Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

October 02, 2025 08:49 PM
SehajTimes

ਇਸ ਆਪਰੇਸ਼ਨ ਦੇ 214ਵੇਂ ਦਿਨ, 2.6 ਕਿਲੋਗ੍ਰਾਮ ਹੈਰੋਇਨ, 1.34 ਲੱਖ ਨਸ਼ੀਲੀਆਂ ਗੋਲੀਆਂ ਸਮੇਤ 81 ਨਸ਼ਾ ਤਸਕਰ ਕਾਬੂ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ ਸੱਤ ਮਹੀਨੇ ਮੁਕੰਮਲ ਹੋ ਗਏ ਹਨ ਅਤੇ ਇਸ ਦੌਰਾਨ ਪੰਜਾਬ ਪੁਲਿਸ ਵੱਲੋਂ 1 ਮਾਰਚ, 2025 ਤੋਂ ਹੁਣ ਤੱਕ 20,641 ਐਫਆਈਆਰਜ਼ ਦਰਜ ਕਰਕੇ 31,478 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 1359.5 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਵਿਸ਼ੇਸ਼ ਆਪਰੇਸ਼ਨ ਚਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਹਨਾਂ ਸੱਤ ਮਹੀਨਿਆਂ ਦੌਰਾਨ 1359.5 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਵੱਲੋਂ 437 ਕਿਲੋਗ੍ਰਾਮ ਅਫੀਮ, 248 ਕੁਇੰਟਲ ਭੁੱਕੀ, 31 ਕਿਲੋਗ੍ਰਾਮ ਚਰਸ, 498 ਕਿਲੋਗ੍ਰਾਮ ਗਾਂਜਾ, 7.2 ਕਿਲੋਗ੍ਰਾਮ ਆਈਸ, 37 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.73 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ। ਇਸ ਮੁਹਿੰਮ ਨੂੰ 214ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.6 ਕਿਲੋਗ੍ਰਾਮ ਹੈਰੋਇਨ, 1.3 ਕਿਲੋਗ੍ਰਾਮ ਅਫੀਮ, 1.34 ਲੱਖ ਨਸ਼ੀਲੀਆਂ ਗੋਲੀਆਂ ਅਤੇ 8110 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਆਪਰੇਸ਼ਨ ਦੌਰਾਨ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 392 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਸੂਬੇ ਭਰ ਵਿੱਚ 63 ਐਫ ਆਈ ਆਰਜ਼ ਦਰਜ ਕੀਤੀਆਂ ਗਈਆਂ ਹਨ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 431 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ