Wednesday, November 26, 2025

Chandigarh

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ- ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

October 02, 2025 08:26 PM
SehajTimes

"ਸਾਡੇ ਬਜ਼ੁਰਗ ਸਾਡਾ ਮਾਣ": ਪੈਨਸ਼ਨ ਵਿਚ ਦੇਰੀ ਬਰਦਾਸ਼ਤ ਨਹੀਂ - ਡਾ. ਬਲਜੀਤ ਕੌਰ ਨੇ ਦਿੱਤੇ ਸਖ਼ਤ ਨਿਰਦੇਸ਼

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ, ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲਬਧ ਕਰਵਾਇਆ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ, "ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ – "ਸਾਡੇ ਬਜ਼ੁਰਗ ਸਾਡਾ ਮਾਣ ਹਨ" ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।" ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇਂ ਅਨੁਸਾਰ ਜਮ੍ਹਾ ਹੋਣੀ ਚਾਹੀਦੀ ਹੈ। ਪੈਨਸ਼ਨ ਜਾਰੀ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਹੋਣ ਦੀ ਸੂਰਤ ਵਿੱਚ ਜਿੰਮੇਵਾਰ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਰੁਤਬੇ ਵਾਲਾ ਕਿਉਂ ਨਾ ਹੋਵੇ।

ਡਾ. ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਬਜ਼ੁਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਦਾ ਬੁਨਿਆਦੀ ਸਹਾਰਾ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਹੱਕਦਾਰ ਤੱਕ ਇਹ ਸਹੂਲਤ ਬਿਨਾਂ ਰੁਕਾਵਟ ਪਹੁੰਚੇ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ