Wednesday, November 19, 2025

Chandigarh

ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈ : ਲਾਲਜੀਤ ਸਿੰਘ ਭੁੱਲਰ

October 04, 2025 05:40 PM
SehajTimes

ਸੜਕ ਸੁਰੱਖਿਆ ਨੂੰ ਮਿਲਿਆ ਉਤਸ਼ਾਹ ਅਤੇ ਯੋਗ ਵਪਾਰਕ ਵਾਹਨ ਚਾਲਕਾਂ ਦੀ ਘਾਟ ਹੋਈ ਦੂਰ

ਚੰਡੀਗੜ : ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ (ਆਰ.ਡੀ.ਟੀ.ਸੀ.) ਮਲੇਰਕੋਟਲਾ ਪੰਜਾਬ ਦੇ ਡਰਾਈਵਿੰਗ ਦ੍ਰਿਸ਼ ਨੂੰ ਬਦਲ ਰਿਹਾ ਹੈ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਹੁਨਰਮੰਦ ਡਰਾਈਵਰਾਂ ਦੀ ਇੱਕ ਨਵੀਂ ਪੀੜ੍ਹੀ ਨੂੰ ਉਤਸ਼ਾਹਿਤ ਕਰ ਰਿਹਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਲੇਰਕੋਟਲਾ ਦਾ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ, ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਵਧਾਉਣ ਬਣਾਉਣ ਅਤੇ ਸੜਕਾਂ ਨੂੰ ਸਾਰਿਆਂ ਲਈ ਸੁਰੱਖਿਅਤ ਬਣਾਉਣ ਲਈ ਇੱਕ ਬਹੁਤ ਵਿਲੱਖਣ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਹ ਕੇਂਦਰ ਸ਼ਾਨਦਾਰ ਪ੍ਰਾਪਤੀ ਹੈ ਕਿ ਇੱਥੇ ਲਗਭੱਗ ਦੋ ਸਾਲਾਂ ਦੇ ਸਮੇਂ ਦੌਰਾਨ 27,500 ਡਰਾਈਵਰਾਂ ਨੂੰ ਸਫਲਤਾਪੂਰਵਕ ਸਿਖਲਾਈ ਦਿੱਤੀ ਜਾ ਚੁੱਕੀ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ਦਾ ਡਰਾਈਵਿੰਗ ਸਿਖਲਾਈ ਕੇਂਦਰ ਸੂਬਾ ਸਰਕਾਰ ਦੇ ਟਰਾਂਸਪੋਰਟ ਵਿਭਾਗ ਅਤੇ ਅਸ਼ੋਕ ਲੇਲੈਂਡ ਲਿਮਟਿਡ ਵਿਚਕਾਰ ਇੱਕ ਸਹਿਯੋਗੀ ਯਤਨ ਵਜੋਂ ਜੂਨ 2023 ਤੋਂ ਲਗਾਤਾਰ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿਖੇ ਪੇਂਡੂ ਅਤੇ ਸ਼ਹਿਰੀ ਨੌਜਵਾਨਾਂ ਡਰਾਈਵਿੰਗ ਦੀ ਸਿਖਲਾਈ ਦੇ ਕੇ ਯੋਗ ਵਪਾਰਕ ਵਾਹਨ ਡਰਾਈਵਰਾਂ ਦੀ ਘਾਟ ਨੂੰ ਪੂਰਾ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਯੋਗ ਡਰਾਈਵਰ ਤਿਆਰ ਕਰਨ ਵਿੱਚ ਇਹ ਆਪਣੀਆਂ ਸੇਵਾਵਾਂ ਪ੍ਰਦਾਨ ਕਰਦਾ ਰਹੇਗਾ।

ਸ. ਭੁੱਲਰ ਨੇ ਦੱਸਿਆ ਕਿ ਇਹ ਕੇਂਦਰ ਸੂਬੇ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ, ਰੁਜ਼ਗਾਰ ਯੋਗਤਾ ਵਧਾਉਣ ਦੇ ਮਕਸਦ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਰਾਈਵਿੰਗ ਦੀ ਸੁਚੱਜੀ ਸਿਖਲਾਈ ਨਾਲ ਸਬੰਧਤ ਸੜਕ ਸੁਰੱਖਿਆ ਪ੍ਰਤੀ ਉਤਸ਼ਾਹਿਤ ਹੁੰਦਾ ਹੈ ਅਤੇ ਸੰਭਾਵੀ ਹਾਦਸਿਆ ‘ਚ ਵੀ ਕਮੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਹੁਨਰਮੰਦ ਸਿਖਲਾਈ ਪ੍ਰਾਪਤ ਡਰਾਈਵਰਾਂ ਨਾਲ ਸੂਬੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਪ੍ਰਣਾਲੀ ਵੀ ਮਜ਼ਬੂਤ ਹੋਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਿਖਲਾਈ ਕੇਂਦਰ ਡਰਾਈਵਿੰਗ ਹੁਨਰ ਨੂੰ ਵਧਾਉਣ, ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਵਿੱਚ ਡਰਾਈਵਰਾਂ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ