Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

National

ਜਿਤਿਨ ਦੇ ਕਾਂਗਰਸ ਛੱਡਣ ’ਤੇ ਬੋਲੇ ਸਿੱਬਲ :ਅਸੀਂ ‘ਆਇਆ ਰਾਮ, ਗਯਾ ਰਾਮ’ ਤੋਂ ‘ਪ੍ਰਸਾਦ ਪਾਲਿਟਿਕਸ’ ਵਿਚ ਪਹੁੰਚੇ

June 10, 2021 07:05 PM
SehajTimes

ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਜਿਤਿਨ ਪ੍ਰਸਾਦ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਹੁਣ ਕਾਂਗਰਸ ਅੰਦਰ ਵੀ ਘੁਸਰ-ਮੁਸਰ ਸ਼ੁਰੂ ਹੋ ਗਈ ਹੈ। ਜਿਤਿਨ ਦੇ ਬਾਅਦ ਉਨ੍ਹਾਂ ਆਗੂਆਂ ਦੀ ਚਰਚਾ ਹੈ ਜੋ ਪਾਰਟੀ ਹਾਈ ਕਮਾਨ ਨਾਲ ਨਾਰਾਜ਼ਗੀ ਜ਼ਾਹਰ ਕਰ ਚੁੱਕੇ ਹਨ। ਕਾਂਗਰਸ ਦੇ ਸੀਨੀਅਰ ਆਗੂ ਕਪਿਲ ਸਿੱਬਲ ਨੇ ਦਾਅਵਾ ਕੀਤਾ ਹੈ ਕਿ ਉਹ ਸੱਚੇ ਕਾਂਗਰਸੀ ਹਨ ਅਤੇ ਭਾਜਪਾ ਵਿਚ ਕਦੇ ਨਹੀਂ ਜਾਣਗੇ। ਉਨ੍ਹਾਂ ਜਿਤਿਨ ਦੇ ਭਾਜਪਾ ਵਿਚ ਜਾਣ ’ਤੇ ਹੈਰਾਨੀ ਜ਼ਾਹਰ ਕਰਨ ਦੇ ਨਾਲ ਪਾਰਟੀ ਲੀਡਰਸ਼ਿਪ ਨੂੰ ਇਸ਼ਾਰਿਆਂ ਵਿਚ ਸੁਨੇਹਾ ਦਿਤਾ। ਕਾਂਗਰਸ ਛੱਡਣ ਦੇ ਸਵਾਲ ’ਤੇ ਕਪਿਲ ਨੇ ਕਿਹਾ, ‘ਅਸੀਂ ਸੱਚੇ ਕਾਂਗਰਸੀ ਹਾਂ, ਮੈਂ ਅਪਣੇ ਜੀਵਨ ਵਿਚ ਕਦੇ ਵੀ ਭਾਜਪਾ ਵਿਚ ਸ਼ਾਮਲ ਹੋਣ ਬਾਰੇ ਨਹੀਂ ਸੋਚਾਂਗਾ।’ ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਨੂੰ ਮੇਰੇ ਮ੍ਰਿਤਕ ਸਰੀਰ ਵਿਚੋਂ ਹੋ ਕੇ ਲੰਘਣਾ ਪਵੇਗਾ। ਹੋ ਸਕਦਾ ਹੈ ਕਿ ਜੇ ਕਾਂਗਰਸ ਲੀਡਰਸ਼ਿਪ ਮੈਨੂੰ ਜਾਣ ਲਈ ਕਹਿੰਦੀ ਹੈ ਤਾਂ ਮੈਂ ਉਸ ਆਧਾਰ ’ਤੇ ਪਾਰਟੀ ਛੱਡਣ ਲਈ ਸੋਚ ਸਕਦਾ ਹਾਂ ਪਰ ਭਾਜਪਾ ਵਿਚ ਸ਼ਾਮਲ ਨਹੀਂ ਹੋਵਾਂਗਾ। ਜਿਤਿਨ ਪ੍ਰਸਾਦ ਦੇ ਭਾਜਪਾ ਵਿਚ ਸ਼ਾਮਲ ਹੋਣ ਬਾਰੇ ਉਨ੍ਹਾਂ ਕਿਹਾ, ‘ਜਿਤਿਨ ਨੇ ਜੋ ਕੀਤਾ ਹੈ,ਮੈਂ ਉਸ ਦੇ ਵਿਰੁਧ ਨਹੀਂ ਹਾਂ। ਜ਼ਰੂਰ ਕੋਈ ਕਾਰਨ ਰਿਹਾ ਹੋਵੇਗਾ ਜੋ ਜ਼ਾਹਰ ਨਹੀਂ ਹੋਇਆ ਪਰ ਭਾਜਪਾ ਨਾਲ ਜੁੜਨ ਦਾ ਫ਼ੈਸਲਾ ਮੈਂ ਸਮਝ ਨਹੀਂ ਸਕਦਾ। ਇਹ ਦਸਦਾ ਹੈ ਕਿ ਅਸੀਂ ‘ਆਇਆ ਰਾਮ ਗਯਾ ਰਾਮ’ ਤੋਂ ‘ਪ੍ਰਸਾਦ ਪਾਲਿਟਿਕਸ ਵਿਚ ਪਹੁੰਚ ਗਏ ਹਾਂ ਜਿਥੇ ਪ੍ਰਸਾਦ ਮਿਲੇ ਉਥੇ ਪਾਰਟੀ ਜੁਆਇਨ ਕਰ ਲਓ। ਜ਼ਿਕਰਯੋਗ ਹੈ ਕਿ ਪਿਛੇ ਜਿਹੇ ਕਪਿਲ ਸਿੱਬਲ ਸਮੇਤ ਕੁਲ 23 ਸੀਨੀਅਰ ਆਗੂਆਂ ਨੇ ਹਾਈ ਕਮਾਨ ਵਿਚ ਲੀਡਰਸ਼ਿਪ ਤਬਦੀਲੀ ਦੀ ਵਕਾਲਤ ਕੀਤੀ ਸੀ।

Have something to say? Post your comment

 

More in National

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ

ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ CM ਮਾਨ ਦਾ ਬਿਆਨ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ