Friday, October 03, 2025

Chandigarh

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

October 02, 2025 09:24 PM
SehajTimes

ਲੋਕਾਂ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਯਕੀਨੀ ਬਣਾਉਂਦਿਆਂ 924 ਹੜ੍ਹ ਸੁਰੱਖਿਆ ਕਾਰਜ ਪਹਿਲਾਂ ਹੀ ਨੇਪਰੇ ਚਾੜ੍ਹੇ ਗਏ: ਬਰਿੰਦਰ ਕੁਮਾਰ ਗੋਇਲ

ਵਿਰੋਧੀ ਧਿਰ ਨੇ ਗੁਮਰਾਹ ਕਰਨ ਲਈ ਸਿਰਫ 3.8 ਫ਼ੀਸਦੀ ਕੰਮਾਂ ਦਾ ਦਿੱਤਾ ਹਵਾਲਾ: ਜਲ ਸਰੋਤ ਮੰਤਰੀ


ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਹਾਲੀਆ ਵਿਸ਼ੇਸ਼ ਸੈਸ਼ਨ ਦੌਰਾਨ ਵਿਭਾਗੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਹੈਰਾਨੀਜਨਕ ਤੌਰ 'ਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਲੈਣ ਲਈ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ) ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦੇ ਅਜਿਹੇ ਬਿਆਨ ਸਦਨ ਨੂੰ ਗੁੰਮਰਾਹ ਕਰਨ ਅਤੇ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਅਤੇ ਇਮਾਨਦਾਰੀ ਨਾਲ ਕੀਤੇ ਜਾ ਰਹੇ ਕੰਮਕਾਜ ‘ਤੇ ਉਂਗਲ ਉਠਾਉਣ ਦੀ ਕੋਝੀ ਚਾਲ ਹਨ। ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਬਾਜਵਾ ਵੱਲੋਂ 22 ਅਗਸਤ, 2025 ਦੇ ਉਸ ਪੱਤਰ ਦਾ ਹਵਾਲਾ ਦਿੱਤਾ ਗਿਆ ਸੀ, ਜੋ ਵਿਭਾਗ ਦੇ ਮੁੱਖ ਇੰਜੀਨੀਅਰ (ਵਿਜੀਲੈਂਸ) ਵੱਲੋਂ ਹੜ੍ਹ ਸੁਰੱਖਿਆ ਸਬੰਧੀ ਕੁਝ ਕਾਰਜਾਂ ਦਾ ਮੁੜ ਮੁਲਾਂਕਣ ਕਰਨ ਬਾਬਤ ਮੁੱਖ ਇੰਜੀਨੀਅਰ (ਡਰੇਨੇਜ) ਨੂੰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪੱਤਰ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਖਾਸ ਕਰਕੇ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਜਾਂਚ ਅਤੇ ਸੰਤੁਲਨ ਬਰਕਰਾਰ ਰੱਖਣ ਸਬੰਧੀ ਇੱਕ ਅੰਦਰੂਨੀ ਪ੍ਰਕਿਰਿਆ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਐਲ.ਓ.ਪੀ. ਨੇ ਜਾਣਬੁੱਝ ਕੇ ਇਨ੍ਹਾਂ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ।

ਜਲ ਸਰੋਤ ਮੰਤਰੀ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਦੱਸਿਆ ਗਿਆ ਪੱਤਰ ਸਿਰਫ਼ 35 ਕੰਮਾਂ ਨਾਲ ਸਬੰਧਤ ਸੀ, ਜੋ ਮਾਨਸੂਨ ਦੀ ਸ਼ੁਰੂਆਤ ਮੌਕੇ ਚਲ ਰਹੇ ਸਨ, ਜਦੋਂ ਕਿ ਵਿਭਾਗ ਵੱਲੋਂ ਹੜ੍ਹਾਂ ਦੇ ਮੌਸਮ ਤੋਂ ਪਹਿਲਾਂ ਹੀ 924 ਕੰਮ ਮੁਕੰਮਲ ਕੀਤੇ ਜਾ ਚੁੱਕੇ ਸਨ। ਵਿਰੋਧੀ ਧਿਰ ਦੇ ਨੇਤਾ ਨੇ ਇਹ ਹਵਾਲਾ ਦਿੰਦਿਆਂ ਇਸ ਬਾਰੇ ਜ਼ਿਕਰ ਤੱਕ ਨਹੀਂ ਕੀਤਾ ਕਿ ਇਹ 35 ਕੰਮ ਕੁੱਲ ਪ੍ਰਾਜੈਕਟਾਂ ਦਾ ਸਿਰਫ਼ 3.8 ਫ਼ੀਸਦ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਵਿਰੋਧੀ ਧਿਰ ਦੇ ਨੇਤਾ ਵੱਲੋਂ ਤੱਥਾਂ ਨੂੰ ਛੁਪਾਉਣ ਅਤੇ ਉਸ ਵੱਲੋਂ ਗੁਮਰਾਹ ਕਰਨ ਦੇ ਇਰਾਦੇ ਦਾ ਸਾਫ਼ ਪਤਾ ਲਗਦਾ ਹੈ।

ਵਿਰੋਧੀ ਧਿਰ ਦੇ ਇਕ ਹੋਰ ਦੋਸ਼ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਵਿਰੋਧੀ ਧਿਰ ਆਗੂ ਨੇ ਗ਼ਲਤ ਦਾਅਵਾ ਕੀਤਾ ਹੈ ਕਿ ਵਿਭਾਗ ਦੇ 8,000 ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ ਜਦਕਿ ਅਸਲ ਅੰਕੜਾ ਕੁੱਲ 16,000 ਤੋਂ ਵੱਧ ਕਰਮਚਾਰੀਆਂ ਵਿੱਚੋਂ ਸਿਰਫ਼ 750 ਤੋਂ ਵੀ ਘੱਟ ਹੈ। ਸ੍ਰੀ ਗੋਇਲ ਨੇ ਕਿਹਾ ਕਿ ਇਹ ਚਾਰਜਸ਼ੀਟਾਂ ਭ੍ਰਿਸ਼ਟਾਚਾਰ, ਗ਼ਲਤ ਰਵੱਈਏ ਅਤੇ ਡਿਊਟੀ ਵਿੱਚ ਕੁਤਾਹੀ ਦੇ ਮਾਮਲਿਆਂ ਵਿੱਚ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਕੁਝ ਮਾਮਲਿਆਂ ਦੀ ਸਿਫਾਰਸ਼ ਵਿਜੀਲੈਂਸ ਬਿਊਰੋ ਵੱਲੋਂ ਗੁਰਿੰਦਰ ਸਿੰਘ ਠੇਕੇਦਾਰ ਮਾਮਲੇ ਵਿੱਚ ਕੀਤੀ ਗਈ ਸੀ।

ਡਿਊਟੀ ਵਿੱਚ ਕੁਤਾਹੀ ਵਰਤਣ ਬਾਰੇ ਤੱਥ ਪੇਸ਼ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਇੱਕ ਅਧਿਕਾਰੀ ਨੂੰ ਕਿਸੇ ਖਾਸ ਠੇਕੇਦਾਰ ਦਾ ਪੱਖ ਲੈਣ ਅਤੇ ਟੈਂਡਰ ਭਰਨ ਲਈ ਆਪਣੇ ਹੀ ਲੈਪਟਾਪ ਦੀ ਵਰਤੋਂ ਕਰਨ ਉਪੰਰਤ ਡਿਮੋਟ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇੱਕ ਹੋਰ ਅਧਿਕਾਰੀ ਨੇ ਆਪਣੇ ਤਬਾਦਲੇ ਉਪਰੰਤ ਗ਼ੈਰ-ਕਾਨੂੰਨੀ ਤੌਰ 'ਤੇ ਟੈਂਡਰਾਂ ਨੂੰ ਮਨਜ਼ੂਰੀ ਦਿੱਤੀ ਸੀ। ਇਸੇ ਤਰ੍ਹਾਂ ਖਣਨ ਵਿਭਾਗ ਵਿੱਚ ਤਾਇਨਾਤ ਗੁਰਦਾਸਪੁਰ ਦੇ ਇੱਕ ਅਧਿਕਾਰੀ ਨੂੰ 2.5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਫੜੇ ਜਾਣ ਤੋਂ ਬਾਅਦ ਬਰਖ਼ਾਸਤ ਕਰ ਦਿੱਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਕੁਝ ਅਧਿਕਾਰੀ ਠੇਕੇਦਾਰਾਂ 'ਤੇ ਰਿਸ਼ਵਤ ਲਈ ਦਬਾਅ ਪਾਉਂਦੇ ਰਹੇ ਸਨ, ਜਦੋਂ ਕਿ ਕੁਝ ਅਧਿਕਾਰੀ ਨਿਯਮਾਂ ਅਨੁਸਾਰ ਰਾਇਲਟੀ ਇਕੱਠੀ ਕਰਨ ਵਿੱਚ ਜਾਣਬੁੱਝ ਕੇ ਅਸਫਲ ਰਹੇ ਜਿਸ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਸੀ।

ਸ੍ਰੀ ਗੋਇਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੀ ਸ਼ਲਾਘਾ ਕਰਨ ਦੀ ਬਜਾਏ ਵਿਰੋਧੀ ਧਿਰ ਦੇ ਨੇਤਾ ਨੇ ਭ੍ਰਿਸ਼ਟ ਅਤੇ ਡਿਊਟੀ ਵਿੱਚ ਕੁਤਾਹੀ ਵਰਤਣ ਵਾਲਿਆਂ ਨੂੰ ਬਚਾਉਣ ਅਤੇ ਜਵਾਬਦੇਹੀ ਦੇ ਮਾਪਦੰਡਾਂ 'ਤੇ ਸਵਾਲ ਉਠਾਉਣ ਦੀ ਕੋਝੀ ਚੋਣ ਕੀਤੀ ਹੈ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਜਦੋਂ ਵਿਭਾਗ ਵੱਲੋਂ ਭ੍ਰਿਸ਼ਟ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਤਾਂ ਵਿਰੋਧੀ ਧਿਰ ਦੇ ਨੇਤਾ ਨੂੰ ਇੰਨੀ ਤਕਲੀਫ਼ ਕਿਉਂ ਹੋ ਰਹੀ ਹੈ? ਉਨ੍ਹਾਂ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਕੋਈ ਵਿਰੋਧੀ ਧਿਰ ਦਾ ਨੇਤਾ ਖੁੱਲ੍ਹ ਕੇ ਉਨ੍ਹਾਂ ਵਿਅਕਤੀਆਂ ਦਾ ਪੱਖ ਲੈ ਰਿਹਾ ਹੈ, ਜਿਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਲਈ ਸਜ਼ਾ ਦਿੱਤੀ ਗਈ ਹੈ।

Have something to say? Post your comment

 

More in Chandigarh

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁੱਧ ਦੇ ਸੱਤ ਮਹੀਨੇ ਮੁਕੰਮਲ: 1359 ਕਿਲੋਗ੍ਰਾਮ ਹੈਰੋਇਨ ਸਮੇਤ 31 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਦੀ ਪੇਂਡੂ ਪ੍ਰਤਿਭਾ ਅਤੇ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ "ਪਹਿਲ ਮਾਰਟ" ਦਾ ਉਦਘਾਟਨ

ਮਾਨ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ- ਅਗਸਤ 2025 ਤੱਕ 2055 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਜਾਰੀ: ਡਾ ਬਲਜੀਤ ਕੌਰ

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ