Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

October 01, 2025 02:22 PM
SehajTimes

ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਖੇਪ ਪ੍ਰਾਪਤ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ: ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵੰਸ਼ ਕੁਮਾਰ, ਪਿੰਡ ਦਾਲਮ, ਬਟਾਲਾ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵੰਸ਼ ਕੁਮਾਰ ਦੁਬਈ ਅਧਾਰਤ ਅੰਮ੍ਰਿਤਪਾਲ ਸਿੰਘ, ਜੋ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ, ਨਾਲ ਨੇੜਿਓਂ ਕੰਮ ਕਰ ਰਿਹਾ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਆਪਰੇਸ਼ਨ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਟਿਆਲਾ ਡਾ. ਸਿਮਰਤ ਕੌਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ਪ੍ਰਾਪਤ ਹੋਈ ਸੀ ਕਿ ਸ਼ੱਕੀ ਵੰਸ਼ ਕੁਮਾਰ ਨੇ ਤਰਨਤਾਰਨ ਤੋਂ ਹੈਰੋਇਨ ਦੀ ਖੇਪ ਚੁੱਕੀ ਹੈ ਅਤੇ ਉਹ ਇਸਨੂੰ ਜਲੰਧਰ ਪਹੁੰਚਾਉਣ ਜਾ ਰਿਹਾ ਹੈ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈ ਪਟਿਆਲਾ ਦੀਆਂ ਪੁਲਿਸ ਟੀਮਾਂ ਨੇ ਉਸਨੂੰ ਘੇਰਾ ਪਾ ਲਿਆ ਅਤੇ ਮੌਕੇ 'ਤੇ ਹੀ ਉਸਦੇ ਕਬਜ਼ੇ 'ਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ ਅਤੇ ਉਸਦਾ ਮੋਬਾਈਲ ਫੋਨ ਵੀ ਜ਼ਬਤ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੰਸ਼ ਅੰਮ੍ਰਿਤਪਾਲ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਅੰਮ੍ਰਿਤਪਾਲ 'ਤੇ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਹਨ, ਜਿਨ੍ਹਾਂ ਵਿੱਚ ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਆਈਪੀਸੀ ਦੀ ਧਾਰਾ 302 ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਨੂੰ ਇਨ੍ਹਾਂ 'ਚੋਂ ਇੱਕ ਮਾਮਲੇ ਵਿੱਚ ਸਥਾਨਕ ਅਦਾਲਤ ਨੇ ਭਗੌੜਾ ਵੀ ਐਲਾਨਿਆ ਹੋਇਆ ਹੈ।

ਏਆਈਜੀ ਨੇ ਕਿਹਾ ਕਿ ਸਪਲਾਈ ਚੇਨ ਦਾ ਪਤਾ ਲਗਾਉਣ ਅਤੇ ਜਲੰਧਰ ਵਿੱਚ ਖੇਪ ਪ੍ਰਾਪਤ ਕਰਨ ਵਾਲੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਕੇਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਥਾਣਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 29 ਤਹਿਤ ਐਫਆਈਆਰ ਨੰਬਰ 54 ਮਿਤੀ 30 ਸਤੰਬਰ, 2025 ਨੂੰ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ