Friday, October 03, 2025

Chandigarh

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

October 03, 2025 08:52 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ) ਨੂੰ ਲੁਧਿਆਣਾ ਵਿੱਚ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਸਰਵਿਸ ਲੇਨਾਂ ਦੀ ਤੁਰੰਤ ਮੁਰੰਮਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।ਇਸ ਦੇ ਜਵਾਬ ਵਿੱਚ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ) ਨੇ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਲਈ 150 ਕਰੋੜ ਦੀ ਵੰਡ ਦੀ ਪੁਸ਼ਟੀ ਕੀਤੀ। ਜਲੰਧਰ ਬਾਈਪਾਸ ਦੇ ਨੇੜੇ ਵਾਹਨ ਅੰਡਰਪਾਸ ਦੀ ਪ੍ਰਗਤੀ ਬਾਰੇ ਵੀ ਅਪਡੇਟਸ ਸਾਂਝੇ ਕੀਤੇ ਗਏ। ਸ਼ਹਿਰੀ ਸੁਹਜ ਨੂੰ ਵਧਾਉਣ ਅਤੇ ਨਾਗਰਿਕ ਨੈਤਿਕ ਅਨੁਸ਼ਾਸਨ ਲਾਗੂ ਕਰਨ ਦੀ ਕੋਸਿ਼ਸ਼ ਤਹਿਤ ਮੰਤਰੀ ਨੇ ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਨੂੰ ਲੁਧਿਆਣਾ-ਫਿਰੋਜ਼ਪੁਰ ਐਲੀਵੇਟਿਡ ਹਾਈਵੇਅ ਦੇ ਪਿੱਲਰਾਂ ਨੂੰ ਵਿਗਾੜਨ ਵਾਲੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ਼ਹਿਰ ਦੇ ਸੁੰਦਰੀਕਰਨ ਦੇ ਯਤਨਾਂ ਵਿੱਚ ਰੁਕਾਵਟ ਪਾਉਣ ਵਾਲੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟਾਲਰੈਂਸ ਪਹੁੰਚ ਅਪਣਾਉਣ `ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਨਗਰ ਨਿਗਮ ਨੂੰ ਸੜਕਾਂ ਤੋਂ ਕੂੜਾ-ਕਰਕਟ ਅਤੇ ਲਾਵਾਰਿਸ ਵਾਹਨਾਂ ਨੂੰ ਤੁਰੰਤ ਹਟਾਉਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

ਅਰੋੜਾ ਨੇ ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਵਾਲੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਵਰਗੇ ਕਈ ਹੋਰ ਰਣਨੀਤਕ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਲੁਧਿਆਣਾ-ਬਠਿੰਡਾ ਹਾਈਵੇਅ, ਲੁਧਿਆਣਾ-ਖਰੜ ਹਾਈਵੇਅ `ਤੇ ਮਿਸਿੰਗ ਲਿੰਕ, ਲੁਧਿਆਣਾ-ਰੋਪੜ ਕਨੈਕਟੀਵਿਟੀ ਅਤੇ ਐਲੀਵੇਟਿਡ ਹਾਈਵੇਅ ਦੇ ਨਾਲ ਪਾਰਕਿੰਗ ਸਹੂਲਤਾਂ ਦੇ ਵਿਕਾਸ ਨਾਲ ਸਬੰਧਤ ਚੱਲ ਰਹੇ ਕੰਮਾਂ ਦਾ ਵੀ ਮੁਲਾਂਕਣ ਕੀਤਾ। ਇਸ ਤੋਂ ਇਲਾਵਾ ਮੰਤਰੀ ਨੇ 13 ਨਗਰ ਨਿਗਮਾਂ ਵਿੱਚ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਪਹਿਲਕਦਮੀ ਦਾ ਜਾਇਜ਼ਾ ਵੀ ਲਿਆ, ਜਿਸ ਵਿੱਚ 87 ਸਬ-ਡਿਵੀਜ਼ਨ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਲੁਧਿਆਣਾ ਦੇ ਸਿਵਲ ਲਾਈਨਜ਼ ਸਬ- ਡਿਵੀਜ਼ਨ ਲਈ ਟੈਂਡਰ 9 ਅਕਤੂਬਰ ਨੂੰ ਇੱਕ ਪਾਇਲਟ ਪ੍ਰੋਜੈਕਟ ਵਜੋਂ ਖੁੱਲ੍ਹਣਗੇ। ਇਸ ਪ੍ਰੋਜੈਕਟ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਵਧਾਉਣਾ ਅਤੇ ਬਿਜਲੀ ਦੇ ਕੱਟਾਂ ਨੂੰ ਘੱਟਾਉਣਾ ਹੈ। ਉਨ੍ਹਾਂ ਨੇ ਸਿੱਖਿਆ, ਸਿਹਤ ਅਤੇ ਹੋਰ ਅਹਿਮ ਵਿਭਾਗਾਂ ਅਧੀਨ ਵਿਕਾਸ ਪ੍ਰੋਜੈਕਟਾਂ ਦੀ ਵਿਆਪਕ ਸਮੀਖਿਆ ਵੀ ਕੀਤੀ।

ਸ੍ਰੀ ਅਰੋੜਾ ਨੇ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਜ਼ੋਨਲ ਕਮਿਸ਼ਨਰ, ਨਗਰ ਨਿਗਮ ਨੂੰ ਐਮਪੀਐਲਏਡੀ ਸਕੀਮ ਅਧੀਨ ਲੰਬਿਤ ਕੰਮਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮਾਨਯੋਗ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਅਤੇ ਸਾਰੀਆਂ ਵਿਕਾਸ ਪਹਿਲਕਦਮੀਆਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਸਮੀਖਿਆ ਦੌਰਾਨ ਮੌਜੂਦ ਪ੍ਰਮੁੱਖ ਅਧਿਕਾਰੀਆਂ ਵਿੱਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਸੀ.ਐਸ. ਡਾ. ਰਮਨਦੀਪ ਕੌਰ, ਪੀਡੀ ਐਨਐਚਏਆਈ ਪ੍ਰਿਅੰਕਾ ਮੀਨਾ, ਜ਼ੋਨਲ ਕਮਿਸ਼ਨਰ ਐਮਸੀਐਲ ਸ਼ੇਕਨ ਅਤੇ ਡਿਪਟੀ ਈ.ਐਸ.ਏ. ਦਫ਼ਤਰ ਦੇ ਨੁਮਾਇੰਦੇ ਸ਼ਾਮਲ ਸਨ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ ₹1170 ਕਰੋੜ ਰਾਖਵੇਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

ਹਰਜੋਤ ਬੈਂਸ ਨੇ ਸਵਾਂ ਨਦੀ ਉੱਤੇ 35.48 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ ਪੱਧਰੀ ਪੁਲ ਦਾ ਨੀਂਹ ਪੱਥਰ ਰੱਖਿਆ

ਵਿਧਾਨ ਸਭਾ ਸਪੀਕਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਵਧਾਈਆਂ

ਹਰਜੋਤ ਸਿੰਘ ਬੈਂਸ ਨੇ ਆਪਣੇ ਦਫ਼ਤਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਲੋਗੋ ਲਗਾਇਆ

ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

ਪੰਜਾਬ ਬਣੇਗਾ ਦੇਸ਼ ਦਾ ਅਗਲਾ ਵਪਾਰਕ ਗੜ੍ਹ: ਮੁੱਖ ਮੰਤਰੀ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਪੰਜਾਬ ਵੱਲੋਂ ਵਿੱਤੀ ਸਾਲ 25-26 ਦੇ ਪਹਿਲੇ ਅੱਧ ਦੌਰਾਨ 22.35% ਦੀ ਸ਼ਾਨਦਾਰ ਜੀਐਸਟੀ ਵਿਕਾਸ ਦਰ ਪ੍ਰਾਪਤ: ਹਰਪਾਲ ਸਿੰਘ ਚੀਮਾ