Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

October 05, 2025 09:01 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਹੁਣ ਤੱਕ 1,66,958 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਡਾ. ਬੀ.ਆਰ. ਅੰਬੇਡਕਰ ਸਕਾਲਰਸ਼ਿਪ ਪੋਰਟਲ 'ਤੇ ਅਪਲਾਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਦਾ ਮੁੱਖ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਪਰ ਯੋਗ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਜਾਰੀ ਰੱਖਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਪੈਸੇ ਦੀ ਕਮੀ ਕਾਰਨ ਆਪਣੀ ਸਿੱਖਿਆ ਵਿਚ ਰੁਕਾਵਟ ਮਹਿਸੂਸ ਨਾ ਕਰੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਪਲਾਈ ਕੀਤੇ ਗਏ ਵਿਦਿਆਰਥੀਆਂ ਵਿੱਚੋਂ 20,773 ਵਿਦਿਆਰਥੀਆਂ ਦੀਆਂ ਐਪਲੀਕੇਸ਼ਨਾਂ ਵੈਰੀਫਾਈ ਕੀਤੀਆਂ ਜਾ ਚੁੱਕੀਆਂ ਹਨ। ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ 627 ਵਿਦਿਆਰਥੀਆਂ ਲਈ ₹14.95 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ 19,244 ਵਿਦਿਆਰਥੀਆਂ ਲਈ ₹4.62 ਕਰੋੜ ਦੀ ਰਕਮ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਸੂਬਾ ਸਰਕਾਰ ਵੱਲੋਂ 2,37,456 ਵਿਦਿਆਰਥੀਆਂ ਲਈ ₹267.54 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਸੀ, ਜੋ ਕਿ ਵਿਦਿਆਰਥੀ ਭਲਾਈ ਲਈ ਸਰਕਾਰ ਦੀ ਗੰਭੀਰਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਸਕਾਲਰਸ਼ਿਪ ਪੋਰਟਲ ਰਾਹੀਂ ਪੂਰੀ ਪ੍ਰਕਿਰਿਆ ਡਿਜਿਟਲ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਫ਼ਤਰੀ ਦੌੜ-ਭੱਜ ਤੋਂ ਰਾਹਤ ਮਿਲੀ ਹੈ। ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਯੋਗ ਵਿਦਿਆਰਥੀ ਆਪਣੇ ਸਥਾਨਕ ਕਾਲਜਾਂ ਰਾਹੀਂ ਇਸ ਯੋਜਨਾ ਲਈ ਅਪਲਾਈ ਕਰਕੇ ਇਸਦਾ ਲਾਭ ਲੈਣ ਅਤੇ ਆਪਣੀ ਸਿੱਖਿਆ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਯੋਗ ਵਿਦਿਆਰਥੀ ਤੱਕ ਸਕਾਲਰਸ਼ਿਪ ਦੇ ਲਾਭ ਪਹੁੰਚਾਉਣ ਅਤੇ ਸਿੱਖਿਆ ਨੂੰ ਬਰਾਬਰੀ ਦੇ ਮੌਕੇ ਦੇਣ ਲਈ ਵਚਨਬੱਧ ਹੈ।

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ