Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ : ਡੀ.ਐਮ.ਓ ਅਸਲਮ ਮੁਹੰਮਦ

September 27, 2025 01:54 PM
SehajTimes

ਪਟਿਆਲਾ : ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ ਵੱਲੋਂ ਪੰਜਾਬ ਮੰਡੀ ਬੋਰਡ ਦੇ ਹੁਕਮਾਂ ਅਨੁਸਾਰ ਅੱਜ ਬਤੌਰ ਜ਼ਿਲ੍ਹਾ ਮੰਡੀ ਅਫ਼ਸਰ ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਲਿਆ ਗਿਆ । ਉਹਨਾਂ ਅਹੁਦਾ ਸੰਭਾਲਣ ਉਪਰੰਤ ਸਾਉਣੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਦੇ ਸਮੂਹ ਸਕੱਤਰ ਮਾਰਕੀਟ ਕਮੇਟੀਆਂ ਦੀ ਮੀਟਿੰਗ ਬੁਲਾਈ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਇਸ ਲਈ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ ਅਨੁਸਾਰ ਸਫ਼ਾਈ, ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੀ ਸੁਵਿਧਾ, ਪਖਾਨੇ ਅਤੇ ਬੈਠਣ ਲਈ ਛਾਂ ਦੇ ਪੂਰੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਲਈ ਮਜ਼ਦੂਰਾਂ ਲਈ ਢੁਕਵੇਂ ਛਾਂਦਾਰ ਖੇਤਰ ਅਤੇ ਆਰਾਮ ਲਈ ਪ੍ਰਬੰਧ ਕੀਤੇ ਗਏ ਹਨ ।
  ਡੀ ਐਮ ਓ, ਪਟਿਆਲਾ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਨਿੱਜੀ ਤੌਰ ‘ਤੇ ਮੰਡੀਆਂ ਦਾ ਦੌਰਾ ਕਰਨ ਅਤੇ ਨਿਰੰਤਰ ਨਿਗਰਾਨੀ ਰੱਖਣ ਤਾਂ ਜੋ ਕੋਈ ਵੀ ਸਮੱਸਿਆ ਉੱਠਦੇ ਹੀ ਤੁਰੰਤ ਹੱਲ ਕੀਤੀ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਕਿਸਾਨਾਂ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਤਿਆਰ ਹਨ ਅਤੇ ਕਿਸਾਨ ਆਪਣੀ ਫ਼ਸਲ ਬਿਨਾਂ ਕਿਸੇ ਰੁਕਾਵਟ ਦੇ ਵੇਚ ਸਕਣਗੇ।

Have something to say? Post your comment

 

More in Malwa

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ

ਸਾਦਿਕ ਵਿੱਚ ਪੰਚਾਇਤ ਦੁਕਾਨਾਂ ਦੇ ਵਧਦੇ ਕਿਰਾਏ ਅਤੇ ਬੋਲੀ ਰੱਦ ਮਾਮਲੇ ’ਤੇ ਅਰਸ਼ ਸੱਚਰ ਵੱਲੋਂ ਮੁੱਖ ਮੰਤਰੀ ਨੂੰ ਤੁਰੰਤ ਦਖਲ ਲਈ ਪੱਤਰ

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ