Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

October 02, 2025 11:46 PM
SehajTimes

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਅਧਿਕਾਰਤ ਲੋਗੋ ਨੂੰ ਆਪਣੇ ਦਫ਼ਤਰ ਵਿੱਚ ਲਗਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀਦਾਸ ਅਤੇ ਸਤੀਦਾਸ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਦੇਸ਼ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਸ ਸਬੰਧੀ ਇਕ ਵਿਸ਼ੇਸ਼ ਲੋਗੋ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ ਕਿ ਇਨ੍ਹਾਂ ਸ਼ਹੀਦੀ ਸਮਾਗਮ ਸਬੰਧੀ ਜਾਰੀ ਲੋਗੋ ਨੂੰ ਅਗਲੇ ਇਕ ਸਾਲ ਸਰਕਾਰੀ ਦਫ਼ਤਰਾਂ ਅਤੇ ਆਫੀਸ਼ਲ ਡਾਕ ਵਿੱਚ ਇਹ ਲੋਗੋ ਲਗਾਇਆ ਜਾਣਾ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਅਦਾਰਿਆਂ ਵਿੱਚ ਇਹ ਲੋਗੋ ਪ੍ਰਮੁੱਖ ਤੌਰ ‘ਤੇ ਲਗਾਇਆ ਜਾਣਾ ਹੈ ਅਤੇ ਇਸ ਦੀ ਮਰਿਆਦਾ ਤੇ ਪਵਿੱਤਰਤਾ ਦਾ ਪੂਰਨ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਸ.ਬੈਂਸ ਨੇ ਦੱਸਿਆ ਕਿ ਉਨ੍ਹਾਂ ਅਧੀਨ ਆਉਂਦੇ ਸਾਰੇ ਵਿਭਾਗਾਂ ਨੂੰ ਇਸ ਲੋਗੋ ਦਾ ਐਚ.ਡੀ. ਪ੍ਰਿੰਟ ਜਲਦੀ ਮੁੱਹਈਆ ਕਰਵਾ ਦਿੱਤਾ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਨੇ ਆਪਣੇ ਅਧੀਨ ਵਿਭਾਗਾਂ ਦੇ ਮੁਖੀਆਂ, ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਦਫ਼ਤਰਾਂ ਵਿੱਚ ਇਸ ਲੋਗੋ ਨੂੰ ਪ੍ਰਮੁੱਖ ਤੌਰ ਉਤੇ ਲਗਾਉਣ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ