Wednesday, November 19, 2025

Chandigarh

ਸਪੀਕਰ ਸੰਧਵਾਂ ਵੱਲੋਂ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ

September 28, 2025 05:41 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨਕਲਾਬੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਉਨ੍ਹਾਂ ਦੇ 118ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸ. ਭਗਤ ਸਿੰਘ ਨੇ ਭਾਰਤ ਨੂੰ ਬ੍ਰਿਟਿਸ਼ ਸ਼ਾਸਨ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਾਂ ਨੂੰ ਅੰਗਰੇਜ਼ਾਂ ਦੇ ਜ਼ੁਲਮ-ਅੱਤਿਆਚਾਰਾਂ ਤੋਂ ਆਜ਼ਾਦੀ ਦਿਵਾਉਣ ਲਈ ਸਰਦਾਰ ਭਗਤ ਸਿੰਘ ਨੇ ਬ੍ਰਿਟਿਸ਼ ਸ਼ਾਸਨ ਵਿਰੁੱਧ ਮਹਾਨ ਜੰਗ ਲੜੀ। ਸਪੀਕਰ ਨੇ ਕਿਹਾ ਕਿ ਸ. ਭਗਤ ਸਿੰਘ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਵੱਡਾ ਯੋਗਦਾਨ ਪਾਇਆ। ਸ. ਸੰਧਵਾਂ ਨੇ ਕਿਹਾ ਕਿ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਵਿੱਚ ਸਰਦਾਰ ਭਗਤ ਸਿੰਘ ਦਾ ਯੋਗਦਾਨ ਅਮਿੱਟ ਰਹੇਗਾ ਅਤੇ ਦੇਸ਼ ਉਨ੍ਹਾਂ ਦੀ ਸ਼ਹਾਦਤ ਨੂੰ ਸਲਾਮ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਬਹਾਦਰੀ ਅਤੇ ਹਿੰਮਤੀ ਜਜ਼ਬੇ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਨੂੰ ਮਹਾਨ ਸ਼ਹੀਦ ਦੇ ਆਦਰਸ਼ਾਂ ਅਤੇ ਉਨ੍ਹਾਂ ਵਿਲੋਂ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।

ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਕਈ ਮਹਾਨ ਕੰਮ ਕੀਤੇ ਅਤੇ ਉਨ੍ਹਾਂ ਨੂੰ ਡੂੰਘੀ ਸੂਝ-ਬੂਝ ਆਪਣੇ ਪਰਿਵਾਰ ਤੋਂ ਵਿਰਾਸਤ ਵਿੱਚ ਮਿਲੀ। ਸਰਦਾਰ ਭਗਤ ਸਿੰਘ ਨੂੰ ਕਿਤਾਬਾਂ ਪੜ੍ਹਨ ਦਾ ਬਹੁਤ ਸ਼ੌਕ ਸੀ ਅਤੇ ਕਿਤਾਬਾਂ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਢਾਲਣ ਵਿੱਚ ਵੱਡੀ ਭੂਮਿਕਾ ਨਿਭਾਈ। ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਿਤਾਬਾਂ ਅਸਲ ਵਿੱਚ ਉਨ੍ਹਾਂ ਦੀ ਖੁਰਾਕ ਸਨ।

Have something to say? Post your comment

 

More in Chandigarh

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ