Friday, October 03, 2025

Chandigarh

ਪੰਜਾਬ ਪੁਲਿਸ ਵੱਲੋਂ ਸੰਗਠਿਤ ਅਪਰਾਧਾਂ ਦੀ ਰਿਪੋਰਟ ਕਰਨ ਲਈ ਸਮਰਪਿਤ ਹੈਲਪਲਾਈਨ '1800-330-1100' ਦੀ ਸ਼ੁਰੂਆਤ

September 28, 2025 04:47 PM
SehajTimes

ਡੀਜੀਪੀ ਗੌਰਵ ਯਾਦਵ ਨੇ ਹੈਲਪਲਾਈਨ ਦੀ ਸ਼ੁਰੂਆਤ ਮੌਕੇ ਇਸ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਕੀਤੀ ਟ੍ਰਾਇਲ ਕਾਲ

ਹੈਲਪਲਾਈਨ ਰਾਹੀਂ ਪ੍ਰਾਪਤ ਸਾਰੀ ਜਾਣਕਾਰੀ 'ਤੇ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਦੀ ਸਿੱਧੀ ਨਿਗਰਾਨੀ ਹੇਠ ਤੁਰੰਤ ਅਤੇ ਤਾਲਮੇਲ ਨਾਲ ਕੀਤੀ ਜਾਵੇਗੀ ਕਾਰਵਾਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਸੰਗਠਿਤ ਅਪਰਾਧ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਨਾਗਰਿਕਾਂ ਲਈ ਇੱਕ ਸਮਰਪਿਤ ਟੋਲ-ਫ੍ਰੀ ਹੈਲਪਲਾਈਨ 1800-330-1100 ਦੀ ਸ਼ੁਰੂਆਤ ਕੀਤੀ ਤਾਂ ਜੋ ਉਹ ਡਰਾਉਣ-ਧਮਕਾਉਣ, ਜਬਰੀ ਵਸੂਲੀ ਅਤੇ ਗੈਂਗਸਟਰ ਨਾਲ ਸਬੰਧਤ ਗਤੀਵਿਧੀਆਂ ਸਮੇਤ ਸੰਗਠਿਤ ਅਪਰਾਧਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਣ। ਜ਼ਿਕਰਯੋਗ ਹੈ ਕਿ ਇਹ ਹੈਲਪਲਾਈਨ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਨਾਗਰਿਕਾਂ ਨੂੰ ਸੰਗਠਿਤ ਅਪਰਾਧ ਦੀ ਰਿਪੋਰਟ ਕਰਨ ਲਈ ਇੱਕ ਸਿੱਧਾ ਅਤੇ ਗੁਪਤ ਚੈਨਲ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ।

ਹੈਲਪਲਾਈਨ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ, ਡੀਜੀਪੀ ਨੇ ਇਸ ਦੀ ਸ਼ੁਰੂਆਤ ਦੌਰਾਨ 1800-330-1100 'ਤੇ ਇੱਕ ਟ੍ਰਾਇਲ ਕਾਲ ਕੀਤੀ ਅਤੇ ਇਸ ਨਵੀਂ ਪ੍ਰਣਾਲੀ ਦੇ ਕੰਮਕਾਜ ਨੂੰ ਸਮਝਣ ਲਈ ਪ੍ਰਤੀਨਿਧੀ ਨਾਲ ਗੱਲਬਾਤ ਕੀਤੀ। ਡੀਜੀਪੀ ਗੌਰਵ ਯਾਦਵ ਨੇ ਨਾਗਰਿਕਾਂ ਨੂੰ ਆਪਣੇ ਵੀਡੀਓ ਸੰਦੇਸ਼ ਵਿੱਚ ਭਰੋਸਾ ਦਿਵਾਇਆ ਕਿ ਇਸ ਹੈਲਪਲਾਈਨ 'ਤੇ ਪ੍ਰਾਪਤ ਹੋਣ ਵਾਲੀ ਹਰ ਜਾਣਕਾਰੀ ਸਬੰਧੀ ਉੱਚ ਪੱਧਰੀ ਗੁਪਤਤਾ ਬਰਕਰਾਰ ਰੱਖੀ ਜਾਵੇਗੀ ਅਤੇ ਕਾਲ ਕਰਨ ਵਾਲਿਆਂ ਦੀ ਪਛਾਣ ਸੁਰੱਖਿਅਤ ਰੱਖੀ ਜਾਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਨੰਬਰ ਸੇਵ ਕਰ ਲੈਣ ਅਤੇ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਅਜਿਹੀਆਂ ਘਟਨਾਵਾਂ ਦੀ ਰਿਪੋਰਟ ਕਰਕੇ ਸੁਰੱਖਿਅਤ ਸੂਬਾ ਸਿਰਜਣ ਦੇ ਮਿਸ਼ਨ ਵਿੱਚ ਪੰਜਾਬ ਪੁਲਿਸ ਦਾ ਸਾਥ ਦੇਣ। ਡੀਜੀਪੀ ਨੇ ਕਿਹਾ, "ਇਹ ਹੈਲਪਲਾਈਨ ਨਾਗਰਿਕਾਂ ਵੱਲੋਂ ਪੁਲਿਸ ਦੀ ਸਹਾਇਤਾ ਕਰਨ ਦਾ ਇੱਕ ਸ਼ਕਤੀਸ਼ਾਲੀ ਸਾਧਨ ਹੈ। ਇਸ ਹੈਲਪਲਾਈਨ 'ਤੇ ਪ੍ਰਾਪਤ ਹੋਈਆਂ ਰਿਪੋਰਟਾਂ 'ਤੇ ਤੁਰੰਤ ਅਤੇ ਤਾਲਮੇਲ ਨਾਲ ਕਾਰਵਾਈ ਕੀਤੀ ਜਾਵੇਗੀ।" ਉਨ੍ਹਾਂ ਕਿਹਾ ਕਿ ਇਸ ਹੈਲਪਲਾਈਨ ਦੀ ਨਿਗਰਾਨੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਵੱਲੋਂ ਕੀਤੀ ਜਾਵੇਗੀ, ਤਾਂ ਜੋ ਹਰੇਕ ਜਾਣਕਾਰੀ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਡੀਜੀਪੀ ਨੇ ਦੱਸਿਆ ਕਿ ਇਸ ਹੈਲਪਲਾਈਨ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ 112 ਹੈਲਪਲਾਈਨ ਦੇ ਸਥਾਪਿਤ ਬੁਨਿਆਦੀ ਢਾਂਚੇ ਦੀ ਵਰਤੋਂ ਕੀਤੀ ਜਾ ਰਹੀ ਹੈ, ਹਾਲਾਂਕਿ, ਇਸ ਨੰਬਰ 'ਤੇ ਆਉਣ ਵਾਲੀਆਂ ਕਾਲਾਂ ਏਜੀਟੀਐਫ ਦੇ ਵਿਸ਼ੇਸ਼ ਅਧਿਕਾਰੀਆਂ ਜੋ ਨਿੱਜੀ ਤੌਰ 'ਤੇ ਮਾਮਲਿਆਂ ਨਾਲ ਨਜਿੱਠਣਗੇ ਅਤੇ ਲੋੜ ਪੈਣ 'ਤੇ ਸਬੰਧਤ ਜ਼ਿਲ੍ਹਿਆਂ ਨਾਲ ਤਾਲਮੇਲ ਕਰਨਗੇ, ਵੱਲੋਂ ਸੁਤੰਤਰ ਤੌਰ 'ਤੇ ਸੁਣੀਆਂ ਜਾਣਗੀਆਂ।

Have something to say? Post your comment

 

More in Chandigarh

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ "ਪਹਿਲ ਮਾਰਟ" ਦਾ ਉਦਘਾਟਨ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ- ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ