Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

October 07, 2025 04:18 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਪੰਜਾਬ ਰੋਡਵੇਜ਼ ਦੇ ਇੱਕ ਸੇਵਾਮੁਕਤ ਡਰਾਈਵਰ ਵੱਲੋਂ ਦਾਇਰ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਸੁਪਰਡੈਂਟ ਨੇ ਉਸਦੀ ਸੇਵਾਮੁਕਤੀ ਤੋਂ ਪਹਿਲਾਂ ਦੇ ਬਕਾਇਆ ਓਵਰਟਾਈਮ ਬਿੱਲ ਤਿਆਰ ਕਰਨ ਦੇ ਬਦਲੇ 50000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ 'ਤੇ ਸੁਪਰਡੈਂਟ ਇਸ ਕੰਮ ਲਈ 40000 ਰੁਪਏ ਲੈਣ ਲਈ ਸਹਿਮਤ ਹੋ ਗਿਆ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਲੇਬਰ ਕੋਰਟ ਵਿੱਚ ਚਲਦੇ ਉਸ ਦੇ ਕੇਸ ਦੀ ਸੁਣਵਾਈ ਦੌਰਾਨ ਦੋਸ਼ੀ ਮੁਲਜ਼ਮ ਪਹਿਲਾਂ ਹੀ ਉਸ ਕੋਲੋਂ ਕਿਸ਼ਤਾਂ ਵਿੱਚ 1,54,000 ਰੁਪਏ ਹਾਸਲ ਕਰ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਜਲੰਧਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਸੁਪਰਡੈਂਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 40000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਸੁਪਰਡੈਂਟ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਗੈਂਗਸਟਰਾਂ 'ਤੇ ਵਾਰ ਦਾ 91ਵਾਂ ਦਿਨ: ਪੰਜਾਬ ਪੁਲਿਸ ਵੱਲੋਂ 561 ਥਾਵਾਂ 'ਤੇ ਛਾਪੇਮਾਰੀ; 281 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ 24ਵੀਂ ਅਤੇ 25ਵੀਂ ਬੱਸ ਨੂੰ ਕੀਤਾ ਰਵਾਨਾ

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਡੀ ਸੀ ਵੱਲੋਂ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸ਼ਿਕਾਇਤਾਂ ਦੀ ਨਿਪਟਾਰਾ ਸਥਿਤੀ ਦਾ ਜਾਇਜ਼ਾ