Friday, October 03, 2025

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

October 02, 2025 07:55 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ 'ਗਰੁੱਪ ਡੀ' ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਸੂਬੇ ਵਿੱਚ 36,065 ਗਰੁੱਪ ਡੀ ਕਰਮਚਾਰੀ ਸਨ, ਜਿਨ੍ਹਾਂ ਵਿੱਚੋਂ 13,375 (ਲਗਭਗ 37 ਪ੍ਰਤੀਸ਼ਤ) ਨੇ ਇਹੀ ਐਡਵਾਂਸ ਲਿਆ, ਜਿਸ 'ਤੇ 13,37,50,000 ਰੁਪਏ ਖਰਚ ਹੋਏ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਕਰ ਸਾਰੇ ਯੋਗ ਗਰੁੱਪ ਡੀ ਕਰਮਚਾਰੀ ਇਸ ਵਿੱਤੀ ਸਾਲ ਵਿੱਚ ਇਸ ਐਡਵਾਂਸ ਦਾ ਲਾਭ ਲੈਂਦੇ ਹਨ, ਤਾਂ ਕੁੱਲ ਖਰਚ 35.89 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਵਿੱਤੀ ਸਾਲ 2025-26 ਲਈ ਇਸ ਉਦੇਸ਼ ਲਈ 20 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਧੂ ਖਰਚ ਦੀ ਲੋੜ ਪਈ ਤਾਂ ਇਸ ਵਿੱਤੀ ਸਾਲ ਲਈ ਸੋਧੇ ਹੋਏ ਅਨੁਮਾਨਾਂ ਰਾਹੀਂ ਵਾਧੂ ਅਲਾਟਮੈਂਟ ਪ੍ਰਾਪਤ ਕਰਕੇ ਲੋੜੀਂਦੇ ਫੰਡ ਮੁੱਹਈਆ ਕਰ ਦਿੱਤੇ ਜਾਣਗੇ। 20 ਅਕਤੂਬਰ ਨੂੰ ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਇਸ ਰਕਮ ਦੀ ਵੰਡ 17 ਅਕਤੂਬਰ ਤੱਕ ਖਜ਼ਾਨੇ ਵਿੱਚੋਂ ਕਰਵਾ ਦਿੱਤੀ ਜਾਵੇਗੀ। ਇਸ ਵਿਆਜ-ਮੁਕਤ ਐਡਵਾਂਸ ਦੀ ਅਦਾਇਗੀ ਸੰਬੰਧਿਤ ਕਰਮਚਾਰੀ ਵੱਲੋਂ ਪੰਜ ਬਰਾਬਰ ਮਾਸਿਕ ਕਿਸ਼ਤਾਂ ਵਿੱਚ ਕੀਤੀ ਜਾਵੇਗੀ, ਜਿਸਦੀ ਕਟੌਤੀ ਪ੍ਰਕਿਰਿਆ ਨਵੰਬਰ 2025 ਦੀ ਤਨਖਾਹ ਤੋਂ ਸ਼ੁਰੂ ਹੋਵੇਗੀ।

Have something to say? Post your comment

 

More in Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ