Tuesday, November 18, 2025

Chandigarh

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

October 02, 2025 08:10 PM
SehajTimes

ਚੰਡੀਗੜ੍ਹ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ I ਨਵ-ਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਈਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੰਜਾਬ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਉਮੀਦ ਹੈ ਕਿ ਇਹ ਸਾਰੇ ਉਮੀਦਵਾਰ ਆਪਣੀ ਡਿਊਟੀ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਸਰਬਪੱਥੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਤਰਸ ਦੇ ਅਧਾਰ 'ਤੇ ਨੌਕਰੀ ਦੇਣ ਦੀ ਨੀਤੀ ਤਹਿਤ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਆਸਾਮੀਆਂ 'ਤੇ ਨਿਯੁਕਤ ਹੋਏ ਇਨ੍ਹਾਂ ਉਮੀਦਵਾਰਾਂ ਵਿੱਚ 2 ਜੂਨੀਅਰ ਨਕਸ਼ਾ ਨਵੀਸ, 2 ਕਲਰਕ, 8 ਸੇਵਾਦਾਰ, 1 ਸਫ਼ਾਈ ਸੇਵਕ ਅਤੇ 2 ਹੈਲਪਰ ਟੈਕਨੀਕਲ ਦੀ ਆਸਾਮੀ 'ਤੇ ਨਿਯੁਕਤ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਹੁਣ ਤੱਕ 55,201 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਇਸ ਤੋਂ ਇਲਾਵਾ 2.77 ਲੱਖ ਤੋਂ ਜ਼ਿਆਦਾ ਨੌਕਰੀਆਂ ਪ੍ਰਾਈਵੇਟ ਖੇਤਰ ਵਿੱਚ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਪਾਣੀ ਅਤੇ ਸੈਨੀਟੇਸ਼ਨ ਦੀਆਂ ਸਹੂਲਤਾ ਦੇਣ ਦੇ ਨਾਲ-ਨਾਲ ਘਰ-ਘਰ ਰੋਜ਼ਗਾਰ ਯੋਜਨਾ ਅਧੀਨ ਸੂਬੇ ਦੇ ਯੋਗ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਵੱਚਨਬੱਧ ਹੈ।

ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਾਲ 2022-23 ਤੋਂ ਹੁਣ ਤੱਕ 58 ਜੂਨੀਅਰ ਇੰਜੀਨੀਅਰ, 77 ਜੂਨੀਅਰ ਨਕਸ਼ਾ ਨਵੀਸ, 36 ਕਲਰਕ, 27 ਸਟੈਨੋਟਾਈਪਿਸਟ, 19 ਜੂਨੀਅਰ ਟੈਕਨੀਸ਼ੀਅਨ, 75 ਹੈਲਪਰ (ਟੈਕਨੀਕਲ) ਅਤੇ 45 ਸੇਵਾਦਾਰ ਭਰਤੀ ਕੀਤੇ ਗਏ ਹਨ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ਵਿਭਾਗ ਵਿੱਚ ਚਲ ਰਹੇ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਨਵੇਂ ਪ੍ਰਾਜੈਕਟਾਂ ਨੂੰ ਸਮਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਵਿਭਾਗ ਵਿੱਚ ਕਰਮਚਾਰੀਆ ਦੀ ਘਾਟ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਵੱਲੋਂ ਚਲਾਈ ਗਈ ਭਰਤੀ ਪ੍ਰਕਿਰਿਆ ਤਹਿਤ ਅੱਜ 15 ਹੋਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਉਨ੍ਹਾਂ ਕਿਹਾ ਇਨ੍ਹਾਂ ਕਰਮਚਾਰੀਆਂ ਨਾਲ ਜਿੱਥੇ ਵਿਭਾਗ ਵਿੱਚ ਖ਼ਾਲੀ ਪਈਆਂ ਆਸਾਮੀਆ ਦੀ ਘਾਟ ਪੂਰੀ ਹੋਵੇਗੀ, ਉੱਥੇ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗੀ ਵਿੱਚ ਪਹਿਲਾਂ ਤੋਂ ਚਲ ਰਹੇ ਅਤੇ ਨਵੇਂ ਉਸਾਰੇ ਜਾ ਰਹੇ ਪ੍ਰਾਜੈਕਟਾ ਦੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਹੋਰ ਬਲ ਮਿਲੇਗਾ।

ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਨੀਲਕੰਠ ਐਸ. ਅਵ੍ਹਧ, ਵਿਭਾਗ ਮੁਖੀ ਸ੍ਰੀਮਤੀ ਪੱਲਵੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰ ਵੀ ਹਾਜ਼ਰ ਸਨI

Have something to say? Post your comment

 

More in Chandigarh

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ