Tuesday, September 16, 2025

Chandigarh

ਮੋਹਾਲੀ ਸਿਹਤ ਵਿਭਾਗ ਨੇ ਗ਼ਰੀਬ ਆਟੋ ਚਾਲਕ ਦੇ ਬੱਚੇ ਦੀ ਫੜੀ ‘ਬਾਂਹ’

June 10, 2021 06:32 PM
SehajTimes

ਮੋਹਾਲੀ : ਜ਼ਿਲ੍ਹਾ ਸਿਹਤ ਵਿਭਾਗ ਨੇ ਗ਼ਰੀਬ ਆਟੋ ਚਾਲਕ ਦੇ ਬੱਚੇ ਦੀ ‘ਬਾਂਹ’ ਫੜਦਿਆਂ ਉਸ ਦਾ ਲਗਭਗ 30 ਹਜ਼ਾਰ ਰੁਪਏ ਦਾ ਡਾਕਟਰੀ ਖ਼ਰਚਾ ਬਚਾਇਆ ਹੈ। ਬੀਤੇ ਦਿਨੀਂ ਸਥਾਨਕ ਪਿੰਡ ਧੜਾਕ ਕਲਾਂ ਦੇ ਵਸਨੀਕ ਆਟੋ ਚਾਲਕ ਗੁਰਜੰਟ ਸਿੰਘ ਦੇ 6 ਸਾਲਾ ਬੱਚੇ ਏਕਮਵੀਰ ਸਿੰਘ ਦੀ ਖੇਡ-ਖੇਡ ਵਿਚ ਖੱਬੀ ਬਾਂਹ ਦੀ ਕੂਹਣੀ ’ਤੇ ਸੱਟ ਲੱਗ ਗਈ ਸੀ। ਬੱਚੇ ਨੂੰ ਕਾਫ਼ੀ ਤਕਲੀਫ਼ ਹੋਣ ਕਾਰਨ ਗੁਰਜੰਟ ਸਿੰਘ ਉਸ ਨੂੰ ਤੁਰੰਤ ਨੇੜਲੇ ਪ੍ਰਾਈਵੇਟ ਹਸਪਤਾਲ ਵਿਚ ਲੈ ਗਿਆ। ਹਸਪਤਾਲ ਵਿਚ ਡਾਕਟਰ ਨੇ ਜਾਂਚ ਕਰ ਕੇ ਆਪਰੇਸ਼ਨ ਦੀ ਲੋੜ ਦੱਸੀ ਤੇ ਨਾਲ ਹੀ 30 ਹਜ਼ਾਰ ਰੁਪਏ ਦਾ ਖ਼ਰਚਾ ਦਸਿਆ। ਇਹ ਸੁਣ ਕੇ ਗੁਰਜੰਟ ਸਿੰਘ ਜਿਸ ਦੀ ਆਰਥਕ ਹਾਲਤ ਕਾਫ਼ੀ ਮਾੜੀ ਹੈ, ਨੂੰ ਸਮਝ ਨਹੀਂ ਸੀ ਆ ਰਿਹਾ ਕਿ ਉਹ ਏਨਾ ਖ਼ਰਚਾ ਕਿਥੋਂ ਕਰੇਗਾ? ਉਸ ਨੂੰ ਕੋਈ ਰਾਹ ਨਹੀਂ ਸੀ ਦਿਸ ਰਿਹਾ। ਫਿਰ ਉਸ ਨੇ ਮਦਦ ਲਈ ਅਪਣੇ ਪਿੰਡ ਦੇ ਪੱਤਰਕਾਰ ਦੋਸਤ ਨੂੰ ਫ਼ੋਨ ਕੀਤਾ। ਆਖ਼ਰਕਾਰ ਇਹ ਮਾਮਲਾ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦੇ ਧਿਆਨ ਵਿਚ ਲਿਆਂਦਾ ਗਿਆ ਜਿਨ੍ਹਾਂ ਨੇ ਗ਼ਰੀਬ ਆਟੋ ਚਾਲਕ ਦੀ ਹਾਲਤ ਨੂੰ ਸਮਝਦਿਆਂ ਉਸ ਨੂੰ ਤੁਰੰਤ ਕੁਰਾਲੀ ਦੇ ਸਿਵਲ ਹਸਪਤਾਲ ਵਿਚ ਜਾਣ ਲਈ ਆਖਿਆ।
          ਇਸੇ ਦੌਰਾਨ ਸਿਵਲ ਸਰਜਨ ਨੇ ਹਸਪਤਾਲ ਦੇ ਆਰਥੋ ਮਾਹਰ ਡਾ. ਦਵਿੰਦਰ ਗੁਪਤਾ ਨੂੰ ਫ਼ੋਨ ਕਰ ਕੇ ਬੱਚੇ ਨੂੰ ਬਿਲਕੁਲ ਮੁਫ਼ਤ ਡਾਕਟਰੀ ਇਲਾਜ ਦੇਣ ਲਈ ਕਿਹਾ। ਗੁਰਜੰਟ ਸਿੰਘ ਦਾ ਕਹਿਣਾ ਹੈ, ‘ਮੇਰੇ ਕੋਲ ਸਰਕਾਰੀ ਹਸਪਤਾਲ ਦੇ ਡਾਕਟਰਾਂ ਦਾ ਧਨਵਾਦ ਕਰਨ ਲਈ ਸ਼ਬਦ ਨਹੀਂ ਹਨ। ਉਨ੍ਹਾਂ ਨੇ ਮੇਰੇ ਬੇਟੇ ਦੀ ਇੰਜ ਦੇਖਭਾਲ ਕੀਤੀ ਜਿਵੇਂ ਉਨ੍ਹਾਂ ਦਾ ਅਪਣਾ ਬੇਟਾ ਹੋਵੇ। ਮੇਰੇ ਬੇਟੇ ਦਾ ਬਿਲਕੁਲ ਮੁਫ਼ਤ ਆਪਰੇਸ਼ਨ ਕੀਤਾ ਗਿਆ। ਹੋਰ ਤਾਂ ਹੋਰ, ਜਿਹੜੇ ਕੁਝ ਟੈਸਟ ਬਾਹਰੋਂ ਹੋਣੇ ਸਨ, ਉਹ ਵੀ ਸਿਰਫ਼ 50 ਰੁਪਏ ਵਿਚ ਕਰਵਾਏ ਗਏ। ਸਰਕਾਰੀ ਹਸਪਤਾਲ ਦੇ ਡਾਕਟਰ ਮੇਰੇ ਲਈ ਫ਼ਰਿਸ਼ਤੇ ਬਣ ਕੇ ਬਹੁੜੇ ਹਨ। ਮੈਂ ਜ਼ਿੰਦਗੀ ਭਰ ਇਨ੍ਹਾਂ ਦਾ ਅਹਿਸਾਨ ਨਹੀਂ ਭੁੱਲਾਂਗਾ।’ ਜ਼ਿਕਰਯੋਗ ਹੈ ਕਿ ਗੁਰਜੰਟ ਸਿੰਘ ਦੇ ਵੱਡੇ ਬੇਟੇ ਦੀ ਬਾਂਹ ’ਤੇ ਵੀ ਕੁਝ ਸਮਾਂ ਪਹਿਲਾਂ ਸੱਟ ਲੱਗ ਗਈ ਸੀ ਪਰ ਮਿਆਰੀ ਇਲਾਜ ਨਾ ਮਿਲਣ ਕਾਰਨ ਉਸ ਦੀ ਬਾਂਹ ਅੱਜ ਵੀ ਥੋੜੀ ਵਿੰਗੀ ਹੈ।
          ਗੱਲਬਾਤ ਕਰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਦਿਤੀਆਂ ਜਾ ਰਹੀਆਂ ਹਨ। ਚਾਹੇ ਕੋਈ ਅਮੀਰ ਹੈ ਜਾਂ ਗ਼ਰੀਬ, ਹਰ ਕਿਸੇ ਨੂੰ ਚੰਗਾ ਡਾਕਟਰੀ ਇਲਾਜ ਪ੍ਰਦਾਨ ਕਰਨਾ ਸਾਡਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ, ‘ਗੁਰਜੰਟ ਸਿੰਘ ਵਰਗੇ ਗ਼ਰੀਬ ਲੋਕਾਂ ਦਾ ਇਲਾਜ ਕਰਨ ਵਿਚ ਸਾਨੂੰ ਵੀ ਬੇਅੰਤ ਖ਼ੁਸ਼ੀ ਮਿਲਦੀ ਹੈ ਖ਼ਾਸਕਰ ਉਦੋਂ ਜਦੋਂ ਅਜਿਹੇ ਲੋਕਾਂ ਦਾ ਡਾਕਟਰੀ ਇਲਾਜ ’ਤੇ ਹੋਣ ਵਾਲਾ ਸਾਰਾ ਖ਼ਰਚਾ ਬਚ ਜਾਂਦਾ ਹੈ।’ ਉਨ੍ਹਾਂ ਕਿਹਾ ਕਿ ਕਈ ਵਾਰ ਜਾਗਰੂਕਤਾ ਦੀ ਘਾਟ ਕਾਰਨ ਲੋਕ ਸਰਕਾਰੀ ਹਸਪਤਾਲਾਂ ਵਿਚ ਜਾਣ ਤੋਂ ਝਿਜਕਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਿਲਣ ਵਾਲੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ।

Have something to say? Post your comment

 

More in Chandigarh

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ