Tuesday, November 18, 2025

Chandigarh

ਮੰਤਰੀ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਵਫ਼ਦ ਨੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ-2025 ਸਮਾਗਮ ਵਿੱਚ ਕੀਤੀ ਸ਼ਮੂਲੀਅਤ

September 27, 2025 03:04 PM
SehajTimes

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਕਰਵਾਏ ਗਏ ਵਰਲਡ ਫੂਡ ਇੰਡੀਆ 2025 ਸਮਾਗਮ ਵਿੱਚ ਹਿੱਸਾ ਲਿਆ ਜਿਸ ਵਿੱਚ "ਫਲੇਵਰਿੰਗ ਦ ਫਿਊਚਰ ਫਰਾਮ ਫਾਰਮ ਗੇਟ ਟੂ ਗਲੋਬਲ ਪਲੇਟ-ਐਗਰੋ-ਫੂਡ ਕਾਰੋਬਾਰ ਵਿੱਚ ਮੌਕਿਆਂ ਨੂੰ ਖੋਲ੍ਹਣਾ" ਦੇ ਵਿਸ਼ੇ 'ਤੇ ਪੰਜਾਬ ਸਟੇਟ ਨਾਲੇਜ ਸੈਸ਼ਨ ਕਰਵਾਇਆ ਗਿਆ। ਇਹ ਸਮਾਗਮ ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਵੱਲੋਂ ਕਰਵਾਇਆ ਗਿਆ ਸੀ। ਵਰਲਡ ਫੂਡ ਇੰਡੀਆ 2025 ਸਮਾਗਮ ਵਿਖੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਖੇਤੀਬਾੜੀ ਖੇਤਰ ਬਹੁਤ ਮਜ਼ਬੂਤ ਹੈ ਅਤੇ ਪੰਜਾਬ ਦੇ ਫੂਡ ਪ੍ਰੋਸੈਸਿੰਗ ਉਦਯੋਗ ਵਿੱਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਨਿਵੇਸ਼ਕ ਪੱਖੀ ਨੀਤੀਆਂ ਘੜੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਆਪਣਾ ਉਦਯੋਗ ਸਥਾਪਤ ਕਰਨ ਲਈ ਸਬੰਧਤ ਸਾਰੀਆਂ ਪ੍ਰਵਾਨਗੀਆਂ 45 ਦਿਨਾਂ ਦੇ ਅੰਦਰ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਫੂਡ ਪ੍ਰੋਸੈਸਿੰਗ ਖੇਤਰ ਵਾਸਤੇ ਨਵੀਂ ਉਦਯੋਗਿਕ ਨੀਤੀ ਬਣਾਉਣ ਲਈ ਗਠਿਤ ਸੁਤੰਤਰ ਕਮੇਟੀ ਬਾਰੇ ਵੀ ਜਾਣਕਾਰੀ ਦਿੱਤੀ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਦੇ ਚਾਹਵਾਨ ਉੱਦਮੀਆਂ ਨੂੰ ਸਰਕਾਰ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਪੰਜਾਬ ਕੋਲ ਐਗਰੋ-ਫੂਡ ਕਾਰੋਬਾਰ ਲਈ ਅਗਲਾ ਗਲੋਬਲ ਹੱਬ ਬਣਨ ਦੀ ਅਥਾਹ ਸਮਰੱਥਾ ਹੈ, ਜਿਸ ਨਾਲ ਸਾਡੇ ਉਤਪਾਦਾਂ ਨੂੰ ਖੇਤਾਂ ਤੋਂ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਲੈ ਜਾਇਆ ਜਾਵੇਗਾ। ਇਸ ਮੌਕੇ ਮੰਤਰੀ ਨੇ ਯੂ.ਏ.ਈ. ਦੇ ਲੂਲੂ ਗਰੁੱਪ, ਰੂਸ ਦੇ ਜ਼ਿਆਕ ਗਰੁੱਪ, ਐਨ.ਸੀ.ਐਮ.ਐਲ., ਜਾਫਜ਼ਾ, ਐਲੋਨਸਨਸ, ਬਿਟਜ਼ਰ, ਹਲਦੀਰਾਮ, ਬੀਕਾਨੇਰ ਸਮੇਤ ਹੋਰਨਾਂ ਗਰੁੱਪਾਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਗਰੁੱਪਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਆਪਣੀ ਦਿਲਚਸਪੀ ਪ੍ਰਗਟ ਕੀਤੀ। ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਨੇ ਵੀ ਪੰਜਾਬ ਪੈਵੇਲੀਅਨ ਦਾ ਦੌਰਾ ਕੀਤਾ ਅਤੇ ਪੰਜਾਬ ਦੇ ਉਤਪਾਦਾਂ ਦੀ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਜਲਦ ਹੀ ਪੰਜਾਬ ਦਾ ਦੌਰਾ ਕਰਨ ਦਾ ਵਾਅਦਾ ਵੀ ਕੀਤਾ। ਇਸ ਸਮਾਗਮ ਵਿੱਚ ਰਾਖੀ ਗੁਪਤਾ ਭੰਡਾਰੀ ਆਈ.ਏ.ਐਸ., ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਬੰਧਕੀ ਸਕੱਤਰ ਕਮਲ ਕਿਸ਼ੋਰ ਯਾਦਵ ਆਈ.ਏ.ਐਸ., ਸੀ.ਈ.ਓ. ਇਨਵੈਸਟ ਪੰਜਾਬ ਅਮਿਤ ਢਾਕਾ ਆਈ.ਏ.ਐਸ., ਪੰਜਾਬ ਵਿਕਾਸ ਕੌਂਸਲ ਦੀ ਵਾਈਸ-ਚੇਅਰਪਰਸਨ ਸੀਮਾ ਬਾਂਸਲ ਸਮੇਤ ਕੇ.ਪੀ.ਐਮ.ਜੀ. ਟੀਮ ਨੇ ਵੀ ਸ਼ਿਰਕਤ ਕੀਤੀ।

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ