Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

October 07, 2025 04:24 PM
SehajTimes

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ ਕੰਮ ਵਿੱਚ ਅੜਿੱਕਾ ਨਹੀਂ ਲਗਦਾ ਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ। ਪੰਜਾਬ ਸਰਕਾਰ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਮੌਜੂਦਾ ਸੂਬਾ ਸਰਕਾਰ ਵੱਲੋਂ ਜਿੰਨੇ ਕੰਮ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਕਰ ਦਿੱਤੇ ਗਏ ਹਨ, ਓਨੇ ਕਾਰਜ ਤਾਂ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਨਹੀਂ ਕਰ ਸਕੀਆਂ ਸਨ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਵਿਚੋਂ ਕਈ ਮੌਕੇ ਉੱਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਸਰਪੰਚ ਨਿਰਮਲ ਸਿੰਘ ਪਿੰਡ ਜੰਡਵਾਲਾ, ਸਰਪੰਚ ਮਨਪ੍ਰੀਤ ਕੌਰ ਪਿੰਡ ਥੇਹੜ੍ਹੀ, ਸਰਪੰਚ ਮਨਪ੍ਰੀਤ ਸਿੰਘ ਢਿੱਲੋਂ ਪਿੰਡ ਫਕਰਸਰ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ।

Have something to say? Post your comment

 

More in Chandigarh

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ