Tuesday, November 18, 2025

Chandigarh

ਜ਼ੀਰਕਪੁਰ ਦੇ ਨਾਭਾ ਪਿੰਡ ਵਿੱਚ ਡਾਇਰਿਆ- ਸਥਿਤੀ ਕਾਬੂ ਹੇਠ, ਉਪਚਾਰਕ ਉਪਾਅ ਕੀਤੇ ਗਏ: ਡੀ ਸੀ ਕੋਮਲ ਮਿੱਤਲ

September 29, 2025 01:51 PM
SehajTimes

ਸਿਹਤ ਵਿਭਾਗ ਦੁਆਰਾ ਮੈਡੀਕਲ ਕੈਂਪ ਅਤੇ ਘਰ-ਘਰ ਸਰਵੇਖਣ

ਜ਼ੀਰਕਪੁਰ : ਜ਼ੀਰਕਪੁਰ ਦੇ ਨਾਭਾ ਪਿੰਡ ਵਿੱਚ ਡਾਇਰਿਆ ਦੇ ਕੇਸ ਸਾਹਮਣੇ ਆਉਣ ਤੋਂ ਬਾਅਦ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਸਥਿਤੀ ਨੂੰ ਕਾਬੂ ਕਰਨ ਅਤੇ ਲੋਕਾਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਐਤਵਾਰ ਸ਼ਾਮ ਨੂੰ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸ਼ੁੱਧ ਪਾਣੀ ਦੇ ਸ਼ੱਕੀ ਸਰੋਤ ਦਾ ਮੁੱਢਲੇ ਤੌਰ ਤੇ ਪਾਣੀ ਸਪਲਾਈ ਪਾਈਪਲਾਈਨ ਵਿੱਚ ਲੀਕੇਜ ਹੋਣ ਦਾ ਪਤਾ ਲੱਗਿਆ ਹੈ, ਜਿਸਨੂੰ ਹੁਣ ਬੰਦ ਕਰ ਦਿੱਤਾ ਗਿਆ ਹੈ। ਲਗਭਗ 300 ਘਰੇਲੂ ਕੁਨੈਕਸ਼ਨਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਸੁਰੱਖਿਅਤ ਪੀਣ ਵਾਲੇ ਪਾਣੀ ਨੂੰ ਯਕੀਨੀ ਬਣਾਉਣ ਲਈ, ਅੱਠ ਟੈਂਕਰਾਂ ਨੂੰ ਸੇਵਾ ਵਿੱਚ ਲਗਾਇਆ ਗਿਆ ਹੈ, ਜਿਨ੍ਹਾਂ ਵੱਲੋਂ ਸਮੂਹਿਕ ਤੌਰ 'ਤੇ ਪ੍ਰਭਾਵਿਤ ਖੇਤਰ ਵਿੱਚ ਲਗਭਗ 40 ਸਪਲਾਈ ਚੱਕਰ ਲਗਾਏ ਗਏ। ਸ਼੍ਰੀਮਤੀ ਮਿੱਤਲ ਨੇ ਅੱਗੇ ਕਿਹਾ ਕਿ ਇਕੱਠੇ ਕੀਤੇ ਪਾਣੀ ਦੇ ਨਮੂਨਿਆਂ ਦੀ ਜਾਂਚ ਦੇ ਨਤੀਜੇ ਆਉਣ ਤੱਕ ਵਸਨੀਕਾਂ ਨੂੰ ਟੂਟੀ ਦੇ ਪਾਣੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਸਰੋਤ ਤੋਂ ਆਉਂਦੇ ਪਾਣੀ ਦੇ ਨਾਲ-ਨਾਲ ਘਰੇਲੂ ਕੁਨੈਕਸ਼ਨਾਂ ਤੋਂ ਨਮੂਨੇ ਲਏ ਜਾ ਰਹੇ ਹਨ। ਸਥਾਈ ਹੱਲ ਲਈ, ਇੱਕ ਨਵੀਂ ਪਾਈਪਲਾਈਨ ਵਿਛਾਈ ਜਾ ਰਹੀ ਹੈ ਅਤੇ ਅਗਲੇ ਦੋ ਹਫ਼ਤਿਆਂ ਵਿੱਚ, ਪੁਰਾਣੀ ਲਾਈਨ ਦੇ ਬਦਲ ਵਜੋਂ ਕਾਰਜਸ਼ੀਲ ਹੋ ਜਾਵੇਗੀ।

ਡੀ ਸੀ ਨੇ ਅੱਗੇ ਕਿਹਾ ਕਿ ਐਸ ਡੀ ਐਮ, ਡੇਰਾਬੱਸੀ ਅਮਿਤ ਗੁਪਤਾ ਨੇ ਵੀ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਹੈ ਅਤੇ ਪ੍ਰੋਟੋਕੋਲ/ਐਸਓਪੀ ਅਨੁਸਾਰ ਸਭ ਕੁਝ ਯਕੀਨੀ ਬਣਾਇਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਨੇ ਮੈਡੀਕਲ ਕੈਂਪ ਲਾਏ ਹਨ, ਘਰ-ਘਰ ਸਰਵੇਖਣ ਕੀਤੇ ਹਨ, ਅਤੇ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਹਨ ਅਤੇ ਉਨ੍ਹਾਂ ਦੀ ਵਰਤੋਂ ਲਈ ਲੋੜੀਂਦੇ ਨਿਰਦੇਸ਼ ਦਿੱਤੇ ਹਨ। ਡੀਹਾਈਡਰੇਸ਼ਨ ਨੂੰ ਰੋਕਣ ਲਈ ਲੋਕਾਂ ਨੂੰ ਓ ਆਰ ਐਸ ਪਾਊਚ ਵੀ ਪ੍ਰਦਾਨ ਕੀਤੇ ਗਏ ਹਨ। ਡਾ. ਹਰਮਨ ਬਰਾੜ, ਐਪਰੀਡੀਓਮੋਲੋਜਿਸਟ (ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ) ਨੇ ਦੱਸਿਆ ਕਿ ਡਾਇਰਿਆ ਕੰਟਰੋਲ ਵਿੱਚ ਹੈ, ਅੱਜ ਸਿਰਫ 6-7 ਹਲਕੇ ਲੱਛਣਾਂ ਵਾਲੇ ਕੇਸ ਰਿਪੋਰਟ ਹੋਏ ਹਨ। ਮੈਡੀਕਲ ਟੀਮਾਂ ਅਲਰਟ 'ਤੇ ਹਨ ਅਤੇ ਸਥਿਤੀ ਦੀ ਨਿਰੰਤਰ ਨਿਗਰਾਨੀ ਕਰ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਗਲੇ ਨੋਟਿਸ ਤੱਕ ਚੌਕਸ ਰਹਿਣ, ਸਿਹਤ ਸਲਾਹ ਦੀ ਪਾਲਣਾ ਕਰਨ ਅਤੇ ਫੀਲਡ ਟੀਮਾਂ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ