Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

October 04, 2025 05:38 PM
SehajTimes

ਚੰਡੀਗੜ੍ਹ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ ਤਾਂ ਜੋ ਕਾਮਿਆਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਪਾਰਦਰਸ਼ੀ, ਸਮਾਂ-ਬੱਧ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। “ਕਾਰੋਬਾਰ ਕਰਨ ਵਿੱਚ ਸੌਖ" ਅਤੇ “ਸੁਖਾਲੇ ਜੀਵਨ" ਪ੍ਰਤੀ ਸਰਕਾਰ ਦੀ ਵਚਨਬੱਧਤਾ ਬਾਰੇ ਦੱਸਦੇ ਹੋਏ, ਕਿਰਤ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਵੱਖ ਵੱਖ ਕਿਸਮ ਦੀਆਂ ਮਨਜ਼ੂਰੀਆਂ, ਰਜਿਸਟ੍ਰੇਸ਼ਨਾਂ, ਲਾਇਸੈਂਸਾਂ ਅਤੇ ਭਲਾਈ ਸੇਵਾਵਾਂ ਨੂੰ ਇੱਕੋ ਡਿਜੀਟਲ ਪਲੇਟਫਾਰਮ ਉੱਤੇ ਉਪਲੱਬਧ ਕਰਵਾਇਆ ਹੈ। ਇਨ੍ਹਾਂ ਸੇਵਾਵਾਂ ਵਿੱਚ ਇਮਾਰਤੀ ਯੋਜਨਾਵਾਂ ਸਬੰਧੀ ਮਨਜ਼ੂਰੀ, ਸਟੇਬਿਲਟੀ ਸਰਟੀਫਿਕੇਟਾਂ ਦੀ ਸਵੀਕ੍ਰਿਤੀ, ਫੈਕਟਰੀਆਂ ਦੀ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ, ਲਾਇਸੈਂਸਾਂ ਦਾ ਨਵੀਨੀਕਰਨ ਅਤੇ ਸੋਧ, ਰਾਤ ਦੀਆਂ ਸਿ਼ਫਟਾਂ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣ ਸਬੰਧੀ ਪ੍ਰਵਾਨਗੀ, ਮੁੱਖ ਮਾਲਕਾਂ ਅਤੇ ਠੇਕੇਦਾਰਾਂ ਦੀ ਰਜਿਸਟ੍ਰੇਸ਼ਨ, ਭਲਾਈ ਫੰਡ ਦਾ ਭੁਗਤਾਨ, ਪੰਜਾਬ ਕਿਰਤ ਭਲਾਈ ਬੋਰਡ ਤੋਂ ਲਾਭ ਲੈਣ ਸਬੰਧੀ ਦਾਅਵਾ, ਉਸਾਰੀ ਵਾਲੀਆਂ ਥਾਵਾਂ ਅਤੇ ਟਰੇਡ ਯੂਨੀਅਨਾਂ ਦੀ ਰਜਿਸਟ੍ਰੇਸ਼ਨ, ਕਿਰਤ ਕਾਨੂੰਨਾਂ ਅਧੀਨ ਸਾਲਾਨਾ ਰਿਟਰਨ ਜਮ੍ਹਾਂ ਕਰਵਾਉਣਾ, ਪੰਜਾਬ ਇਮਾਰਤੀ ਅਤੇ ਹੋਰ ਉਸਾਰੀ ਕਾਮੇ ਭਲਾਈ ਬੋਰਡ ਅਧੀਨ ਲਾਭ ਅਤੇ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੀ ਰਜਿਸਟ੍ਰੇਸ਼ਨ ਆਦਿ ਸ਼ਾਮਲ ਹਨ।

ਸੌਂਦ ਨੇ ਕਿਹਾ, “ਇਨ੍ਹਾਂ ਸੇਵਾਵਾਂ ਨੂੰ ਡਿਜੀਟਾਈਜ਼ ਕਰਕੇ ਪੰਜਾਬ ਸਰਕਾਰ ਨੇ ਬੇਲੋੜੀ ਦੇਰੀ ਤੇ ਖੱਜਲ-ਖੁਆਰੀ ਨੂੰ ਖਤਮ ਕੀਤਾ ਹੈ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਵਧੇਰੇ ਕੁਸ਼ਲਤਾ ਲਿਆਂਦੀ ਹੈ। ਹੁਣ ਕਾਮੇ ਅਤੇ ਮਾਲਕ ਅਧਿਕਾਰਤ ਵੈੱਬਸਾਈਟ ਰਾਹੀਂ ਆਨਲਾਈਨ ਸਾਰੀਆਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ।” ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਆਪਣੇ ਘਰ ਜਾਂ ਕੰਮ ਵਾਲੀ ਥਾਂ ਤੋਂ ਆਸਾਨੀ ਨਾਲ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਅਧਿਕਾਰਤ ਪੋਰਟਲ : https://pblabour.gov.in ਉੱਤੇ ਜਾਣ ਦੀ ਅਪੀਲ ਕੀਤੀ ਹੈ।

ਕਿਰਤ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਾਂ ਲਈ ਸੁਚਾਰੂ ਅਤੇ ਕਾਰੋਬਾਰ-ਅਨੁਕੂਲ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਂਦੇ ਹੋਏ ਕਾਮਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਵੀ ਵਚਨਬੱਧ ਹੈ। ਡਿਜੀਟਾਈਜ਼ੇਸ਼ਨ ਇਸ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ