Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

September 28, 2025 05:38 PM
SehajTimes

ਅਗਲੇਰੀ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਅਟਾਰੀ ਦੇ ਵਸਨੀਕ ਆਕਾਸ਼ਦੀਪ ਸਿੰਘ ਉਰਫ਼ ਟੋਨੀ ਅਤੇ ਅੰਮ੍ਰਿਤਸਰ ਦੇ ਬਾਸਰਕੇ ਭੈਣੀ ਦੇ ਵਸਨੀਕ ਪਵਨਬੀਰ ਸਿੰਘ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਰਾਣਾ ਕਿੰਗ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਕਿਸੇ ਵੱਲੋਂ ਸਰਹੱਦੀ ਖੇਤਰ ਤੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਖੇਪ ਹਾਸਲ ਕਰਨ ਬਾਰੇ ਠੋਸ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਮੰਨੂ ਹਸਪਤਾਲ ਨੇੜੇ ਛੇਹਰਟਾ-ਸੰਨ ਸਾਹਿਬ ਰੋਡ ਅੰਮ੍ਰਿਤਸਰ ਵਿਖੇ ਉਸ ਵੇਲੇ ਘੇਰਾ ਪਾ ਲਿਆ, ਜਦੋਂ ਉਹ ਛੇਹਰਟਾ ਖੇਤਰ ਵਿੱਚ ਦੂਜੀ ਧਿਰ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਪੂਰੇ ਮਾਡਿਊਲ ਨੂੰ ਬੇਨਕਾਬ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 53 ਮਿਤੀ 28-09-2025 ਦਰਜ ਕੀਤੀ ਗਈ ਹੈ।

Have something to say? Post your comment

 

More in Majha

ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਫਸਲਾਂ ਬਰਬਾਦ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ, ਮੁੱਖ ਮੰਤਰੀ ਤੋਂ ਮੁਆਵਜ਼ੇ ਦੀ ਮੰਗ

ਬੀਕੇਯੂ ਏਕਤਾ ਉਗਰਾਹਾਂ ਵੱਲੋਂ ਵੇਰਕਾ ਤੋਂ ਮੂਧਲ ਬਾਈਪਾਸ ਤੱਕ ਖਸਤਾ ਹਾਲ ਸੜਕ ਬਣਾਉਣ ਲਈ ਮੂਧਲ ਬਾਈਪਾਸ ਤੇ ਧਰਨਾ ਪ੍ਰਦਰਸ਼ਨ ਕੀਤਾ

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ*

*ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਵੱਲੋਂ ਖ਼ਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਆਯੋਜਿਤ*

ਅੰਮ੍ਰਿਤਸਰ ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਦੀ ਅਹਿਮ ਮੀਟਿੰਗ: ਪਾਠੀ ਸਿੰਘਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ

ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ

ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਰਾਜ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ : ਖ਼ਜ਼ਾਨਾ ਮੰਤਰੀ ਚੀਮਾ

ਭਾਸ਼ਾ ਵਿਭਾਗ ਪੰਜਾਬ ਪ੍ਰੀਤਨਗਰ ਵਿਖੇ ਮਨਾਏਗਾ ਸ. ਗੁਰਬਖਸ਼ ਸਿੰਘ ਪ੍ਰੀਤਲੜੀ ਦਾ ਜਨਮ ਦਿਨ ਵਿਸ਼ੇਸ਼ ਪ੍ਰੀਤ ਨਗਰ ਯਾਤਰਾ ਦਾ ਹੋਏਗਾ ਆਯੋਜਨ

ਭਗਵੰਤ ਮਾਨ ਸਰਕਾਰ ਨੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਂਕਰੀਆਂ ਦਿੱਤੀਆਂ - ਹਰਭਜਨ ਸਿੰਘ ਈਟੀਓ

ਵਿਧਾਨ ਸਭਾ ਹਲਕਾ ਰਾਜਾਸਾਂਸੀ ਨੂੰ ਵਿਕਾਸ ਕਾਰਜਾਂ ਲਈ 50 ਕਰੋੜ ਰੁਪਏ ਦਿੱਤੇ ਜਾਣਗੇ : ਵਿੱਤ ਮੰਤਰੀ