Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

October 01, 2025 02:17 PM
SehajTimes

ਵੰਦੇ ਭਾਰਤ ਰੇਲ ਜਦੋਂ ਬਰਨਾਲਾ ਸਟੇਸ਼ਨ ਉੱਤੇ ਰੁਕੇਗੀ ਤਾਂ ਰੇਲ ਦਾ ਉਚੇਚਾ ਸਵਾਗਤ ਕੀਤਾ ਜਾਵੇਗਾ: ਮੀਤ ਹੇਅਰ

ਨਵੀਂ ਦਿੱਲੀ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ ਠਹਿਰਾਅ ਬਰਨਾਲਾ ਵਿਖੇ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਇਸ ਗੱਡੀ ਦੇ ਠਹਿਰਾਅ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਕੁਨੈਕਟ ਹੋ ਸਕਣਗੇ। ਮੀਤ ਹੇਅਰ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਮੰਗ ਉੱਤੇ ਵਿਚਾਰ ਕਰਕੇ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਵੀ ਗੱਡੀ ਦਾ ਠਹਿਰਾਅ ਯਕੀਨੀ ਬਣਾਇਆ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਅਜਿਹੀ ਕੋਈ ਰੇਲ ਗੱਡੀ ਚਲਾਉਣ ਦੀ ਮੰਗ ਕਰਦੇ ਆ ਰਹੇ ਸਨ ਜਿਸ ਨਾਲ ਬਰਨਾਲਾ ਨੂੰ ਸਿੱਧਾ ਕੌਮੀ ਰਾਜਧਾਨੀ ਦਿੱਲੀ ਨਾਲ ਜੋੜਿਆ ਜਾ ਸਕੇ ਅਤੇ ਹੁਣ ਜਦੋਂ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਵੰਦੇ ਭਾਰਤ ਰੇਲ ਗੱਡੀ ਚਲਾਉਣ ਦਾ ਪ੍ਰਸਤਾਵ ਹੈ ਤਾਂ ਬਰਨਾਲਾ ਸਟੇਸ਼ਨ ਉੱਤੇ ਇਸ ਗੱਡੀ ਦਾ ਠਹਿਰਾਅ ਨਹੀਂ ਬਣਾਇਆ ਗਿਆ।

ਮੀਤ ਹੇਅਰ ਨੇ ਕਿਹਾ ਕਿ ਪਾਰਲੀਮੈਂਟ ਵਿੱਚ ਨਿਰੰਤਰ ਉਨ੍ਹਾਂ ਵੱਲੋਂ ਇਹ ਮੰਗ ਉਠਾਈ ਜਾਂਦੀ ਸੀ ਜਿਸ ਨੂੰ ਪੂਰਾ ਹੋਣ ਉੱਤੇ ਉਹ ਰੇਲ ਮੰਤਰਾਲੇ ਦਾ ਧੰਨਵਾਦ ਕਰਦੇ ਹਨ। ਜਦੋਂ ਇਹ ਗੱਡੀ ਬਰਨਾਲਾ ਸਟੇਸ਼ਨ ਉੱਤੇ ਰੁਕੇਗੀ ਤਾਂ ਉਹ ਬਰਨਾਲਾ ਵਾਸੀਆਂ ਦੇ ਨਾਲ ਪਹਿਲੇ ਦਿਨ ਇਸ ਰੇਲ ਦਾ ਸਵਾਗਤ ਕਰਨਗੇ ਅਤੇ ਬਰਨਾਲਾ ਵਿਖੇ ਰੇਲ ਦਾ ਠਹਿਰ ਬਣਾਉਣ ਲਈ ਉਚੇਚੇ ਤੌਰ ਉਤੇ ਧੰਨਵਾਦ ਕਰਨਗੇ

Have something to say? Post your comment

 

More in National

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ