Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਥਾਨਕ ਸਰਕਾਰਾਂ ਵਿਭਾਗ ਯਕੀਨੀ ਬਣਾਵੇ ਕਿ ਸੀਵਰਮੈਨ ਤੇ ਸਫਾਈ ਸੇਵਕਾਂ ਦੀ ਨਵੀਂ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਹੋਵੇ: ਹਰਪਾਲ ਸਿੰਘ ਚੀਮਾ

September 28, 2025 04:13 PM
SehajTimes

ਮੁਲਾਜ਼ਮਾਂ ਦੀ ਮੰਗਾਂ ਅਤੇ ਮੁੱਦਿਆਂ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ  : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਹ ਯਕੀਨੀ ਬਨਾਉਣ ਲਈ ਕਿਹਾ ਕਿ ਸੀਵਰਮੈਨ ਅਤੇ ਸਫਾਈ ਸੇਵਕਾਂ ਦੀ ਨਵੀਂ ਕੀਤੀ ਜਾਣ ਵਾਲੀ ਕੋਈ ਵੀ ਭਰਤੀ ਰੈਗੂਲਰ ਆਧਾਰ ‘ਤੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਰਮਚਾਰੀਆਂ ਨੂੰ ਕਈ ਗੰਭੀਰ ਸਮੱਸਿਆਵਾਂ ਨਾਲ ਜੂਝਣਾ ਪੈਂਦਾ ਹੈ ਅਤੇ ਇੰਨ੍ਹਾਂ ਵਿੱਚੋਂ ਜਿਆਦਾਤਰ ਕੋਲ ਰੋਜਗਾਰ ਦੇ ਹੋਰ ਬਦਲ ਵੀ ਬਹੁਤ ਘੱਟ ਹੁੰਦੇ ਹਨ। ਅੱਜ ਇਥੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਅਤੇ ਪੰਜਾਬ ਨਗਰ ਪਾਲਿਕਾ ਕਰਮਚਾਰੀ ਸੰਗਠਨ ਨਾਲ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਨਿਰਦੇਸ਼ ਦਿੱਤੇ। ਇਨ੍ਹਾਂ ਉੱਚ ਪੱਧਰੀ ਮੀਟਿੰਗਾਂ, ਜਿਸ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ, ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਕੁਲਵੰਤ ਸਿੰਘ, ਪੀ.ਐਮ.ਆਈ.ਡੀ.ਸੀ ਦੇ ਸੀ.ਈ.ਓ ਦੀਪਤੀ ਉੱਪਲ, ਵਿਸ਼ੇਸ਼ ਸਕੱਤਰ ਵਿੱਤ ਅਜੇ ਅਰੋੜਾ ਅਤੇ ਵਧੀਕ ਸਕੱਤਰ ਪ੍ਰਸੋਨਲ ਗੌਤਮ ਜੈਨ ਮੌਜੂਦ ਸਨ, ਦੌਰਾਨ ਵਿੱਤ ਮੰਤਰੀ ਨੇ ਦੋਵਾਂ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।

ਇਨ੍ਹਾਂ ਮੁਲਾਜ਼ਮ ਜਥੇਬੰਦੀਆਂ ਨਾਲ ਚਰਚਾ ਦੇ ਆਧਾਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਇੰਨ੍ਹਾਂ ਮੁਲਾਜਮਾਂ ਦੀਆਂ ਮੰਗਾਂ ਅਤੇ ਪ੍ਰੇਸ਼ਾਨੀਆਂ ਨੂੰ ਹੱਲ ਕਰਨ ਲਈ ਰਿਪੋਰਟ ਬਣਾ ਕੇ ਕੈਬਨਿਟ ਸਬ-ਕਮੇਟੀ ਅੱਗੇ ਪੇਸ਼ ਕਰੇ ਤਾਂ ਜੋ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਰਿਪੋਰਟ ਵਿੱਚ ਉਨ੍ਹਾਂ ਬਿਮਾਰੀਆਂ ਅਤੇ ਸਿਹਤ ਸਬੰਧੀ ਚੁਣੌਤੀਆਂ ਦਾ ਖਾਸਤੌਰ ਤੇ ਜਿਕਰ ਕੀਤਾ ਜਾਵੇ ਜਿੰਨਾ ਦਾ ਸੀਵਰਮੈਨ ਨੂੰ ਸਾਹਮਣਾ ਕਰਨਾ ਪੈਂਦਾ ਹੈ। ਇੰਨ੍ਹਾਂ ਮੀਟਿੰਗਾਂ ਵਿੱਚ ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਚੇਅਰਮੈਨ ਚੰਦਨ ਗਰੇਵਾਲ, ਪ੍ਰਧਾਨ ਵਿਨੋਦ ਕੁਮਾਰ ਬਿੱਟਾ, ਵਾਈਸ ਚੇਅਰਮੈਨ ਸੁਰਿੰਦਰ ਟੋਨਾ, ਸੂਬਾ ਜਨਰਲ ਸਕੱਤਰ ਪਵਲ ਗੋਡਿਆਲ ਅਤੇ ਸਕੱਤਰ ਸੰਨੀ ਸਹੋਤਾ, ਅਤੇ ਪੰਜਾਬ ਨਗਰਪਾਲਿਕਾ ਕਰਮਚਾਰੀ ਸੰਗਠਨ ਤੋਂ ਜਨਰਲ ਸਕੱਤਰ ਕੁਲਵੰਤ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਗੋਪਾਲ ਥਾਪਰ, ਸੋਮਨਾਥ ਆਦਿਆ, ਲਲਿਤ ਕੁਮਾਰ, ਸਰਵਣ ਸਿੰਘ, ਕੌਸ਼ਲ ਕੁਮਾਰ ਅਤੇ ਬੂਟਾ ਰਾਮ ਨੇ ਮੀਟਿੰਗ ਦੌਰਾਨ ਆਪਣਾ ਪੱਖ ਪੇਸ਼ ਕੀਤਾ।

Have something to say? Post your comment

 

More in Chandigarh

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਇੰਡਸਟਰੀਅਲ ਏਰੀਆ ਫੇਸ 8 ਵਿੱਚੋਂ ਗਹਿਣੇ ਲੁੱਟਣ ਵਾਲੇ ਗ੍ਰਿਫਤਾਰ

ਮੋਬਾਇਲ ਫੋਨ ਤੇ ਜਾਅਲੀ ਲਿੰਕ ਭੇਜ ਕੇ ਫੋਨ ਹੈਕ ਕਰਨ ਵਾਲੇ ਦੋ ਮੁਲਜ਼ਮ ਗ੍ਰਿਫਤਾਰ

ਵਿਧਾਇਕ ਰੰਧਾਵਾ ਵੱਲੋਂ ਸਿੱਖਿਆ ਕ੍ਰਾਂਤੀ 2.0 ਤਹਿਤ 4 ਸਕੂਲਾਂ ਵਿੱਚ 45.93 ਲੱਖ ਦੀ ਲਾਗਤ ਨਾਲ ਬਣੀਆਂ ਆਧੁਨਿਕ ਲੈਬਾਂ ਅਤੇ ਕਲਾਸਰੂਮ ਦੀ ਸ਼ੁਰੂਆਤ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ