Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਨੇ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਯਾਦਗਾਰ ਲੋਕਾਂ ਨੂੰ ਸਮਰਪਿਤ ਕੀਤੀ

October 05, 2025 09:21 PM
SehajTimes

ਸੂਬੇ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ

ਸ੍ਰੀ ਆਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਮ 'ਤੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਅਤਿ-ਆਧੁਨਿਕ ਯਾਦਗਾਰ ਅੱਜ ਲੋਕਾਂ ਨੂੰ ਸਮਰਪਿਤ ਕੀਤੀ। ਮੁੱਖ ਮੰਤਰੀ ਨੇ ਭਾਈ ਜੀਵਨ ਸਿੰਘ ਜੀ ਦੀ ਮਹਾਨ ਕੁਰਬਾਨੀ ਅੱਗੇ ਡੂੰਘੀ ਸ਼ਰਧਾ ਅਤੇ ਸਤਿਕਾਰ ਨਾਲ ਆਪਣਾ ਸਿਰ ਝੁਕਾਇਆ, ਜਿਨ੍ਹਾਂ ਨੇ ਚਮਕੌਰ ਸਾਹਿਬ ਦੀ ਇਤਿਹਾਸਕ ਜੰਗ ਵਿੱਚ ਸਵਾ ਲੱਖ ਮੁਗਲ ਸੈਨਿਕਾਂ ਨਾਲ ਲੜਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਖਾਲਸੇ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਅੱਜ ਮਨੁੱਖਤਾ ਨੂੰ ਸਮਰਪਿਤ ਪੰਜ ਗੈਲਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜੋ ਆਪਣੇ ਡਿਜ਼ਾਈਨ ਰਾਹੀਂ ਇਤਿਹਾਸ ਦੀ ਭਾਵਨਾ ਨੂੰ ਦਰਸਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਯਾਦਗਾਰ ਦਾ ਡਿਜ਼ਾਈਨ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿੰਗ ਵੱਲੋਂ ਤਿਆਰ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਦਗਾਰ ਦੋ ਪੜਾਵਾਂ ਵਿੱਚ ਮੁਕੰਮਲ ਹੋ ਚੁੱਕੀ ਹੈ ਕਿਉਂਕਿ ਪਹਿਲੇ ਪੜਾਅ ਵਿੱਚ ਮੁੱਖ ਇਮਾਰਤ ਦੀ ਉਸਾਰੀ ਫਰਵਰੀ 2024 ਵਿੱਚ ਪੂਰੀ ਹੋਈ ਸੀ ਅਤੇ ਇਸ ਦਾ ਉਦਘਾਟਨ ਕੀਤਾ ਗਿਆ ਸੀ। ਦੂਜੇ ਪੜਾਅ ਵਿੱਚ ਉਨ੍ਹਾਂ ਕਿਹਾ ਕਿ ਇਮਾਰਤ ਦੇ ਦੋਵਾਂ ਵਿੰਗਾਂ ਦੇ ਅੰਦਰ ਬਣੀਆਂ ਪੰਜ ਗੈਲਰੀਆਂ ਨੂੰ ਅੱਜ ਸਮਰਪਿਤ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰਾਜੈਕਟ ਦੀ ਕੁੱਲ ਲਾਗਤ 29 ਕਰੋੜ ਰੁਪਏ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਾਇਬ ਘਰ ਮਹਾਨ ਸਿੱਖ ਯੋਧੇ ਬਾਬਾ ਜੀਵਨ ਸਿੰਘ ਦੇ ਜੀਵਨ ਅਤੇ ਕੁਰਬਾਨੀ ਨੂੰ ਢੁਕਵੇਂ ਢੰਗ ਨਾਲ ਪ੍ਰਦਰਸ਼ਿਤ ਕਰੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੈਲਾਨੀਆਂ ਨੂੰ ਯਾਦਗਾਰ ਦੇ ਪ੍ਰਵੇਸ਼ ਦੁਆਰ 'ਤੇ ਪ੍ਰਦਰਸ਼ਿਤ ਮਾਡਲਾਂ ਅਤੇ ਵੀਡੀਓਜ਼ ਰਾਹੀਂ ਯਾਦਗਾਰ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲੀ ਗੈਲਰੀ ਸਿੱਖ ਗੁਰੂਆਂ ਬਾਰੇ ਜਾਣਕਾਰੀ ਦਿੰਦੀ ਹੈ ਅਤੇ ਦਰਸਾਉਂਦੀ ਹੈ ਕਿ ਕਿਵੇਂ ਬਾਬਾ ਜੀਵਨ ਸਿੰਘ ਦੇ ਪੁਰਖੇ ਸ਼ੁਰੂ ਤੋਂ ਹੀ ਉਨ੍ਹਾਂ ਨਾਲ ਅਧਿਆਤਮਕ ਤੌਰ 'ਤੇ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਇੱਥੇ ਇਤਿਹਾਸ ਨੂੰ ਜੀਵਤ ਕਰਨ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੂਜੀ ਗੈਲਰੀ ਬਾਬਾ ਜੀਵਨ ਸਿੰਘ ਦੇ ਮਾਪਿਆਂ ਦੇ ਵਿਆਹ, ਉਨ੍ਹਾਂ ਦੇ ਜਨਮ ਅਤੇ ਉਨ੍ਹਾਂ ਦੇ ਪਰਿਵਾਰ ਦੇ ਪੁਰਖਿਆਂ ਦੇ ਵੰਸ਼ ਨੂੰ ਦਰਸਾਉਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤੀਜੀ ਗੈਲਰੀ ਕਸ਼ਮੀਰੀ ਪੰਡਤਾਂ 'ਤੇ ਹੋਏ ਅਤਿਆਚਾਰ, ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਉਨ੍ਹਾਂ ਦੀ ਬੇਨਤੀ, ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ਹਾਦਤ ਲਈ ਉਨ੍ਹਾਂ ਦੀ ਵਿਦਾਇਗੀ ਅਤੇ ਬਾਬਾ ਜੀਵਨ ਸਿੰਘ ਦੇ ਮੁੱਢਲੇ ਜੀਵਨ ਅਤੇ ਸਿੱਖਿਆ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਵਿੱਚ ਚਾਂਦਨੀ ਚੌਕ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਆਡੀਓ-ਵਿਜ਼ੂਅਲ ਪੇਸ਼ਕਾਰੀ ਅਤੇ ਭਾਈ ਜੈਤਾ ਜੀ ਨੂੰ ਗੁਰੂ ਜੀ ਦੇ ਸੀਸ ਨੂੰ ਵਾਪਸ ਲਿਆਉਂਦੇ ਹੋਏ ਦਿਖਾਇਆ ਗਿਆ ਇੱਕ ਦ੍ਰਿਸ਼ ਵੀ ਹੈ। ਉਨ੍ਹਾਂ ਕਿਹਾ ਕਿ ਚੌਥੀ ਗੈਲਰੀ ਪੇਂਟਿੰਗਾਂ ਅਤੇ ਮਲਟੀ-ਮੀਡੀਆ ਰਾਹੀਂ ਉਸ ਪਲ ਨੂੰ ਪ੍ਰਦਰਸ਼ਿਤ ਕਰਦੀ ਹੈ, ਜਦੋਂ ਬਾਬਾ ਜੀਵਨ ਸਿੰਘ ਨੇ ਨੌਵੇਂ ਗੁਰੂ ਜੀ ਦਾ ਪਵਿੱਤਰ ਸੀਸ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਟ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰੰਗਰੇਟਾ ਗੁਰੂ ਕਾ ਬੇਟਾ ਦੀ ਉਪਾਧੀ ਦਿੱਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਗੁਰੂ ਜੀ ਦੇ ਸੀਸ ਨੂੰ ਕੀਰਤਪੁਰ ਸਾਹਿਬ ਵਾਪਸ ਲਿਆਉਣ ਦੀ ਔਖੀ ਯਾਤਰਾ ਨੌਜਵਾਨ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਲਈ ਵੀ ਪ੍ਰੇਰਿਤ ਕਰੇਗੀ ਅਤੇ ਕਿਹਾ ਕਿ ਇਹ ਗੈਲਰੀ ਬਾਬਾ ਜੀਵਨ ਸਿੰਘ ਜੀ ਦੀ ਦੇ ਵਿਆਹ, ਖਾਲਸੇ ਦੀ ਸਿਰਜਣਾ ਅਤੇ ਵੱਖ-ਵੱਖ ਲੜਾਈਆਂ ਵਿੱਚ ਉਨ੍ਹਾਂ ਦੀ ਬਹਾਦਰੀ ਨੂੰ ਵੀ ਦਰਸਾਉਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਵੀਂ ਗੈਲਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਜੀ ਨਾਲ ਸਬੰਧਤ ਇਤਿਹਾਸਕ ਸਥਾਨਾਂ, ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਆਨੰਦਪੁਰ ਸਾਹਿਬ ਤੋਂ ਜਾਣ ਨੂੰ ਦਰਸਾਉਂਦੀ ਹੈ ਅਤੇ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਅਤੇ ਸ਼ਹਾਦਤ ਦੀ ਐਨੀਮੇਟਿਡ ਪੇਸ਼ਕਾਰੀ ਨਾਲ ਸਮਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੈਲਰੀਆਂ ਤੋਂ ਬਾਅਦ ਇੱਕ ਤੋਹਫ਼ੇ ਦੀ ਦੁਕਾਨ ਅਤੇ ਇੱਕ ਪ੍ਰਦਰਸ਼ਨੀ ਖੇਤਰ ਹੈ, ਜਿਸ ਵਿੱਚ ਪੰਜਾਬ ਸੈਰ-ਸਪਾਟਾ ਨਾਲ ਜੁੜੇ ਸਥਾਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼