Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

October 03, 2025 08:32 PM
SehajTimes

ਵਿੱਤੀ ਸਹਾਇਤਾ ਨਾਲ ਔਰਤਾਂ ਦੇ ਆਤਮ-ਵਿਸ਼ਵਾਸ ਅਤੇ ਸਵੈ-ਨਿਰਭਰਤਾ ਨੂੰ ਮਿਲਿਆ ਨਵਾਂ ਬਲ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਦੀ ਵਿੱਤੀ ਸਹਾਇਤਾ ਯੋਜਨਾ ਹੇਠ ₹1170 ਕਰੋੜ ਦਾ ਬਜਟ ਉਪਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਗਸਤ 2025 ਤੱਕ ₹593.14 ਕਰੋੜ ਜਾਰੀ ਕਰਕੇ 6.66 ਲੱਖ ਔਰਤਾਂ ਨੂੰ ਸਿੱਧਾ ਲਾਭ ਦਿੱਤਾ ਜਾ ਚੁੱਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਮਾਨ ਸਰਕਾਰ ਦਾ ਟੀਚਾ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਔਰਤਾਂ ਨੂੰ ਆਤਮਵਿਸ਼ਵਾਸੀ ਅਤੇ ਸਵੈ-ਨਿਰਭਰ ਬਣਾਉਣਾ ਹੈ।” ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਸਿਰਫ਼ ਰਕਮ ਵੰਡਣ ਤੱਕ ਸੀਮਤ ਨਹੀਂ, ਬਲਕਿ ਉਹਨਾਂ ਮਹਿਲਾਵਾਂ ਨੂੰ ਇੱਕ ਨਵੀਂ ਉਮੀਦ ਦੇਣੀ ਹੈ ਜੋ ਜੀਵਨ ਦੀਆਂ ਮੁਸ਼ਕਲਾਂ ਵਿੱਚ ਹਿੰਮਤ ਨਾਲ ਅੱਗੇ ਵਧ ਰਹੀਆਂ ਹਨ। ਇਸ ਯੋਜਨਾ ਰਾਹੀਂ ਹਰ ਲਾਭਪਾਤਰੀ ਆਪਣੇ ਪਰਿਵਾਰ ਲਈ ਸਹਾਰਾ ਬਣਦੀ ਹੈ ਅਤੇ ਆਪਣੇ ਬੱਚਿਆਂ ਦਾ ਭਵਿੱਖ ਨਿਖਾਰ ਸਕਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਸਕੀਮਾਂ ਰਾਹੀਂ ਔਰਤਾਂ ਨੂੰ ਸਸ਼ਕਤ ਬਣਾਉਣ ਨਾਲ ਉਹ ਪਰਿਵਾਰ ਅਤੇ ਸਮਾਜ ਵਿੱਚ ਵਧੇਰੇ ਸਰਗਰਮ ਭੂਮਿਕਾ ਨਿਭਾਉਂਦੀਆਂ ਹਨ। ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਕਰਕੇ ਹੁਣ ਸਹਾਇਤਾ ਰਾਸ਼ੀ ਬਿਨਾਂ ਕਿਸੇ ਰੁਕਾਵਟ ਸਿੱਧੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪਹੁੰਚ ਰਹੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਵਿਸ਼ਵਾਸ ਦੋਵਾਂ ਵਧੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਇੱਕ ਸਮਾਜਿਕ ਤੌਰ 'ਤੇ ਸੁਰੱਖਿਅਤ, ਸਸ਼ਕਤ ਅਤੇ ਸਮਾਵੇਸ਼ੀ ਰਾਜ ਵੱਲ ਵੱਧ ਰਿਹਾ ਹੈ।

 

Have something to say? Post your comment

 

More in Chandigarh

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਪੰਜਾਬ ਦੀਆਂ ਧੀਆਂ ਨੇ 'ਸਿੱਖਿਆ ਕ੍ਰਾਂਤੀ' ਵਿੱਚ ਮੋਹਰੀ ਭੂਮਿਕਾ ਨਿਭਾਈ : ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ