬੁਲੰਦੀਆਂ ’ਤੇ ਲਿਜਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਅਕਾਦਮਿਕ ਅਤੇ ਪ੍ਰਸ਼ਾਸਕੀ ਅਨੁਭਵ ਰੱਖਣ ਵਾਲੇ ਪ੍ਰੋ. ਨਿਸ਼ਠਾ ਤ੍ਰਿਪਾਠੀ ਇਸ ਤੋਂ ਪਹਿਲਾਂ ਸਰਕਾਰੀ ਕਾਲਜ, ਮੋਹਾਲੀ ਵਿਖੇ ਇਤਿਹਾਸ ਵਿਭਾਗ ਦੇ ਮੁਖੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਅਤੇ ਉਨ੍ਹਾਂ ਲੰਮਾ ਸਮਾਂ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਇਤਿਹਾਸ ਵਿਭਾਗ ਵਿੱਚ ਫੈਕਲਟੀ ਮੈਂਬਰ ਵਜੋਂ ਸੇਵਾਵਾਂ ਨਿਭਾਈਆਂ ਹਨ। ਅੱਜ ਦੁਬਾਰਾ ਉਨ੍ਹਾਂ ਪੰਜਾਬ ਦੀ ਇਸ ਸਿਰਮੌਰ ਵਿੱਦਿਅਕ ਸੰਸਥਾ ਵਿੱਚ ਬਤੌਰ ਪ੍ਰਿੰਸੀਪਲ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਹਨ।
  ਕਾਲਜ ਆਉਣ ‘ਤੇ ਪ੍ਰੋ. ਤ੍ਰਿਪਾਠੀ ਸਭ ਤੋਂ ਪਹਿਲਾਂ ਕਾਲਜ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ, ਇਸ ਉਪਰੰਤ ਉਨ੍ਹਾਂ ਪ੍ਰਿੰਸੀਪਲ ਦਫ਼ਤਰ ਪਹੁੰਚ ਕੇ ਅਧਿਕਾਰਕ ਤੌਰ ‘ਤੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਵਿਰਾਸਤ ਦੇ ਮਹੱਤਵਪੂਰਣ ਹਿੱਸੇ ਵਜੋਂ ਜਾਣੇ ਜਾਂਦੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਪ੍ਰਿੰਸੀਪਲ ਵਜੋਂ ਸੇਵਾ ਮਿਲਣਾ ਉਨ੍ਹਾਂ ਲਈ ਮਾਣ ਦੀ ਗੱਲ ਹੈ ਤੇ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਸ ਸੰਸਥਾ ਨੂੰ ਹੋਰ ਬੁਲੰਦੀਆਂ ’ਤੇ ਲਿਜਾਇਆ ਜਾਵੇਗਾ। ਇਸ ਮੌਕੇ ਕਾਲਜ ਕੌਂਸਲ ਨੇ ਨਵ ਨਿਯੁਕਤ ਪ੍ਰਿੰਸੀਪਲ ਪ੍ਰੋ. ਨਿਸ਼ਠਾ ਤ੍ਰਿਪਾਠੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਸਰਕਾਰੀ ਕਾਲਜ, ਮੋਹਾਲੀ ਅਤੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦਾ ਸਟਾਫ਼ ਅਤੇ ਪੁਰਾਣੇ ਸਾਥੀ ਵੀ ਮੌਜੂਦ ਸਨ।

Have something to say? Post your comment

 

More in Education

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ