Friday, October 03, 2025

Chandigarh

ਮੋਹਾਲੀ ਪੁਲਿਸ ਵੱਲੋਂ ਚੋਰੀ ਹੋਏ 18 ਮੋਟਰਸਾਈਕਲਾਂ ਸਮੇਤ ਤਿੰਨ ਦੋਸ਼ੀ ਕਾਬੂ

September 29, 2025 01:56 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਵੱਲੋਂ ਐਸ.ਐਸ.ਪੀ. ਐਸ.ਏ.ਐਸ ਨਗਰ, ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰਿਵਿਨੇਲਾ, ਐਸ ਪੀ (ਸਿਟੀ), ਮੋਹਾਲੀ ਦੀ ਰਹਿਨੁਮਾਈ ਹੇਠ, ਮੋਹਾਲੀ ਸ਼ਹਿਰ ਵਿੱਚ ਸਰਗਰਮ ਚੋਰਾਂ ਦੇ ਇੱਕ ਗਰੋਹ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 18 ਮੋਟਰਸਾਈਕਲ ਬਰਾਮਦ ਕੀਤੇ ਹਨ। ਡੀ ਐਸ ਪੀ ਸਿਟੀ-1 ਪ੍ਰਿਥਵੀ ਸਿੰਘ ਚਹਿਲ, ਵੱਲੋਂ ਅੱਜ ਸ਼ਾਮ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਗਿਆ ਕਿ 12.09.25 ਨੂੰ ਹਰਮਨਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਤਿਉੜ ਥਾਣਾ ਸਦਰ ਖਰੜ ਦਾ ਮੋਟਰ ਸਾਇਕਲ, ਮਾਰਕਾ ਸਪਲੈਂਡਰ, ਨੇੜੇ ਗੁਰਦੁਆਰਾ ਸਾਹਿਬ ਫੇਸ-5 ਮੋਹਾਲੀ ਚੋਰੀ ਹੋ ਗਿਆ ਸੀ, ਜਿਸ ਸਬੰਧੀ ਮੁ:ਨੰ: 232 ਮਿਤੀ 13.09.25 ਅ/ਧ 303(2), 317/2) ਬੀ.ਐਨ.ਐਸ ਥਾਣਾ ਫੇਸ 1 ਮੋਹਾਲੀ, ਬਰਖਿਲਾਫ ਅਜੈ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ ਯੂ.ਪੀ ਹਾਲ ਵਾਸੀ ਰਾਏਪੁਰ ਥਾਣਾ ਬਲੌਂਗੀ ਅਤੇ ਵਕਾਰ ਉਰਫ ਸਲਮਾਨ ਵਾਸੀ ਯੂ.ਪੀ ਹਾਲ ਵਾਸੀ ਰਾਏਪੁਰ ਦੇ ਦਰਜ ਕੀਤਾ ਗਿਆ। ਇਸ ਤਰ੍ਹਾਂ ਦੀਆ ਹੋਰ ਵੀ ਕਈ ਵਾਰਦਾਤਾਂ ਨੂੰ ਨਾ-ਮਾਲੂਮ ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ ਸੀ, ਜਿਸ ਨਾਲ ਆਮ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਸੀ। ਇਨ੍ਹਾਂ ਕੇਸਾਂ ਦੀ ਛਾਣਬੀਣ ਕਰਨ ਵਾਲੀ ਇੰਸਪੈਕਟਰ ਸੁਖਬੀਰ ਸਿੰਘ, ਮੁੱਖ ਅਫਸਰ ਥਾਣਾ ਫੇਸ-1 ਮੋਹਾਲੀ ਦੀ ਟੀਮ ਨੂੰ ਉਸ ਵੇਲੇ ਬਹੁਤ ਵੱਡੀ ਸਫਲਤਾ ਮਿਲੀ ਜਦੋਂ ਮੁਕੱਦਮਾ ਦੇ ਦੋਸ਼ੀ ਅਜੈ ਕੁਮਾਰ ਨੂੰ ਗ੍ਰਿਫਤਾਰ ਕਰਕੇ, ਉਸਦੇ ਕਬਜ਼ੇ ਵਿੱਚੋ ਚੋਰੀ ਸ਼ੁਦਾ ਮੋਟਰ ਸਾਇਕਲ ਬ੍ਰਾਮਦ ਕਰਵਾਇਆ ਗਿਆ। ਦੋਸ਼ੀ ਅਜੈ ਦੀ ਪੁੱਛ ਗਿੱਛ ਦੇ ਅਧਾਰ ਤੇ ਸੰਦੀਪ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਕਲਿੱਤਰਾ ਥਾਣਾ ਨੰਗਲ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ, ਜਿਸ ਪਾਸੋਂ ਚੋਰੀ ਸ਼ੁਦਾ 05 ਮੋਟਰ ਸਾਇਕਲ ਬ੍ਰਾਮਦ ਕਰਵਾਏ ਗਏ। ਫਿਰ ਦੋਸ਼ੀ ਵਕਾਰ ਉਰਫ ਸਲਮਾਨ ਨੂੰ ਗ੍ਰਿਫਤਾਰ ਕੀਤਾ, ਜਿਸ ਪਾਸੋਂ 05 ਚੋਰੀ ਸ਼ੁਦਾ ਮੋਟਰ ਸਾਇਕਲ ਬ੍ਰਾਮਦ ਕਰਵਾਏ ਗਏ। ਦੋਸ਼ੀ ਅਜੈ ਪਾਸੋਂ 8 ਚੋਰੀ ਸ਼ੁਦਾ ਮੋਟਰ ਸਾਇਕਲ ਬ੍ਰਾਮਦ ਕਰਵਾਏ ਗਏ। ਤਫਤੀਸ਼ ਦੌਰਾਨ ਇਨ੍ਹਾਂ ਦੇ ਹੋਰ ਸਾਥੀਆਂ ਦੇ ਨਾਮ ਵੀ ਸਾਹਮਣੇ ਆਏ, ਜਿਨ੍ਹਾਂ ਨੂੰ ਗ੍ਰਿਫਤਾਰ ਕਰਨਾ ਬਾਕੀ ਹੈ,ਜਿਸ ਪਾਸੋਂ ਹੋਰ ਚੋਰੀ ਸ਼ੁਦਾ ਮੋਟਰ ਸਾਇਕਲ ਬ੍ਰਾਮਦ ਹੋਣ ਦੀ ਆਸ ਹੈ। ਉਕਤ ਦੋਸ਼ੀਆਂ ਵੱਲੋ ਚੋਰੀਆਂ ਕਰਨ ਸਬੰਧੀ ਆਪਣਾ ਇੱਕ ਗੈਂਗ ਬਣਾਇਆ ਹੋਇਆ ਸੀ। ਦੋਸ਼ੀ ਅਜੈ ਖਿਲਾਫ ਪਹਿਲਾ ਹੀ ਚੋਰੀ ਦੇ ਮੁਕੱਦਮੇ ਦਰਜ ਹਨ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ