Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

October 03, 2025 08:27 PM
SehajTimes

ਵਿੱਤ ਮੰਤਰੀ ਵੱਲੋਂ 5 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ, ਅਧਿਕਾਰੀਆਂ ਨੂੰ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੌਰਾਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਕਰਮਚਾਰੀ ਮੁੱਦਿਆਂ 'ਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਅੱਜ ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਦੇ ਅਨੁਸਾਰ ਆਸ਼ਾ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੇਂ ਨੋਟੀਫਿਕੇਸ਼ਨ ਤਹਿਤ, ਆਸ਼ਾ ਅਤੇ ਆਸ਼ਾ ਫੈਸੀਲੀਟੇਟਰ ਜਣੇਪਾ ਛੁੱਟੀ ਦੌਰਾਨ ਨਿਸ਼ਚਿਤ ਮਾਸਿਕ ਮਾਣਭੱਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਸ ਤੋਂ ਇਲਾਵਾ, ‘ਮੈਟਰਨਿਟੀ ਬੈਨੀਫਿਟਸ ਐਕਟ, 1961’ ਵਿੱਚ ਭਵਿੱਖ ਵਿੱਚ ਹੋਣ ਵਾਲੀਆਂ ਸਾਰੀਆਂ ਸੋਧਾਂ ਵੀ ਉਨ੍ਹਾਂ 'ਤੇ ਲਾਗੂ ਹੋਣਗੀਆਂ। ਯੂਨੀਅਨ ਨੇ ਇਸ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਸਵੀਕਾਰ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ।

ਇਸ ਦੌਰਾਨ ਵਿੱਤ ਮੰਤਰੀ ਵੱਲੋਂ ਪੰਜਾਬ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਜੰਗਲਾਤ ਵਰਕਰਜ਼ ਯੂਨੀਅਨ, ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਜ਼ਮ ਯੂਨੀਅਨ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ), ਅਤੇ ਬੇਰੁਜ਼ਗਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਇਸ ਮੌਕੇ ਨਿਯਮਾਂ ਅਨੁਸਾਰ ਜਾਇਜ ਮੰਗਾਂ ਦੇ ਜਲਦੀ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਵਿਚਾਰ-ਵਟਾਂਦਰੇ ਦੌਰਾਨ, ਵਿੱਤ ਮੰਤਰੀ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਯੂਨੀਅਨ ਆਗੂਆਂ ਦੁਆਰਾ ਉਠਾਈਆਂ ਗਈਆਂ ਜਾਇਜ਼ ਮੰਗਾਂ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਲਈ ਪ੍ਰਸਤਾਵ ਤਿਆਰ ਕਰਨ ਅਤੇ ਉਨ੍ਹਾਂ ਨੂੰ ਵਿਚਾਰ ਅਤੇ ਜ਼ਰੂਰੀ ਕਾਰਵਾਈ ਲਈ ਤੁਰੰਤ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਵੀ ਦਿੱਤੇ। ਕਰਮਚਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਗੱਲਬਾਤ ਜਾਰੀ ਰਹੇਗੀ, ਅਤੇ ਉਨ੍ਹਾਂ ਦੇ ਜਾਇਜ਼ ਮੁੱਦਿਆਂ ਦੇ ਜਲਦੀ ਹੱਲ ਲਈ ਮੀਟਿੰਗਾਂ ਜਾਰੀ ਰਹਿਣਗੀਆਂ।

ਜੰਗਲਾਤ ਵਰਕਰਜ਼ ਯੂਨੀਅਨ ਤੋਂ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਅਤੇ ਸੁਲੱਖਣ ਸਿੰਘ ਮੋਹਾਲੀ, ਅਤੇ ਉਪ ਪ੍ਰਧਾਨ ਸਤਨਾਮ ਸਿੰਘ ਸੰਗਰੂਰ; ਆਸ਼ਾ ਵਰਕਰ ਤੇ ਫੈਸੀਲੀਟੇਟਰ ਨਿਰੋਲ ਯੂਨੀਅਨ ਤੋਂ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ, ਸ਼ਿੰਦਰਪਾਲ ਕੌਰ ਬਾਲਿਆਂਵਾਲੀ, ਅਤੇ ਕਿਰਨਜੀਤ ਕੌਰ ਮਾਨਸਾ; ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਜ਼ਮ ਯੂਨੀਅਨ ਤੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ, ਜਨਰਲ ਸਕੱਤਰ ਸੁਖਦੀਪ ਕੌਰ ਸਰਾਂ, ਸਹਾਇਕ ਸਕੱਤਰ ਸਲੀਮ ਮੁਹੰਮਦ; ਈ.ਟੀ.ਟੀ. ਟੀ.ਈ.ਟੀ. ਟੀ.ਈ.ਟੀ. ਪਾਸ ਅਧਿਆਪਨ ਐਸੋਸੀਏਸ਼ਨ (ਜੈ ਸਿੰਘ ਵਾਲਾ) ਤੋਂ ਸੂਬਾ ਪ੍ਰਧਾਨ ਕਮਲ ਠਾਕੁਰ, ਜਨਰਲ ਸਕੱਤਰ ਸੋਹਣ ਸਿੰਘ ਬਰਨਾਲਾ, ਅਤੇ ਖਜ਼ਾਨਚੀ ਗੁਰਮੁਖ ਸਿੰਘ ਪਟਿਆਲਾ; ਅਤੇ ਬੇਰੁਜ਼ਗਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਤੋਂ ਕਿਰਨਦੀਪ, ਜੋਤਇੰਦਰ ਸਿੰਘ ਅਤੇ ਹਰਮਿੰਦਰ ਸੈਣੀ ਨੇ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ