Friday, December 19, 2025

Chandigarh

ਸੋਨੀ ਵੱਲੋਂ ਨਵੇਂ ਬਣ ਰਹੇ ਸਰਕਾਰੀ ਮੈਡੀਕਲ ਕਾਲਜ਼ਾਂ ਦੇ ਨਕਸ਼ਿਆਂ ਨੂੰ ਪ੍ਰਵਾਨਗੀ

June 10, 2021 05:07 PM
SehajTimes

ਚੰਡੀਗੜ੍ਹ : ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ਼੍ਰੀ ਓ.ਪੀ. ਸੋਨੀ ਨੇ ਅੱਜ ਇੱਥੇ ਪੰਜਾਬ ਰਾਜ ਵਿੱਚ ਨਵੇਂ ਬਣ ਰਹੇ ਸਰਕਾਰੀ ਮੈਡੀਕਲ ਕਾਲਜਾਂ ਦੇ ਨਕਸ਼ਿਆਂ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖ਼ੋਜ਼ ਸ਼੍ਰੀ ਡੀ.ਕੇ. ਤਿਵਾੜੀ ਤੋਂ ਇਲਾਵਾ ਚੀਫ ਆਰਕੀਟੈਕਟ ਪੰਜਾਬ ਮੈਡਮ ਸਪਨਾ ਅਤੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।

 ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਸੋਨੀ ਨੇ ਲੋਕ ਨਿਰਮਾਣ ਵਿਭਾਗ ਪੰਜਾਬ ਨੂੰ ਆਦੇਸ਼ ਦਿੱਤੇ ਕਿ ਇਨ੍ਹਾਂ ਕਾਲਜ਼ਾਂ ਸਬੰਧੀ ਟੈਂਡਰਿੰਗ ਦੀ ਪ੍ਰਕਿਰਿਆ ਆਗਾਮੀ ਦੋ ਹਫ਼ਤਿਆਂ ਵਿੱਚ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾਂ ਇਨ੍ਹਾਂ ਕਾਲਜ਼ਾਂ ਦੀਆਂ ਇਮਾਰਤਾਂ ਨੂੰ ਅਗਲੇ ਡੇਢ ਸਾਲ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਹੈ।
ਸ਼੍ਰੀ ਸੋਨੀ ਨੇ ਕਿਹਾ ਕਿ ਤਕਰੀਬਨ 1500 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਇਹ ਮੈਡੀਕਲ ਕਾਲਜ ਨਵੀਨਤਮ ਡਿਜ਼ਾਈਨ ਅਤੇ ਤਕਨਾਲੌਜੀ 'ਤੇ ਆਧਾਰਤ ਹੋਣਗੇ। ਇਨ੍ਹਾਂ ਕਾਲਜ਼ਾਂ ਦੇ ਸ਼ੁਰੂ ਹੋਣ ਤੋਂ ਤਿੰਨ ਸਾਲ ਬਾਅਦ ਹਰ ਸਾਲ ਪੰਜਾਬ ਰਾਜ ਨੂੰ 300 ਡਾਕਟਰ ਵਾਧੂ ਮਿਲਣੇ ਸ਼ੁਰੂ ਹੋ ਜਾਣਗੇ।
ਮੀਟਿੰਗ ਦੌਰਾਨ ਚੀਫ ਆਰਕੀਟੈਕਟ ਪੰਜਾਬ ਵੱਲੋਂ ਮੁਹਾਲੀ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਬਣਾਏ ਜਾ ਰਹੇ ਸਰਕਾਰੀ ਮੈਡੀਕਲ ਕਾਲਜਾਂ ਦੇ ਡਿਜ਼ਾਈਨਾਂ ਨੂੰ ਵਿਸਥਾਰਪੂਰਵਕ ਪੇਸ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਮੁਹਾਲੀ ਤਕਰੀਬਨ 24.76 ਏਕੜ ਜਮੀਨ 'ਚ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਮੈਡੀਕਲ ਕਾਲਜ ਬਲਾਕ ਨੌ ਮੰਜ਼ਿਲਾ ਹੋਵੇਗਾ। ਇਸ ਕਾਲਜ ਵਿੱਚ ਲੜਕਿਆਂ ਅਤੇ ਲੜਕੀਆਂ ਲਈ ਵੱਖੋ-ਵੱਖਰੇ ਹਾਸਟਲਾਂ ਤੋਂ ਇਲਾਵਾ ਵੱਖੋ-ਵੱਖਰੇ ਵਿਭਾਗ, ਓੀਪੀ.ਡੀ. ਅਤੇ ਪਾਰਕਿੰਗ ਸਬੰਧੀ ਨੈਸ਼ਨਲ ਮੈਡੀਕਲ ਕਾਊਂਸਿਲ (ਐਨ.ਐਮ.ਸੀ.) ਦੇ ਨਿਯਮਾਂ ਅਨੁਸਾਰ ਤਿਆਰ ਕੀਤੇ ਜਾਣਗੇ। ਇਸ ਤੋਂ ਇਲਾਵਾ ਇੱਥੇ ਪੜ੍ਹਾਉਣ ਵਾਲੇ ਪ੍ਰੋਫੈਸਰ ਸਾਹਿਬਾਨਾਂ ਲਈ ਰਿਹਾਇਸ਼, ਗੈਸਟ ਹਾਊਸ, ਇੰਡੋਰ ਸਪੋਰਟਸ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕਾਲਜ ਨੂੰ ਇਸ ਤਰ੍ਹਾਂ ਡਿਜ਼ਾਈਨ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਜੇਕਰ ਵਿੱਦਿਆਰਥੀਆਂ ਦੀਆਂ ਸੀਟਾਂ ਵੱਧਦੀਆਂ ਹਨ ਤਾਂ ਲੋੜ ਅਨੁਸਾਰ ਇਮਾਰਤ ਵਿੱਚ ਵਾਧਾ ਕੀਤਾ ਜਾ ਸਕੇਗਾ।
ਚੀਫ ਆਰਕੀਟੈਕਟ ਵੱਲੋਂ ਇਸ ਮੌਕੇ ਦੱਸਿਆ ਗਿਆ ਕਿ ਮੈਡੀਕਲ ਕਾਲਜ ਕਪੂਰਥਲਾ 21.4 ਏਕੜ ਵਿੱਚ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਸੱਤ ਮੰਜ਼ਿਲਾ ਮੈਡੀਕਲ ਕਾਲਜ ਦੀ ਇਮਾਰਤ ਹੋਵੇਗੀ ਅਤੇ ਅੱਠ ਮੰਜ਼ਿਲਾ ਇਮਾਰਤ ਹਸਤਪਾਲ ਦੀ ਬਿਲਡਿੰਗ ਦੀ ਹੋਵੇਗੀ। ਇਸ ਤੋਂ ਇਲਾਵਾ ਐਨ.ਐਮ.ਸੀ. ਦੀਆਂ ਸ਼ਰਤਾਂ ਅਨੁਸਾਰ ਸਮੁੱਚਾ ਢਾਚਾ ਵਿਕਸਿਤ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਹੁਸ਼ਿਆਰਪੁਰ ਤਕਰੀਬਨ 23 ਏਕੜ ਜ਼ਮੀਨ ਵਿੱਚ ਸੱਤ ਮੰਜ਼ਿਲਾ ਮੈਡੀਕਲ ਕਾਲਜ ਦਾ ਬਲਾਕ ਅਤੇ ਨੌ ਮੰਜ਼ਿਲਾ ਹਸਪਤਾਲ ਬਲਾਕ ਤਿਆਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਐਨ.ਐਮ.ਸੀ. ਦੀਆਂ ਸ਼ਰਤਾਂ ਅਨੁਸਾਰ ਸਮੁੱਚਾ ਢਾਚਾ ਵਿਕਸਿਤ ਕੀਤਾ ਜਾਵੇਗਾ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ