Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਿੱਟੀ ਅਤੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ: ਗੁਰਮੀਤ ਸਿੰਘ ਖੁੱਡੀਆਂ

September 28, 2025 06:27 PM
SehajTimes

ਚੰਡੀਗੜ੍ਹ : ਸੂਬੇ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ ਇੱਕ ਵਿਆਪਕ ਅਤੇ ਅਭਿਲਾਸ਼ੀ ਸੂਚਨਾ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਸ ਵਿਆਪਕ ਮੁਹਿੰਮ ਦਾ ਉਦੇਸ਼ ਸੂਬੇ ਦੇ ਭਾਈਚਾਰਿਆਂ, ਵਿਦਿਆਰਥੀਆਂ ਅਤੇ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਸ਼ਾਮਲ ਕਰਨਾ ਹੈ ਤਾਂ ਜੋ ਵਾਤਾਵਰਣ-ਅਨੁਕੂਲ ਅਭਿਆਸਾਂ ਵੱਲ ਵਿਵਹਾਰਕ ਤਬਦੀਲੀ ਲਿਆਂਦੀ ਜਾ ਸਕੇ ਅਤੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਬਹੁ-ਪੱਖੀ ਆਈ.ਈ.ਸੀ. ਰਣਨੀਤੀ ਵਿੱਚ ਵੱਧ ਤੋਂ ਵੱਧ ਪਹੁੰਚ ਅਤੇ ਪ੍ਰਭਾਵ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਗਤੀਵਿਧੀਆਂ ਦੀ ਇੱਕ ਵਿਸ਼ਾਲ ਸ਼੍ਰੇਣੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਜਾਣਕਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਸਾਰਿਤ ਕਰਨ ਲਈ ਵਿਭਾਗ ਵੱਲੋਂ ਪੇਂਡੂ ਖੇਤਰਾਂ ਵਿੱਚ ਜਾਣਕਾਰੀ ਭਰਪੂਰ ਸੰਦੇਸ਼ ਪ੍ਰਸਾਰਿਤ ਕਰਨ ਲਈ 50 ਸਮਰਪਿਤ ਪ੍ਰਚਾਰ ਵੈਨਾਂ ਤਾਇਨਾਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ, ਸੱਭਿਆਚਾਰਕ ਢੰਗ ਨਾਲ ਸੰਦੇਸ਼ ਪਹੁੰਚਾਉਣ ਲਈ 444 'ਨੁੱਕੜ ਨਾਟਕ' ਕਰਵਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਦੇ ਫਾਇਦਿਆਂ ਅਤੇ ਝੋਨੇ ਦੀ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਨੂੰ ਉਜਾਗਰ ਕਰਨ ਲਈ ਸੂਬੇ ਭਰ ਵਿੱਚ 12,500 ਜਾਣਕਾਰੀ ਭਰਪੂਰ ਕੰਧ ਚਿੱਤਰ ਬਣਾਏ ਜਾਣਗੇ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਬਾਰੇ ਜਾਣਕਾਰੀ, ਮਾਹਿਰਾਂ ਦੀ ਸਲਾਹ ਅਤੇ ਸਰਕਾਰੀ ਯੋਜਨਾਵਾਂ ਤੱਕ ਸਿੱਧੀ ਪਹੁੰਚ ਪ੍ਰਦਾਨ ਕਰਨ ਲਈ 3,333 ਪਿੰਡ-ਪੱਧਰੀ ਕੈਂਪ ਅਤੇ 296 ਬਲਾਕ-ਪੱਧਰੀ ਕੈਂਪ ਲਗਾਏ ਜਾਣਗੇ, ਜਿਸ ਨਾਲ ਉਨ੍ਹਾਂ ਨੂੰ ਟਿਕਾਊ ਅਭਿਆਸਾਂ ਨੂੰ ਅਪਣਾਉਣ ਲਈ ਜਾਗਰੂਕ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ, ਹਰ ਪਰਿਵਾਰ ਤੱਕ ਨਿੱਜੀ ਤੌਰ ‘ਤੇ ਸੰਦੇਸ਼ ਪਹੁੰਚਾਉਣ ਲਈ 148 ਆਸ਼ਾ ਵਰਕਰਾਂ ਨੂੰ ਪਿੰਡਾਂ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮਾਂ ਚਲਾਉਣ ਲਈ ਲਾਮਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਵਿੱਚ ਛੋਟੀ ਉਮਰ ਤੋਂ ਹੀ ਵਾਤਾਵਰਣ ਚੇਤਨਾ ਪੈਦਾ ਕਰਨ ਲਈ ਉਨ੍ਹਾਂ ਨੂੰ ਲੇਖ ਲਿਖਣ, ਪੇਂਟਿੰਗ ਅਤੇ ਵਿਚਾਰ-ਵਟਾਂਦਰਾ ਮੁਕਾਬਲਿਆਂ ਵਿੱਚ ਸ਼ਾਮਲ ਕੀਤਾ ਜਾਵੇਗਾ।

ਸ. ਖੁੱਡੀਆਂ ਨੇ ਕਿਹਾ, “ਸਾਡੀ ਮਿੱਟੀ ਅਤੇ ਸਾਡੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ ਹੈ। ਇਸ ਸਾਲ, ਅਸੀਂ ਸਿਰਫ਼ ਮਸ਼ੀਨਰੀ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਿਤ ਨਹੀਂ ਕਰ ਰਹੇ ਹਾਂ, ਸਗੋਂ ਆਪਣੇ ਕਿਸਾਨ ਭਾਈਚਾਰੇ ਦੇ ਦਿਲਾਂ ਅਤੇ ਮਨਾਂ ਨੂੰ ਜਿੱਤਣ 'ਤੇ ਵੀ ਧਿਆਨ ਕੇਂਦਰਿਤ ਕਰ ਰਹੇ ਹਾਂ। ਇਹ ਵਿਆਪਕ ਆਊਟਰੀਚ ਪ੍ਰੋਗਰਾਮ ਪਰਾਲੀ ਸਾੜਨ ਵਿਰੁੱਧ ਇੱਕ 'ਜਨਤਕ ਲਹਿਰ' ਹੈ। ਅਸੀਂ ਸਿੱਧੇ ਜ਼ਮੀਨੀ ਪੱਧਰ 'ਤੇ ਪਿੰਡਾਂ, ਸਕੂਲਾਂ ਅਤੇ ਘਰਾਂ ਤੱਕ ਪਹੁੰਚ ਬਣਾ ਰਹੇ ਹਾਂ ਤਾਂ ਜੋ ਸਾਡੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਵਿੱਚ ਅੱਗੇ ਆਉਣ ਲਈ ਸਿੱਖਿਅਤ, ਸਸ਼ਕਤ ਅਤੇ ਉਤਸ਼ਾਹਿਤ ਕੀਤਾ ਜਾ ਸਕੇ। ਸਾਡਾ ਟੀਚਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼, ਹਰਿਆ-ਭਰਿਆ ਅਤੇ ਸਿਹਤਮੰਦ ਪੰਜਾਬ ਯਕੀਨੀ ਬਣਾਉਣਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਵਾ ਪ੍ਰਦੂਸ਼ਣ ਦੀ ਚੁਣੌਤੀ ਨਾਲ ਨਜਿੱਠਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਕਿਹਾ ਕਿ ਸਾਲ 2018-19 ਤੋਂ ਹੁਣ ਤਕ ਸੂਬੇ ਦੇ ਕਿਸਾਨਾਂ ਨੂੰ ਕੁੱਲ 1.58 ਲੱਖ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਭਾਈਚਾਰਕ ਸ਼ਮੂਲੀਅਤ ਅਤੇ ਖੇਤੀਬਾੜੀ ਖੇਤਰ ਦੇ ਮਸ਼ੀਨੀਕਰਨ ਨਾਲ ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੱਡੇ ਪੱਧਰ ਉੱਤੇ ਕਮੀ ਆਵੇਗੀ।

Have something to say? Post your comment

 

More in Chandigarh

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ