Wednesday, November 19, 2025

Malwa

ਪਰਾਲੀ ਨੂੰ ਖ਼ੁਦ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਬਿਨ੍ਹਾਂ ਅੱਗ ਲਾਏ ਕਰਨ ਦਾ ਸੱਦਾ

September 27, 2025 05:15 PM
SehajTimes

ਪਟਿਆਲਾ : ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਵਾਲੇ ਕਿਸਾਨਾਂ ਹਰੀ ਸਿੰਘ ਦੌਣਕਲਾਂ, ਗੁਰਮੁੱਖ ਸਿੰਘ ਚੂਹੜਪੁਰ, ਜੋਰਾ ਸਿੰਘ ਜਾਹਲਾਂ, ਹਰਸ਼ ਸਿੰਘ ਢੀਂਡਸਾ ਦੌਣਕਲਾਂ ਤੇ ਸਰਬਜੀਤ ਸਿੰਘ ਮੁਹੱਬਤਪੁਰ ਸਮੇਤ ਹੋਰ ਅਗਾਂਹਵਧੂ ਕਿਸਾਨਾਂ ਨੇ ਹੋਰਨਾਂ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵੀ ਸਾਡੇ ਵਾਤਾਵਰਣ ਅਤੇ ਜਮੀਨ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਇਨ੍ਹਾਂ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਕੋਲ ਖ਼ੁਦ ਦੀ ਵੀ ਜਮੀਨ ਹੈ ਅਤੇ ਇਸਦੇ ਨਾਲ ਹੀ ਉਹ ਜਮੀਨ ਠੇਕੇ ਉਪਰ ਲੈਕੇ ਵੀ ਖੇਤੀ ਕਰਦੇ ਹਨ, ਪਰੰਤੂ ਕਦੇ ਵੀ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਅਤੇ ਪਰਾਲੀ ਦੀ ਸੰਭਾਲ ਕਰਦੇ ਹੋਏ ਇਨਸੀਟੂ ਤਕਨੀਕਾਂ ਵਰਤਦੇ ਹਨ। ਇਨ੍ਹਾਂ ਕਿਸਾਨਾਂ ਨੇ ਕਿਹਾ ਹੈ ਕਿ ਜਮੀਨ ਨੂੰ ਚਿਰਸਦੀਵੀ ਉਪਜਾਊ ਰੱਖਣ ਅਤੇ ਫ਼ਸਲ ਵਧੀਆ ਲੈਣ ਲਈ ਪਰਾਲੀ ਨੂੰ ਜਮੀਨ ਵਿੱਚ ਹੀ ਮਿਲਾ ਦਿੱਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਉਹ ਪੰਜਾਬ ਖੇਤੀਬਾੜੀ ਤੇ ਕਿਸਾਨ ਵਿਕਾਸ ਵਿਭਾਗ ਦੀ ਗੱਲ ਮੰਨਕੇ ਅਤੇ ਸਰਬੱਤ ਦੇ ਭਲੇ ਲਈ ਪਰਾਲੀ ਤੇ ਫੂਸ ਨੂੰ ਜਮੀਨ ਵਿੱਚ ਵੀ ਮਿਲਾਉਂਦੇ ਰਹੇ ਹਨ, ਸੁਪਰ ਸੀਡਰ ਨਾਲ ਕਣਕ ਵੀ ਸਿੱਧੀ ਬਿਜਾਈ ਕਰਦੇ ਸਨ, ਅਤੇ ਹੁਣ ਨਵੀਆਂ ਤਕਨੀਕਾਂ ਨਾਲ ਇਸਨੂੰ ਗੱਠਾਂ ਬਣਾ ਕੇ ਬਿਜਲੀ ਉਤਪਾਦਨ ਲਈ ਭੇਜਿਆ ਜਾਂਦਾ ਹੈ।

ਕਿਸਾਨਾਂ ਨੇ ਕਿਹਾ ਕਿ ਇਨਸਾਨ ਦੇ ਬਿਮਾਰ ਹੋਣ ਦਾ ਇਕਦਮ ਪਤਾ ਚੱਲਦਾ ਹੈ ਪਰੰਤੂ ਜਮੀਨ ਤੇ ਵਾਤਾਵਰਣ ਦੇ ਬਿਮਾਰ ਹੋਣ ਦਾ ਪਤਾ ਦੇਰ ਬਾਅਦ ਚਲਦਾ ਹੈ ਪਰੰਤੂ ਉਦੋਂ ਤੱਕ ਬਹੁਤ ਨੁਕਸਾਨ ਹੋ ਜਾਂਦਾ ਹੈ, ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣੀ, ਜੋ ਕਿ ਬਹੁਤ ਨੁਕਸਾਨਦੇਹ ਹੈ, ਨੂੰ ਬੰਦ ਕਰਨ, ਕਿਉਂਕਿ ਪੰਜਾਬ ਦੀ ਜਮੀਨ ਦੀ ਉਪਜਾਊ ਸ਼ਕਤੀ ਚਿਰਸਦੀਵੀ ਬਣਾਈ ਰੱਖਣ ਲਈ ਪਰਾਲੀ ਨੂੰ ਜਮੀਨ ਦੇ ਵਿੱਚ ਹੀ ਮਿਲਾਉਣ। ਉਨ੍ਹਾਂ ਕਿਹਾ ਕਿ ਵਾਤਾਵਰਣ ਤਬਦੀਲੀ ਤੇ ਜਮੀਨ ਦੇ ਖਰਾਬ ਹੋਣ ਦੇ ਬਹੁਤ ਗੰਭੀਰ ਸਿੱਟੇ ਨਿਕਲ ਰਹੇ ਹਨ। ਇਸੇ ਦੌਰਾਨ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਪ੍ਰਸ਼ਾਸਨ ਇਸ਼ਾ ਸਿੰਗਲ ਨੇ ਪਿੰਡ ਆਲੋਵਾਲ ਵਿਖੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ ਕਰਦਿਆਂ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲਬੱਧ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ। ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਸਮੇਤ ਮੁੱਖ ਖੇਤੀਬਾੜੀ ਅਫ਼ਸਰ ਡਾ ਜਸਵਿੰਦਰ ਸਿੰਘ ਨੇ ਵੀ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਮੁਲਾਕਾਤ ਕਰਦੇ ਹੋਏ ਇਨ-ਸੀਟੂ ਤੇ ਐਕਸ-ਸੀਟੂ ਤਕਨੀਕਾਂ ਅਪਣਾ ਕੇ ਪਰਾਲੀ ਦੀ ਸੰਭਾਲ ਕਰਨ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਨਾਲ ਹੀ ਅਜਿਹੀਆਂ ਵਿਧੀਆਂ ਅਪਣਾਉਣ ਵਾਲਿਆਂ ਦੀ ਸ਼ਲਾਘਾ ਵੀ ਕੀਤੀ।

 

Have something to say? Post your comment

 

More in Malwa

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਚਿਲਡਰਨ ਡੇਅ ਮੌਕੇ ਆਂਗਨਵਾੜੀ ਵਰਕਰਾਂ ਦਾ ਗੁੱਸਾ ਭੜਕਿਆ 

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਨੌਜਵਾਨਾਂ ਨੂੰ ਨੌਵੇਂ ਪਾਤਸ਼ਾਹ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ : ਲੌਂਗੋਵਾਲ 

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ

ਰਣ ਚੱਠਾ ਦੀ ਅਗਵਾਈ 'ਚ ਕਿਸਾਨ ਚੰਡੀਗੜ੍ਹ ਰਵਾਨਾ