Friday, January 09, 2026
BREAKING NEWS

Chandigarh

ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ

October 01, 2025 02:36 PM
SehajTimes

ਸਖ਼ਤ ਕਾਨੂੰਨਾਂ ਨੂੰ ਸਖ਼ਤ ਲਾਗੂਕਰਨ ਪ੍ਰਕਿਰਿਆ ਨਾਲ ਜੋੜਿਆ ਜਾਵੇ: ਸਪੈਸ਼ਲ ਡੀਜੀਪੀ ਗੁਰਪ੍ਰੀਤ ਦਿਓ

ਚੰਡੀਗੜ੍ਹ : ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਦੇ ਸਹਿਯੋਗ ਨਾਲ ਅੱਜ ਇੱਥੇ ਸਟੇਟ ਜੁਡੀਸ਼ੀਅਲ ਅਕੈਡਮੀ ਵਿਖੇ ਮਨੁੱਖੀ ਤਸਕਰੀ 'ਤੇ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਨੁੱਖੀ ਤਸਕਰੀ ਇੱਕ ਗੰਭੀਰ ਅਪਰਾਧ ਹੈ, ਜਿਸ ਵਿੱਚ ਵਿਸ਼ੇਸ਼ ਕਰਕੇ ਵਿੱਤੀ ਲਾਭ ਲਈ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਅਪਰਾਧ ਪੀੜਤਾਂ ਦੀਆਂ ਜ਼ਿੰਦਗੀਆਂ ਨੂੰ ਤਬਾਹ ਕਰ ਦਿੰਦਾ ਹੈ, ਜਿਸਦੇ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਲੰਬੇ ਸਮੇਂ ਦੇ ਪ੍ਰਭਾਵ ਪੈਂਦੇ ਹਨ ਅਤੇ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੱਕ ਨਿਰੰਤਰ ਅੰਤਰਰਾਜੀ ਅਪਰਾਧ ਹੋਣ ਕਰਕੇ ਇਸ ਨੂੰ ਪੁਲਿਸ ਅਤੇ ਹੋਰ ਸਰਕਾਰੀ ਸੰਸਥਾਵਾਂ, ਜਿੱਥੇ ਕਿਰਤ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਵੱਖ-ਵੱਖ ਰਾਜਾਂ ਦੇ ਗੈਰ-ਸਰਕਾਰੀ ਸੰਗਠਨ ਇਕੱਠੇ ਕੰਮ ਕਰਦੇ ਹਨ, ਦੇ ਸਹਿਯੋਗ ਤੋਂ ਬਿਨਾਂ ਨਹੀਂ ਨਜਿੱਠਿਆ ਜਾ ਸਕਦਾ।

ਡੀਜੀਪੀ ਨੇ ਮਨੁੱਖੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਅੰਤਰਰਾਜੀ ਅਤੇ ਅੰਤਰ-ਏਜੰਸੀ ਸਹਿਯੋਗ ਦੀ ਲੋੜ 'ਤੇ ਜ਼ੋਰ ਦਿੱਤਾ।

ਇਸ ਸਲਾਹ-ਮਸ਼ਵਰਾ ਸ਼ੈਸ਼ਨ ਵਿੱਚ ਪੰਜਾਬ ਪੁਲਿਸ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਕਿਰਤ ਵਿਭਾਗ ਦੇ ਵੱਖ-ਵੱਖ ਨੁਮਾਇੰਦਿਆਂ ਨੇ ਹਿੱਸਾ ਲਿਆ।

ਸਪੈਸ਼ਲ ਡੀਜੀਪੀ ਸੀਏਡੀ, ਪੰਜਾਬ ਗੁਰਪ੍ਰੀਤ ਦਿਓ ਨੇ ਕਿਹਾ ਕਿ ਭਾਰਤ ਹੁਣ ਮਨੁੱਖੀ ਤਸਕਰੀ ਵਿਰੁੱਧ ਸਭ ਤੋਂ ਮਜ਼ਬੂਤ ਕਾਨੂੰਨਾਂ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ ਅਤੇ ਭਾਰਤੀ ਨਿਆਂ ਸੰਹਿਤਾ ਰਾਹੀਂ ਇਨ੍ਹਾਂ ਕਾਨੂੰਨਾਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਕਾਨੂੰਨਾਂ ਨੂੰ ਮਜ਼ਬੂਤ ਲਾਗੂਕਰਨ ਵਿਧੀ ਨਾਲ ਜੋੜਿਆ ਜਾਣਾ ਚਾਹੀਦਾ ਹੈ ਕਿਉਂਕਿ ਇਕੱਲੇ ਕਾਨੂੰਨ ਆਪਣੇ ਆਪ ਵਿੱਚ ਇਸ ਅਪਰਾਧ ਨੂੰ ਖਤਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਾਨੂੰ ਜਿਸ ਚੀਜ਼ ਦੀ ਤੁਰੰਤ ਲੋੜ ਹੈ ਉਨ੍ਹਾਂ ਵਿੱਚ ਲੋਕ ਜਾਗਰੂਕਤਾ, ਸਾਰੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦਰਮਿਆਨ ਮਜ਼ਬੂਤ ਤਾਲਮੇਲ ਅਤੇ ਸਭ ਤੋਂ ਉੱਪਰ ਅਪਰਾਧੀਆਂ ਵਿਰੁੱਧ ਸਮੇਂ ਸਿਰ ਕਾਨੂੰਨੀ ਕਾਰਵਾਈ ਕਰਨਾ ਸ਼ਾਮਲ ਹੈ।

ਇਸ ਸਮਾਗਮ ਦੌਰਾਨ ਸਪੈਸ਼ਲ ਡੀਜੀਪੀ ਰੇਲਵੇ, ਸ਼ਸ਼ੀ ਪ੍ਰਭਾ, ਜਿਨ੍ਹਾਂ ਨਾਲ ਖੜਗਪੁਰ ਅਤੇ ਅੰਬਾਲਾ ਲਈ ਰੇਲਵੇ ਸੁਰੱਖਿਆ ਦੇ ਡਿਵੀਜ਼ਨਲ ਕਮਿਸ਼ਨਰ ਅਰੁਣ ਤ੍ਰਿਪਾਠੀ ਅਤੇ ਪ੍ਰਕਾਸ਼ ਕੁਮਾਰ ਪਾਂਡਾ ਵੀ ਮੌਡੂਦ ਸਨ, ਨੇ ਰੇਲਵੇ ਸੁਰੱਖਿਆ ਬਲ, ਗੈਰ-ਸਰਕਾਰੀ ਸੰਗਠਨਾਂ ਅਤੇ ਪੰਜਾਬ ਰਾਜ ਜੀਆਰਪੀ ਦਰਮਿਆਨ ਸਹਿਯੋਗ ਦੀ ਰੂਪ-ਰੇਖਾ ਬਾਰੇ ਚਰਚਾ ਕੀਤੀ।

ਸਾਈਬਰ ਕ੍ਰਾਈਮ ਪੰਜਾਬ ਦੇ ਸਪੈਸ਼ਲ ਡੀਜੀਪੀ ਵੀ ਨੀਰਜਾ ਨੇ ਭਾਗੀਦਾਰਾਂ ਨੂੰ ਮਨੁੱਖੀ ਤਸਕਰੀ ਦੇ ਅਪਰਾਧ ਨੂੰ ਠੱਲ੍ਹ ਪਾਉਣ ਲਈ ਵਿੱਚ ਸਾਈਬਰਸਪੇਸ ਦੀ ਭੂਮਿਕਾ ਅਤੇ ਵਰਤੋਂ ਤੋਂ ਜਾਣੂ ਕਰਵਾਇਆ। ਐਸਪੀ ਸਿਵਲ ਰਾਈਟਸ ਰਾਜਸਥਾਨ ਹਰਸ਼ ਵਰਧਨ ਅਗਰਵੱਲਾ ਨੇ ਰਾਜਸਥਾਨ ਵਿੱਚ ਮਨੁੱਖੀ ਤਸਕਰੀ ਨਾਲ ਨਜਿੱਠਣ ਲਈ ਅਪਨਾਏ ਜਾ ਰਹੇ ਬਿਹਤ ਅਭਿਆਸਾਂ ਬਾਰੇ ਪੇਸ਼ਕਾਰੀ ਦਿੱਤੀ। ਇਸ ਵਿਚਾਰ-ਵਟਾਂਦਰੇ ਵਿੱਚ ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਯੂਆਈਡੀਏਆਈ ਚੰਡੀਗੜ੍ਹ ਦੇ ਖੇਤਰੀ ਦਫ਼ਤਰ ਦੇ ਪੁਲਿਸ ਅਧਿਕਾਰੀਆਂ ਨੇ ਵੀ ਹਿੱਸਾ ਲਿਆ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਰਾਜ ਬਾਲ ਕਮਿਸ਼ਨ ਦੀ ਚੇਅਰਪਰਸਨ ਕੰਵਰਦੀਪ ਸਿੰਘ ਨੇ ਵੀ ਸਲਾਹ-ਮਸ਼ਵਰਾ ਸ਼ੈਸ਼ਨ ਵਿੱਚ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ, ਹੁਣ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ; 'ਆਪ' ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ

'ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਐਸ.ਸੀ.ਕਮਿਸ਼ਨ ਵਲੋਂ ਰੂਪਨਗਰ ਦੇ ਐਸ.ਪੀ. ਤਲਬ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ 'ਤੇ ਰੱਖਿਆ ਜਾਵੇਗਾ

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ

ਦੂਜੇ ਪੜਾਅ ਵਿੱਚ ਪਹੁੰਚਿਆ ਯੁੱਧ ਨਸ਼ਿਆਂ ਵਿਰੁੱਧ