Saturday, February 28, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਬਾਬਾ ਫਰੀਦ ਸਕੂਲ ਅਤੇ ਮੇਜਰ ਅਜਾਇਬ ਸਿੰਘ ਸਕੂਲ ਦੇ ਬੱਚਿਆਂ ਨੇ ਦੇਖਿਆ ਵਿਧਾਨ ਸਭਾ ਦਾ ਸ਼ੈਸ਼ਨ

October 01, 2025 07:24 PM
SehajTimes

ਚੰਡੀਗੜ੍ਹ : ਭਾਵੇਂ ਅਸੀਂ ਆਪਣੇ ਘਰ ਬੈਠ ਕੇ ਵਿਧਾਨ ਸਭਾ ਦਾ ਸਿੱਧਾ ਪ੍ਰਸਾਰਣ (ਲਾਈਵ ਸ਼ੈਸ਼ਨ) ਅਕਸਰ ਦੇਖਦੇ ਅਤੇ ਸੁਣਦੇ ਰਹਿੰਦੇ ਹਾਂ ਪਰ ਅੱਜ ਪੰਜਾਬ ਵਿਧਾਨ ਸਭਾ ਦੀ ਬਾਲਕੋਨੀ ਵਿੱਚ ਬੈਠ ਕੇ ਜਿਆਦਾ ਖੁਸ਼ੀ ਮਹਿਸੂਸ ਹੋਈ। ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜੀਵਨਵਾਲਾ (ਫਰੀਦਕੋਟ) ਅਤੇ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੇ ਬੱਚਿਆਂ ਨੇ ਵਿਧਾਨ ਸਭਾ ਦਾ ਲਾਈਵ ਸ਼ੈਸ਼ਨ ਦੇਖਣ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੂਹਰੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਜੇਕਰ ਸਪੀਕਰ ਸੰਧਵਾਂ ਜੀ ਵਲੋਂ ਉਹਨਾ ਨੂੰ ਮੌਕਾ ਨਾ ਦਿੱਤਾ ਜਾਂਦਾ ਤਾਂ ਉਹ ਇਕ ਸੁਨਹਿਰੀ ਮੌਕੇ ਤੋਂ ਵਾਂਝੇ ਰਹਿ ਜਾਂਦੇ। ਉਪਰੋਕਤ ਦੋਨੋਂ ਸਕੂਲਾਂ ਦੇ ਬੱਚਿਆਂ ਨੇ ਪੰਜਾਬ ਭਰ ਦੇ ਚੁਣੇ ਨੁਮਾਇੰਦਿਆਂ ਵਿੱਚ ਸ਼ਾਮਲ ਵਿਧਾਇਕਾਂ, ਮੰਤਰੀਆਂ ਸਮੇਤ ਮੁੱਖ ਮੰਤਰੀ ਅਤੇ ਮਾਨਯੋਗ ਸਪੀਕਰ ਦੇ ਭਾਸ਼ਣ ਅਤੇ ਬੋਲਣ ਦੇ ਅੰਦਾਜ ਤੋਂ ਪ੍ਰਭਾਵਿਤ ਹੁੰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਨੇ ਟੀਵੀ ਚੈਨਲਾਂ ਰਾਹੀਂ ਵਿਧਾਨ ਸਭਾ ਦੇ ਸ਼ੈਸ਼ਨ ਦਾ ਲਾਈਵ ਪੋ੍ਰਗਰਾਮ ਚਲਾ ਕੇ ਇਕ ਤਰਾਂ ਨਾਲ ਪੰਜਾਬ ਦੀ ਤਿੰਨ ਕਰੋੜ ਆਬਾਦੀ ’ਤੇ ਅਹਿਸਾਨ ਕੀਤਾ ਹੈ।

ਸਪੀਕਰ ਸੰਧਵਾਂ ਨੇ ਪਹਿਲਾਂ ਬਾਬਾ ਫਰੀਦ ਵਿੱਦਿਅਕ ਸੰਸਥਾਵਾਂ ਦੇ ਮੁੱਖੀ ਸਿਮਰਜੀਤ ਸਿੰਘ ਸੇਖੋਂ ਵੱਲੋਂ ਭੇਜੇ ਗਏ ਬਾਬਾ ਫਰੀਦ ਪਬਲਿਕ ਸਕੂਲ ਦੇ ਬੱਚਿਆਂ ਨਾਲ ਵਿਸਥਾਰ ਵਿੱਚ ਗੱਲਬਾਤ ਕਰਦਿਆਂ ਉਹਨਾ ਨੂੰ ਆਪੋ ਆਪਣੇ ਭਵਿੱਖ ਦੇ ਟੀਚੇ ਦੱਸਣ ਬਾਰੇ ਆਖਿਆ। ਉਹਨਾ ਪੁੱਛਿਆ ਕਿ ਵਿਧਾਨ ਸਭਾ ਦਾ ਸ਼ੈਸ਼ਨ ਉਹਨਾ ਨੂੰ ਕਿਸ ਤਰਾਂ ਦਾ ਲੱਗਿਆ ਅਤੇ ਉਹ ਪੜ੍ਹ ਲਿਖ ਕੇ ਅਫਸਰ, ਸਿਆਸਤਦਾਨ ਜਾਂ ਸਮਾਜਸੇਵੀ ਬਣਨ ਦੀ ਇੱਛਾ ਰੱਖਦੇ ਹਨ? ਬਾਬਾ ਫਰੀਦ ਸਕੂਲ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾ ਵਲੋਂ ਦਿੱਤੇ ਜਵਾਬ ਤੋਂ ਸਪੀਕਰ ਸੰਧਵਾਂ ਪੂਰੀ ਤਰ੍ਹਾਂ ਸੰਤੁਸ਼ਟ ਹੋਏ ਅਤੇ ਉਸ ਤੋਂ ਬਾਅਦ ਉਹਨਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜੀਵਨਵਾਲਾ ਦੇ ਡਾਇਰੈਕਟਰ ਪਿ੍ਰੰਸੀਪਲ ਐਸ ਐਸ ਬਰਾੜ ਵਲੋਂ ਲਿਆਂਦੇ ਵਿਦਿਆਰਥੀ-ਵਿਦਿਆਰਥਣਾ ਨਾਲ ਵੀ ਉਸੇ ਤਰ੍ਹਾਂ ਦੀਆਂ ਗੱਲਾਂ ਕੀਤੀਆਂ ਪਰ ਮੇਜਰ ਅਜਾਇਬ ਸਿੰਘ ਸਕੂਲ ਦੇ ਵਿਦਿਆਰਥੀ ਅਤੇ ਵਿਦਿਆਰਥਣਾ ਨੇ ਹੋਰ ਢੰਗ ਨਾਲ ਜਵਾਬ ਦਿੱਤੇ ਤਾਂ ਸਪੀਕਰ ਸੰਧਵਾਂ ਨੂੰ ਉਹਨਾਂ ਦੀਆਂ ਗੱਲਾਂ ਤੋਂ ਬਹੁਤ ਖੁਸ਼ੀ ਮਹਿਸੂਸ ਹੋਈ।

ਬਾਬਾ ਫਰੀਦ ਸਕੂਲ ਅਤੇ ਮੇਜਰ ਅਜਾਇਬ ਸਿੰਘ ਸਕੂਲ ਦੇ ਬੱਚਿਆਂ ਨੇ ਹੜਾਂ ਦੀ ਕਰੋਪੀ ਉਪਰ ਸੱਦੇ ਸ਼ੈਸ਼ਨ ਬਾਰੇ ਵੀ ਵਿਸਥਾਰ ਵਿੱਚ ਗੱਲਬਾਤ ਕੀਤੀ। ਸਮਾਜਸੇਵੀ ਗੁਰਿੰਦਰ ਸਿੰਘ ਮਹਿੰਦੀਰੱਤਾ ਮੁਤਾਬਿਕ ਦੋਨਾਂ ਸਕੂਲਾਂ ਦੇ ਬੱਚਿਆਂ ਨਾਲ ਸਪੀਕਰ ਸੰਧਵਾਂ ਜੀ ਵਲੋਂ ਵੱਖੋ ਵੱਖਰੇ ਤੌਰ ’ਤੇ ਗੱਲਬਾਤ ਕੀਤੀ ਗਈ ਤੇ ਬਾਅਦ ਵਿੱਚ ਦੋਨੋਂ ਸਕੂਲਾਂ ਦੇ ਬੱਚਿਆਂ ਦਾ ਸਟਾਫ ਸਮੇਤ ਸਪੀਕਰ ਸੰਧਵਾਂ ਦੀ ਰਿਹਾਇਸ਼ ’ਤੇ ਖਾਣਾ ਤਿਆਰ ਕੀਤਾ ਗਿਆ, ਜੋ ਬੱਚਿਆਂ ਅਤੇ ਸਟਾਫ ਨੇ ਸਪੀਕਰ ਸੰਧਵਾਂ ਦੇ ਸਮੁੱਚੇ ਪਰਿਵਾਰ ਨਾਲ ਖਾਣਾ ਖਾ ਕੇ ਵੱਖਰਾ ਆਨੰਦ ਮਾਣਿਆ।

ਬੱਚਿਆਂ ਨੇ ਸਪੀਕਰ ਸੰਧਵਾਂ ਦੀ ਧਰਮਪਤਨੀ ਬੀਬਾ ਗੁਰਪ੍ਰੀਤ ਕੌਰ ਦੇ ਮਿਲਾਪੜੇ ਸੁਭਾਅ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਸਿਆਸਤਦਾਨਾ ਵਿੱਚੋਂ ਉਹਨਾਂ ਨੂੰ ਸਪੀਕਰ ਸੰਧਵਾਂ ਦੇ ਪਰਿਵਾਰ ਦਾ ਸੁਭਾਅ ਬਹੁਤ ਹੀ ਚੰਗਾ ਲੱਗਾ ਹੈ।

Have something to say? Post your comment

 

More in Chandigarh

ਪੀ.ਐਸ.ਆਈ.ਈ.ਸੀ. ਉਦਯੋਗਿਕ ਪਲਾਟਾਂ ਦੀ ਮੰਗ ਲਗਾਤਾਰ ਵਧ ਰਹੀ

ਖੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ : ਡਾ. ਬਲਜੀਤ ਕੌਰ

ਗੈਂਗਸਟਰਾਂ ’ਤੇ ਵਾਰ ਦਾ 38ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ ; 184 ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਾਰੇ ਮੈਡੀਕਲ ਕਾਲਜਾਂ ਨੂੰ ਮੁਫ਼ਤ ਪ੍ਰਦਾਨ ਕੀਤੇ ਕੋਕਲੀਅਰ ਇਮਪਲਾਂਟ

ਹੋਲਾ ਮੁਹੱਲਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ

ਗੁਰਮੀਤ ਸਿੰਘ ਖੁੱਡੀਆਂ ਨੇ ਸਾਥੀ ਪੋਰਟਲ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਸੀਡ ਸਰਟੀਫ਼ਿਕੇਸ਼ਨ ਅਫ਼ਸਰਾਂ ਨੂੰ  ਸੌਂਪੇ 40 ਟੈਬਲੇਟਸ

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ

ਵਿਜੀਲੈਂਸ ਬਿਊਰੋ ਨੇ ਐਫ.ਸੀ.ਆਈ. ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ