Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Religious

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

September 27, 2025 08:59 PM
SehajTimes

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਸਿੰਘ ਸਭਾ ਗੁਰੂ ਨਾਨਕ ਨਗਰ ਕਲੋਨੀ ਵਿਜੈਵਾੜਾ ਆਂਧਰਾ ਪ੍ਰਦੇਸ਼ ਤੋਂ ਚੇਨਈ ਤਾਮਿਲਨਾਡੂ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਸ਼੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ। ਉਹਨਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਸਿਰੋਪਾਓ ਦਿੱਤੇ। ਇਸ ਇਤਿਹਾਸਿਕ ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਿੱਚ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਇੰਚਾਰਜ ਗੁਰਮੇਜ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਹਰਭਜਨ ਸਿੰਘ, ਹਰਵਿੰਦਰ ਸਿੰਘ ਵੇਰਕਾ, ਰਾਮ ਸਿੰਘ ਮੁੰਬਈ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਬਲਜਿੰਦਰ ਸਿੰਘ, ਬੀਬੀ ਹਰਜਿੰਦਰ ਕੌਰ ਕਾਵਲੀ ਗੁਰਦਾਸਪੁਰ, ਸਤਵਿੰਦਰ ਸਿੰਘ, ਬੀਬੀ ਰਣਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Have something to say? Post your comment

More in Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ