Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

October 02, 2025 09:13 PM
SehajTimes

ਕਿਹਾ, ਆਰਥਿਕ ਔਕੜਾਂ ਦੇ ਬਾਵਜੂਦ ਸੂਬੇ ਵੱਲੋਂ ਕੌਮੀ ਔਸਤ ਤੋਂ ਵਧੀਆ ਪ੍ਰਦਰਸ਼ਨ

ਚੰਡੀਗੜ੍ਹ : ਸੂਬੇ ਦੇ ਕਰ ਵਿਭਾਗ ਦੀ ਸ਼ਾਨਦਾਰ ਸਫਲਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੀ ਅੱਧ (ਅਪ੍ਰੈਲ-ਸਤੰਬਰ 2025) ਦੌਰਾਨ 13,971 ਕਰੋੜ ਰੁਪਏ ਦਾ ਕੁੱਲ ਜੀਐਸਟੀ ਪ੍ਰਾਪਤੀਆਂ ਦਰਜ ਕੀਤੀਆਂ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਪ੍ਰਾਪਤ ਕੀਤੇ ਗਏ 11,418 ਕਰੋੜ ਰੁਪਏ ਦੇ ਮੁਕਾਬਲੇ 22.35 ਫੀਸਦੀ ਦੀ ਮਹੱਤਵਪੂਰਨ ਵਿਕਾਸ ਦਰ ਨੂੰ ਦਰਸਾਉਂਦਾ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ ਸੂਬੇ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਜੀਐਸਟੀ ਮਾਲੀਏ ਵਿੱਚ ਕੁੱਲ 2,553 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਾਲ-ਦਰ-ਸਾਲ ਜੀਐਸਟੀ ਵਿਕਾਸ ਦਰ ਵਿੱਤੀ ਸਾਲ 2024-25 ਦੇ ਪਹਿਲੇ ਅੱਧ ਦੌਰਾਨ ਦੀ ਸਿਰਫ 5 ਪ੍ਰਤੀਸ਼ਤ ਤੋਂ ਵੱਧ ਕੇ ਵਿੱਤੀ ਸਾਲ 2025-26 ਵਿੱਚ ਪ੍ਰਭਾਵਸ਼ਾਲੀ 22.35 ਪ੍ਰਤੀਸ਼ਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਲਗਭਗ 6 ਪ੍ਰਤੀਸ਼ਤ ਦੀ ਕੌਮੀ ਜੀਐਸਟੀ ਵਿਕਾਸ ਦਰ ਤੋਂ ਕਿਤੇ ਵੱਧ ਹੈ, ਜੋ ਕਿ ਸਪੱਸ਼ਟ ਤੌਰ 'ਤੇ ਪੰਜਾਬ ਦੇ ਮਾਲੀਆ ਜੁਟਾਉਣ ਦੇ ਯਤਨਾਂ ਦੀ ਸਫਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ,"ਜੀਐਸਟੀ ਤੋਂ ਇਲਾਵਾ, ਪੰਜਾਬ ਨੇ ਹੋਰ ਅਸਿੱਧੀਆਂ ਟੈਕਸ ਸ਼੍ਰੇਣੀਆਂ ਵਿੱਚ ਵੀ ਉਤਸ਼ਾਹਜਨਕ ਨਤੀਜੇ ਪ੍ਰਾਪਤ ਕੀਤੇ ਹਨ। ਵੈਟ ਅਤੇ ਸੀਐਸਟੀ ਅਧੀਨ ਪ੍ਰਾਪਤੀਆਂ ਵਿੱਚ 10 ਫੀਸਦੀ ਦਾ ਵਾਧਾ ਹੋਇਆ ਹੈ, ਜਦੋਂ ਕਿ ਪੰਜਾਬ ਰਾਜ ਵਿਕਾਸ ਟੈਕਸ (ਪੀਐਸਡੀਟੀ) ਨੇ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ ਸਤੰਬਰ 2025 ਦੌਰਾਨ 11 ਫੀਸਦੀ ਦਾ ਵਾਧਾ ਦਰਜ ਕੀਤਾ ਹੈ।“

ਹਾਲੀਆ ਜੀਐਸਟੀ ਰੈਸ਼ਨੇਲਾਈਜੇਸ਼ਨ ਦੇ ਪ੍ਰਭਾਵ ਦਾ ਜ਼ਿਕਰ ਕਰਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕਾਰਗੁਜ਼ਾਰੀ ਕੌਮੀ ਔਸਤ ਨੀਲੋਂ ਕਿਤੇ ਜ਼ਿਆਦਾ ਮਜ਼ਬੂਤ ਸਾਬਤ ਹੋਈ ਹੈ। ਵਿੱਤ ਮੰਤਰੀ ਨੇ ਕਿਹਾ, “ਜਦੋਂ ਕਿ ਜ਼ਿਆਦਾਤਰ ਹੋਰ ਰਾਜਾਂ ਨੇ ਸਤੰਬਰ 2025 ਵਿੱਚ ਨਕਾਰਾਤਮਕ ਵਿਕਾਸ ਰੁਝਾਨ ਦਰਜ ਕੀਤਾ, ਪੰਜਾਬ ਨੇ ਲਚਕੀਲਾਪਣ ਦਿਖਾਉਣਾ ਜਾਰੀ ਰੱਖਿਆ ਅਤੇ ਦੋਹਰੇ ਅੰਕਾਂ ਦੀ ਵਿਕਾਸ ਦਰ ਰਿਪੋਰਟ ਕੀਤੀ। ਇਕੱਲੇ ਸਤੰਬਰ 2025 ਵਿੱਚ, ਰਾਜ ਨੇ 2,140.82 ਕਰੋੜ ਰੁਪਏ ਪ੍ਰਾਪਤ ਕੀਤੇ, ਜੋ ਕਿ ਸਤੰਬਰ 2024 ਵਿੱਚ ਪ੍ਰਾਪਤ ਹੋਏ 1,943 ਕਰੋੜ ਰੁਪਏ ਤੋਂ 197.82 ਕਰੋੜ ਰੁਪਏ ਦਾ ਵਾਧਾ ਅਤੇ 10 ਪ੍ਰਤੀਸ਼ਤ ਦੀ ਵਿਕਾਸ ਦਰ ਦਰਸਾਉਂਦਾ ਹੈ, ਅਤੇ ਜੋ ਪਿਛਲੇ ਸਾਲ ਇਸੇ ਸਮੇਂ ਵਿੱਚ ਦੇਖੇ ਗਏ ਮਾਮੂਲੀ 5 ਪ੍ਰਤੀਸ਼ਤ ਵਾਧੇ ਦੇ ਮੁਕਾਬਲੇ ਇੱਕ ਵੱਡਾ ਸੁਧਾਰ ਹੈ।“

ਟੈਕਸ ਚੋਰੀ ਨੂੰ ਰੋਕਣ ਅਤੇ ਰਾਜ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਸਫਲਤਾ ਦਾ ਸਿਹਰਾ ਦਿੰਦੇ ਹੋਏ, ਆਬਕਾਰੀ ਅਤੇ ਕਰ ਮੰਤਰੀ ਨੇ ਕਿਹਾ ਕਿ ਕਰ ਵਿਭਾਗ ਨੇ ਅਪ੍ਰੈਲ ਤੋਂ ਸਤੰਬਰ 2025 ਤੱਕ ਟੈਕਸ ਚੋਰੀ ਵਿਰੁੱਧ ਆਪਣੀਆਂ ਲਾਗੂਕਰਨ ਦੀਆਂ ਕਾਰਵਾਈਆਂ ਨੂੰ ਕਾਫ਼ੀ ਤੇਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ 1,162 ਟੈਕਸਦਾਤਾਵਾਂ ਦਰਮਿਆਨ ਹੋਏ 246 ਕਰੋੜ ਰੁਪਏ ਦੇ ਅਯੋਗ ਇਨਪੁੱਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਨੂੰ ਰੋਕ ਦਿੱਤਾ ਗਿਆ। ਇਸ ਤੋਂ ਇਲਾਵਾ ਧੋਖਾਧੜੀ ਨਾਸ ਸਬੰਧਤ ਨੈੱਟਵਰਕਾਂ ਵਿਰੁੱਧ ਚਾਰ ਵੱਡੀਆਂ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਲੁਧਿਆਣਾ ਵਿੱਚ 500 ਕਰੋੜ ਰੁਪਏ ਅਤੇ ਫਤਿਹਗੜ੍ਹ ਵਿੱਚ 550 ਕਰੋੜ ਰੁਪਏ ਦੇ ਘੁਟਾਲੇ ਸ਼ਾਮਲ ਹਨ। ਉਨ੍ਹਾਂ ਕਿਹਾ, "ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਐਸ.ਆਈ.ਪੀ.ਯੂ) ਦੁਆਰਾ ਸੜਕਾਂ ‘ਤੇ ਨਾਕਿਆਂ ਰਾਹੀ ਜਾਂਚ ਅਤੇ ਨਿਰੀਖਣਾਂ ਤੋਂ ਜੁਰਮਾਨੇ ਦੀ ਵਸੂਲੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜੋ ਅਪ੍ਰੈਲ-ਸਤੰਬਰ 2024 ਵਿੱਚ 106.36 ਕਰੋੜ ਰੁਪਏ ਤੋਂ ਵੱਧ ਕੇ ਅਪ੍ਰੈਲ-ਸਤੰਬਰ 2025 ਵਿੱਚ 355.72 ਕਰੋੜ ਰੁਪਏ ਹੋ ਗਈ ਹੈ, ਅਤੇ 249.36 ਕਰੋੜ ਰੁਪਏ ਦਾ ਇਹ ਵਾਧਾ ਲਾਗੂਕਰਨ-ਅਧਾਰਤ ਵਸੂਲੀ ਵਿੱਚ ਸ਼ਾਨਦਾਰ 134 ਫੀਸਦੀ ਦਾ ਵਾਧਾ ਦਰਸਾਉਂਦਾ ਹੈ।"

ਕਰ ਵਿਭਾਗ, ਜਿਸਦੀਆਂ ਸਖ਼ਤ ਲਾਗੂਕਰਨ ਮੁਹਿੰਮਾਂ ਅਤੇ ਸੁਧਾਰ ਉਪਾਅ ਇਸ ਸ਼ਾਨਦਾਰ ਪ੍ਰਦਰਸ਼ਨ ਨੂੰ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਰਹੇ ਅਤੇ ਪੰਜਾਬ ਨੂੰ ਜੀਐਸਟੀ ਵਾਧੇ ਵਿੱਚ ਮੋਹਰੀ ਰਾਜਾਂ ਵਿੱਚੋਂ ਇੱਕ ਵਜੋਂ ਸਥਾਪਿਤ ਕੀਤਾ, ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਚੁਣੌਤੀਪੂਰਨ ਆਰਥਿਕ ਵਾਤਾਵਰਣ ਨੂੰ ਦੇਖਦੇ ਹੋਏ ਇਹ ਪ੍ਰਾਪਤੀ ਵਿਸ਼ੇਸ਼ ਤੌਰ 'ਤੇ ਮਹੱਤਵਪੂਰਨ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ, "ਪੰਜਾਬ ਨੇ ਮਈ 2025 ਵਿੱਚ ਜੰਗ ਵਰਗੀ ਸਥਿਤੀ, ਜਿਸਨੇ ਕਾਰੋਬਾਰ ਅਤੇ ਵਪਾਰ ਵਿੱਚ ਵਿਘਨ ਪਾਇਆ, ਬਰਾਮਦ 'ਤੇ ਟੈਰਿਫ ਪ੍ਰਭਾਵ ਵਰਗੀਆਂ ਵਾਧੂ ਰੁਕਾਵਟਾਂ, ਅਤੇ ਕਮਜ਼ੋਰ ਖਪਤਕਾਰ ਮੰਗ, ਜਿਸਨੇ ਅਗਸਤ ਅਤੇ ਸਤੰਬਰ ਦੇ ਅੱਧ ਦੌਰਾਨ ਪ੍ਰਚੂਨ ਲੈਣ-ਦੇਣ ਦੀ ਰਫਤਰਾ ਨੂੰ ਘਟਾਇਆ, ਦਾ ਸਫਲਤਾਪੂਰਵਕ ਸਾਹਮਣਾ ਕਰਦਿਆਂ ਨਾ ਸਿਰਫ ਮਾਲੀਆ ਵਾਧਾ ਕਾਇਮ ਰੱਖਿਆ ਬਲਕਿ ਇਨ੍ਹਾਂ ਪ੍ਰਤੀਕੂਲ ਕਾਰਕਾਂ ਦੇ ਬਾਵਜੂਦ ਰਿਕਾਰਡ ਤੋੜ ਨਤੀਜੇ ਵੀ ਪ੍ਰਾਪਤ ਕੀਤੇ।“

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ