Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸਰਹੱਦ ਪਾਰ ਦੇ ਤਸਕਰੀ ਮਾਡਿਊਲ ਵਿੱਚ ਸ਼ਾਮਲ ਦੋ ਵਿਅਕਤੀ 2.5 ਕਿਲੋਗ੍ਰਾਮ ਹੈਰੋਇਨ, 5 ਪਿਸਤੌਲਾਂ ਸਮੇਤ ਗ੍ਰਿਫਤਾਰ

October 05, 2025 09:12 PM
SehajTimes

ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ 2.5 ਕਿਲੋਗ੍ਰਾਮ ਹੈਰੋਇਨ ਅਤੇ ਪੰਜ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਢੋਲਣ ਦੇ ਵਸਨੀਕ ਗੁਰਜੰਟ ਸਿੰਘ ਅਤੇ ਤਰਨਤਾਰਨ ਦੇ ਪਿੰਡ ਛੀਨਾ ਬਿਧੀ ਚੰਦ ਦੇ ਵਸਨੀਕ ਗੁਰਵੇਲ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹੈ। ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਹਿੰਦਰਾ 3ਐਕਸਓ ਕਾਰ ਵੀ ਜ਼ਬਤ ਕੀਤੀ ਹੈ, ਜੋ ਖੇਪਾਂ ਦੀ ਢੋਆ-ਢੁਆਈ ਲਈ ਵਰਤੀ ਜਾ ਰਹੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਦੇ ਨਿਰਦੇਸ਼ਾਂ `ਤੇ ਤਸਕਰੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ। ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ, ਜੋ ਕਿ ਤਰਨਤਾਰਨ ਦੇ ਪਿੰਡ ਢੋਲਣ ਅਤੇ ਛੀਨਾ ਬਿਧੀ ਚੰਦ ਦੇ ਖੇਤਰ ਵਿੱਚ ਡਰੋਨ ਦੀ ਮਦਦ ਨਾਲ ਸਰਹੱਦ ਪਾਰ ਤੋਂ ਪਹੁੰਚਾਈ ਗਈ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਮਹਿੰਦਰਾ 3ਐਕਸਓ ਕਾਰ ਨੂੰ ਰੋਕਿਆ ਅਤੇ ਤਰਨਤਾਰਨ ਦੇ ਅੰਮ੍ਰਿਤਸਰ-ਭਿੱਖੀਵਿੰਡ ਰੋਡ ਤੋਂ ਦੋਵਾਂ ਸ਼ੱਕੀਆਂ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਤਰਨਤਾਰਨ ਦੇ ਪਿੰਡ ਪੰਜਵੜ ਨੇੜਲੇ ਖੇਤਰ ਵਿੱਚ ਕਿਸੇ ਨੂੰ ਅੱਗੇ ਖੇਪ ਪਹੁੰਚਾਉਣ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਗੱਡੀ ਵਿੱਚੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਹਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਅਤੇ ਆਰਮਜ਼ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 57 ਮਿਤੀ 04-10-2025 ਨੂੰ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ