Saturday, October 11, 2025

Doaba

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

October 05, 2025 09:08 PM
SehajTimes

ਲੁਧਿਆਣਾ : ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਿੱਧਵਾਂ ਨਹਿਰ ਦੇ ਇੱਕ ਪੁਲ ਦਾ ਉਦਘਾਟਨ ਕੀਤਾ। ਇਹ ਸਿੱਧਵਾਂ ਨਹਿਰ `ਤੇ ਦੱਖਣੀ ਸ਼ਹਿਰ ਵਾਲੇ ਪਾਸੇ ਬਣਾਏ ਜਾ ਰਹੇ ਚਾਰ ਪੁਲਾਂ ਵਿੱਚੋਂ ਇੱਕ ਹੈ। ਉਨ੍ਹਾਂ ਦੇ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਤੋਂ ਇਲਾਵਾ ਇਲਾਕਾ ਨਿਵਾਸੀ ਮ੍ਰਿਦੁਲਾ ਜੈਨ, ਰਾਧਿਕਾ ਜੈਤਵਾਨੀ, ਗਗਨ ਖੰਨਾ ਤੇ ਹੋਰ ਮੌਜੂਦ ਸਨ। ਪੁਲ ਦਾ ਉਦਘਾਟਨ ਕਰਦੇ ਹੋਏ, ਸੰਜੀਵ ਅਰੋੜਾ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੁਆਰਾ ਬਣਾਏ ਗਏ ਸਿੱਧਵਾਂ ਨਹਿਰ ਦੇ 4 ਪੁਲਾਂ ਵਿੱਚੋਂ ਪਹਿਲੇ ਦਾ ਅੱਜ ਉਦਘਾਟਨ ਕਰ ਦਿੱਤਾ ਗਿਆ ਹੈ, ਜਦੋਂ ਕਿ ਦੂਜੇ ਦਾ ਉਦਘਾਟਨ ਅਗਲੇ 10 ਦਿਨਾਂ ਵਿੱਚ ਕਰ ਦਿੱਤਾ ਜਾਵੇਗਾ ਅਤੇ ਬਾਕੀ ਰਹਿੰਦੇ ਦੋ ਪੁਲਾਂ ਦੀ ਸ਼ੁਰੂਆਤ ਅਗਲੇ ਦੋ ਮਹੀਨਿਆਂ ਹੋ ਜਾਵੇਗੀ। ਸਿੱਧਵਾਂ ਨਹਿਰ `ਤੇ , ਐਫ 2 ਰੇਸਵੇਅ ਪੁਲ ਅਤੇ ਬਾੜੇਵਾਲ ਪੁਲ ਤੋਂ ਲਗਭਗ 300 ਮੀਟਰ ਦੀ ਦੂਰੀ `ਤੇ 16 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਪੁਲ ਸੱਜੇ ਅਤੇ ਖੱਬੇ ਦੋਵੇਂ ਪਾਸੇ ਬਣਾਏ ਜਾ ਰਹੇ ਹਨ। 

ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਚਾਰ ਪੁਲਾਂ ਦੇ ਮੁਕੰਮਲ ਹੋਣ ਨਾਲ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਭੀੜ-ਭੜੱਕੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕੇਗਾ, ਖਾਸ ਕਰਕੇ ਲੁਧਿਆਣਾ ਦੇ ਦੱਖਣੀ ਸ਼ਹਿਰੀ ਖੇਤਰ ਵਿੱਚ। ਉਨ੍ਹਾਂ ਕਿਹਾ ਕਿ ਪਹਿਲਾਂ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਦੌਰਾਨ ਭੀੜ-ਭੜੱਕੇ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂਕਿ ਮੌਜੂਦਾ ਪੁਲ ਇਸ ਸੜਕ `ਤੇ ਇੰਨੇ ਵੱਧ ਟ੍ਰੈਫਿਕ ਨੂੰ ਸੰਭਾਲਣ ਲਈ ਕਾਫ਼ੀ ਨਹੀਂ ਸਨ। ਉਨ੍ਹਾਂ ਨੇ ਇਨ੍ਹਾਂ ਪੁਲਾਂ ਦੀ ਉਸਾਰੀ ਦੌਰਾਨ ਗੁਣਵੱਤਾ ਵਿਚ ਕਿਸੇ ਕਿਸਮ ਦਾ ਕੋਈ ਸਮਝੌਤਾ ਨਾ ਕਰਨ ਲਈ ਐਨਐਚਏਆਈ ਨੂੰ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ 2022 ਵਿੱਚ ਰਾਜ ਸਭਾ ਵਿੱਚ ਸੰਸਦ ਮੈਂਬਰ ਬਣਨ ਤੋਂ ਬਾਅਦ, ਉਨ੍ਹਾਂ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਉਦੋਂ ਤੋਂ, ਉਨ੍ਹਾਂ ਨੇ ਰੋਡ ਟਰਾਂਸਪੋਰਟ ਤੇ ਹਾਈਵੇਅ ਮੰਤਰਾਲੇ ਦੇ ਸਕੱਤਰ ਅਤੇ ਐਨਐਚਏਆਈ ਦੇ ਚੇਅਰਪਰਸਨਾਂ ਨਾਲ ਕਈ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਨੇ ਐਨਐਚਏਆਈ ਅਤੇ ਹੋਰ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਲਗਾਤਾਰ ਮੰਤਰਾਲੇ ਕੋਲ ਉਠਾਇਆ ਹੈ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕੈਬਨਿਟ ਮੰਤਰੀ ਦਾ ਨਿਵਾਸੀਆਂ ਲਈ ਚਾਰ ਪੁਲਾਂ ਵਿੱਚੋਂ ਇੱਕ ਨੂੰ ਸਮਰਪਿਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਦੀ ਸਮਾਜ ਸੇਵਾ ਪ੍ਰਤੀ ਸਮਰਪਣ ਭਾਵਨਾ ਸਦਕਾ ਹੀ ਇਹ 4 ਪੁਲ ਬਣੇ ਹਨ। ਉਨ੍ਹਾਂ ਕਿਹਾ ਕਿ ਸਿੱਧਵਾਂ ਨਹਿਰ ਦੇ ਨਾਲ-ਨਾਲ ਕਈ ਇਲਾਕੇ ਬਣ ਗਏ ਹਨ ਅਤੇ ਇਹ 4 ਪੁਲ ਇਸ ਸੜਕ `ਤੇ ਭੀੜ-ਭੜੱਕੇ ਤੋਂ ਰਾਹਤ ਪ੍ਰਦਾਨ ਕਰਨਗੇ।

ਰਾਜ ਸੂਚਨਾ ਕਮਿਸ਼ਨਰ ਅਤੇ ਇਲਾਕਾ ਨਿਵਾਸੀ ਹਰਪ੍ਰੀਤ ਸੰਧੂ ਨੇ ਇਸ ਪੁਲ ਦੇ ਸ਼ੁਰੂ ਹੋਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਹੁਣ ਇਲਾਕਾ ਨਿਵਾਸੀਆਂ ਲਈ ਆਵਾਜਾਈ ਦੀ ਰੁਕਾਵਟ ਦੂਰ ਹੋ ਜਾਵੇਗੀ। ਸਿ਼ੰਗੋਰਾ ਤੋਂ ਇੱਕ ਹੋਰ ਇਲਾਕਾ ਨਿਵਾਸੀ ਮ੍ਰਿਦੁਲਾ ਜੈਨ ਨੇ ਵੀ ਇਸ ਪੁਲ ਨੂੰ ਲੋਕ ਅਰਪਣ ਕਰਨ ਲਈ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲਗਭਗ 10 ਸਾਲ ਪਹਿਲਾਂ, ਉਨ੍ਹਾਂ ਨੇ ਅਜਿਹੀ ਸੁਹਿਰਦ ਸੋਚ ਵਾਲੇ ਲੋਕਾਂ ਨਾਲ ਮਿਲ ਕੇ "ਲੈਟਸ ਕਲੀਨ ਲੁਧਿਆਣਾ ਫਾਊਂਟੇਨ" ਸ਼ੁਰੂ ਕੀਤੀ ਸੀ ਅਤੇ ਸਿੱਧਵਾਂ ਨਹਿਰ `ਤੇ ਪੁਲਾਂ ਦੀ ਸਫਾਈ ਅਤੇ ਨਿਰਮਾਣ ਲਈ ਕੰਮ ਕੀਤਾ ਸੀ। ਉਨ੍ਹਾਂ ਨੇ ਇਲਾਕੇ ਦੀ ਆਵਾਜਾਈ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਸੰਯੁਕਤ ਪੁਲਿਸ ਕਮਿਸ਼ਨਰ ਰੁਪਿੰਦਰ ਨੇ ਮੰਤਰੀ ਅਰੋੜਾ ਨੂੰ ਇਹ ਵੀ ਦੱਸਿਆ ਕਿ ਇਨ੍ਹਾਂ ਪੁਲਾਂ ਦੇ ਨਿਰਮਾਣ ਨਾਲ ਟਰੈਫਿਕ ਘੱਟ ਕਰਨ ਵਿੱਚ ਕਾਫ਼ੀ ਮਦਦ ਮਿਲੇਗੀ। ਅੰਤ ਵਿੱਚ, ਸੰਜੀਵ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ, ਇਸ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪ੍ਰੋਜੈਕਟ ਡਾਇਰੈਕਟਰ(ਐਨਐਚਏਆਈ) ਪ੍ਰਿਯੰਕਾ ਮੀਨਾ, ਕੌਂਸਲਰ ਕਪਿਲ ਕੁਮਾਰ ਸੋਨੂੰ, ਆਪ ਆਗੂ ਬਿੱਟੂ ਭੁੱਲਰ, ਸਤਵਿੰਦਰ ਸਿੰਘ ਜਵੱਦੀ, ਨਵਦੀਪ ਨਵੀ ਆਦਿ ਹਾਜ਼ਰ ਸਨ।

Have something to say? Post your comment

 

More in Doaba

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ